Image default
About us

ਦਿੱਲੀ CM ਕੇਜਰੀਵਾਲ ਦਾ ਵੱਡਾ ਇਲਜ਼ਾਮ-‘ਆਪ’ ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼’

ਦਿੱਲੀ CM ਕੇਜਰੀਵਾਲ ਦਾ ਵੱਡਾ ਇਲਜ਼ਾਮ-‘ਆਪ’ ਸਰਕਾਰ ਨੂੰ ਡੇਗਣ ਦੀ ਕੀਤੀ ਜਾ ਰਹੀ ਹੈ ਕੋਸ਼ਿਸ਼’

 

 

ਦਿੱਲੀ, 27 ਜਨਵਰੀ (ਡੇਲੀ ਪੋਸਟ ਪੰਜਾਬੀ)- ਦਿੱਲੀ ਦੀ ਸੱਤਾ ‘ਤੇ ਕਾਬਜ਼ ਆਮ ਆਦਮੀ ਪਾਰਟੀ ਨੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਹੈ। ਆਪ ਨੇ ਦਾਅਵਾ ਕੀਤਾ ਕਿ ਭਾਜਪਾ ਉਨ੍ਹਾਂ ਦੀ ਪਾਰਟੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਤੇ ਅਫਵਾਹ ਫੈਲਾ ਰਹੇ ਹਨ ਕਿ ਆਬਕਾਰੀ ਨੀਤੀ ਮਾਮਲੇ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

Advertisement

‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਆਪਣੇ ਟਵਿੱਟਰ ਹੈਂਡਲ ‘ਤੇ ਜਾਣਕਾਰੀ ਸਾਂਝੇ ਕਰਦੇ ਹੋਏ ਲਿਖਿਆ ਹੈ ਕਿ ਪਿਛਲੇ ਦਿਨੀਂ ਭਾਜਪਾ ਨੇ ਸਾਡੇ ਦਿੱਲੀ ਦੇ 7 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ। ਕੁਝ ਦਿਨ ਬਾਅਦ ਕੇਜਰੀਵਾਲ ਨੂੰ ਗ੍ਰਿਫਤਾਰ ਕਰ ਲਵਾਂਗੇ।ਉਸ ਦੇ ਬਾਅਦ ਵਿਧਾਇਕਾਂ ਨੂੰ ਤੋੜਾਂਗੇ। 21 ਵਿਧਾਇਕਾਂ ਨਾਲ ਗੱਲ ਹੋ ਗਈ ਹੈ ਤੇ ਹੋਰਨਾਂ ਨਾਲ ਵੀ ਗੱਲ ਕਰ ਰਹੇ ਹਾਂ। ਇਸ ਦੇ ਬਾਅਦ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗ ਦੇਵਾਂਗੇ। ਤੁਸੀਂ ਵੀ ਆ ਜਾਓ। 25 ਕਰੋੜ ਰੁਪਏ ਦੇਵਾਂਗੇ ਤੇ ਭਾਜਪਾ ਦੀ ਟਿਕਟ ਤੋਂ ਚੋਣ ਲੜਵਾ ਦੇਵਾਂਗੇ।

ਹਾਲਾਂਕਿ ਉਨ੍ਹਾਂ ਦਾ ਦਾਅਵਾ ਹੈ ਕਿ 21 ਵਿਧਾਇਕਾਂ ਨਾਲ ਸੰਪਰਕ ਕੀਤਾ ਹੈ ਪਰ ਸਾਡੀ ਜਾਣਕਾਰੀ ਮੁਤਾਬਕ ਉਨ੍ਹਾਂ ਨੇ ਹੁਣ ਤੱਕ 7 ਵਿਧਾਇਕਾਂ ਨਾਲ ਹੀ ਸੰਪਰਕ ਕੀਤਾ ਹੈ ਤੇ ਸਾਰਿਆਂ ਨੇ ਮਨ੍ਹਾ ਕਰ ਦਿੱਤਾ ਹੈ।

ਇਸ ਦਾ ਮਤਲਬ ਕਿਸੇ ਸ਼ਰਾਬ ਘਪਲੇ ਦੀ ਜਾਂਚ ਲਈ ਮੈਨੂੰ ਗ੍ਰਿਫਤਾਰ ਨਹੀਂ ਕੀਤਾ ਜਾ ਰਿਹਾ ਸਗੋਂ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਡੇਗਣ ਲਈ ਸਾਜ਼ਿਸ਼ ਰਚੀ ਜਾ ਰਹੀ ਹੈ। ਪਿਛਲੇ 9 ਸਾਲਾਂ ਵਿਚ ਸਾਡੀ ਸਰਕਾਰ ਡੇਗਮ ਲਈ ਇਨ੍ਹਾਂ ਨੇ ਕਈ ਸਾਜ਼ਿਸ਼ਾਂ ਰਚੀਆਂ ਪਰ ਇਨ੍ਹਾਂ ਨੂੰ ਕੋਈ ਸਫਲਤਾ ਨਹੀਂ ਮਿਲੀ। ਭਗਵਾਨ ਨੇ ਤੇ ਜਨਤਾ ਨੇ ਹਮੇਸ਼ਾ ਸਾਡਾ ਸਾਥ ਦਿੱਤਾ।ਸਾਡੇ ਸਾਰੇ ਵਿਧਾਇਕ ਵੀ ਮਜ਼ਬੂਤੀ ਨਾਲ ਹਨ। ਇਸ ਵਾਰ ਵੀ ਇਹ ਲੋਕ ਆਪਣੇ ਨਾਪਾਕ ਇਰਾਦਿਆਂ ਵਿਚ ਫੇਲ ਹੋਣਗੇ।

Advertisement

ਇਹ ਲੋਕ ਜਾਣਦੇ ਹਨ ਕਿ ਦਿੱਲੀ ਦੀ ਜਨਤਾ ਲਈ ਸਾਡੀ ਸਰਕਾਰ ਨੇ ਕਿੰਨੇ ਕੰਮ ਕੀਤੇ ਹਨ। ਇਨ੍ਹਾਂ ਦੀਆਂ ਪੈਦਾ ਕੀਤੀਆਂ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਅਸੀਂ ਇੰਨੇ ਕੰਮ ਕੀਤੇ ਹਨ। ਦਿੱਲੀ ਦੀ ਜਨਤਾ ‘ਆਪ’ ਨਾਲ ਬਹੁਤ ਪਿਆਰ ਕਰਦੀ ਹੈ। ਇਸ ਲਈ ਚੋਣਾਂ ਵਿਚ ‘ਆਪ’ ਨੂੰ ਹਰਾਉਣਾ ਇਨ੍ਹਾਂ ਦੇ ਵੱਸ ਦੀ ਗੱਲ ਨਹੀਂ। ਤਾਂਇਕ ਫਰਜ਼ੀ ਸ਼ਰਾਬ ਘਪਲੇ ਦੇ ਬਹਾਨੇ ਗ੍ਰਿਫਤਾਰ ਕਰਕੇ ਸਰਕਾਰ ਡੇਗਣਾ ਚਾਹੁੰਦੇ ਹਨ।

Related posts

ਸਿਹਤ ਵਿਭਾਗ ਦੇ ਮੁਲਾਜ਼ਮਾਂ ਵੱਲੋਂ ਕੀਤੇ ਜਾ ਰਹੇ ਸੰਘਰਸ਼ ਦੀ ਵੱਖ ਵੱਖ ਮੁਲਾਜ਼ਮ ਤੇ ਪੈਨਸ਼ਨਰ ਜੱਥੇਬੰਦੀਆਂ ਨੇ ਕੀਤੀ ਪੂਰਨ ਹਿਮਾਇਤ

punjabdiary

SC ਵਿਦਿਆਰਥੀਆਂ ਲਈ ਖ਼ੁਸ਼ਖਬਰੀ ! ਪੰਜਾਬ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ 183 ਕਰੋੜ ਰੁਪਏ ਜਾਰੀ

punjabdiary

Breaking- ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਨੂੰ ਹਾਈ ਕੋਰਟ ਵਲੋਂ ਰਾਹਤ

punjabdiary

Leave a Comment