ਦੀਵਾਲੀ ਤੋਂ ਪਹਿਲਾਂ ਕੇਂਦਰ ਦੀ ਤਰਜ਼ ਤੇ ਪੰਜਾਬ ਸਰਕਾਰ 12% ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾ ਕਰੇ ਜਾਰੀ-ਸੰਧੂ
-ਪੁਰਾਣੀ ਪੈਨਸ਼ਨ ਸਕੀਮ ਨੂੰ ਪੂਰਨ ਰੂਪ ਵਿੱਚ ਲਾਗੂ ਕਰਕੇ ਅਮਲੀ ਜਾਮਾ ਪਹਿਨਾਏ ਭਗਵੰਤ ਸਿੰਘ ਮਾਨ ਸਰਕਾਰ- ਸੰਧੂ
ਫਰੀਦਕੋਟ, 19 ਅਕਤੂਬਰ (ਪੰਜਾਬ ਡਾਇਰੀ)- ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਜ਼ ਯੂਨੀਅਨ ਦੇ ਸੂਬਾ ਪ੍ਰਧਾਨ ਅਮਰੀਕ ਸਿੰਘ ਸੰਧੂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ ਦੀਵਾਲੀ ਮੌਕੇ ਕੇਂਦਰ ਦੀ ਤਰਜ ਤੇ 12% ਮਹਿੰਗਾਈ ਭੱਤੇ ਦੀਆਂ ਪੈਡਿੰਗ ਕਿਸ਼ਤਾਂ ਜਾਰੀ ਕਰੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਪੂਰਨ ਰੂਪ ਵਿੱਚ ਨੋਟੀਫਿਕੇਸ਼ਨ ਕੀਤੇ ਜਾਣ ਦੀ ਮੰਗ ਕੀਤੀ ਗਈ ਜਿਵੇ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੋਂਦ ਵਿੱਚ ਆਉਣ ਤੋਂ ਪਹਿਲਾਂ ਚੋਣਾ ਮੌਕੇ ਮੁਲਾਜਮ ਜਥੇਬੰਦੀਆਂ ਨਾਲ ਵਾਅਦਾ ਕੀਤਾ ਸੀ ਕਿ ਪਹਿਲੀਆਂ ਕੈਬਨਿਟ ਮੀਟਿੰਗਾਂ ਵਿੱਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਸਮੇਤ ਪੈਡਿੰਗ ਮੁਲਾਜਮਾਂ ਦੀਆਂ ਮੰਗਾਂ ਦਾ ਪਹਿਲ ਦੇ ਅਧਾਰ ਤਾ ਨਿਪਟਾਰਾ ਕੀਤਾ ਜਾਵੇਗਾ।
ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਰਨ ਜੈਨ ਜ਼ਿਲ੍ਹਾ ਜਨਰਲ ਸਕੱਤਰ ਅਤੇ ਦੇਸ਼ਰਾਜ ਗੁਰਜਰ ਜਿਲਾ ਵਿੱਤ ਸਕੱਤਰ ਨੇ ਦੱਸਿਆ ਕਿ ਮਨਿਸਟੀਰੀਅਲ ਕਾਮਿਆਂ ਦੀਆਂ ਹੱਕੀ ਅਤੇ ਜਾਇਜ ਮੰਗਾਂ ਲਈ ਮੁਲਾਜ਼ਮਾਂ ਨੂੰ ਬਾਰ ਬਾਰ ਸੰਘਰਸ਼ ਦੇ ਰਾਹ ਤੇ ਜਾਣਾ ਪੈ ਰਿਹਾ ਹੈ| ਜਥੇਬੰਦੀ ਦੇ ਆਗੂਆਂ ਨੇ ਮੰਗ ਕੀਤੀ ਕਿ ਪੰਜਾਬ ਸਰਕਾਰ 01/01/2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਤੁਰੰਤ ਬਹਾਲ ਕਰਨ ਸਬੰਧੀ ਨੋਟੀਫਿਕੇਸ਼ਨ ਪੂਰਨ ਰੂਪ ਵਿੱਚ ਤੁਰੰਤ ਜਾਰੀ ਕਰੇ ਅਤੇ ਛੇਵੇਂ ਤਨਖਾਹ ਕਮਿਸ਼ਨ ਦੀ ਜਾਰੀ ਰਿਪੋਰਟ ਵਿੱਚ ਸੋਧ ਕਰਦੇ ਹੋਏ 31/12/2015 ਨੂੰ ਮਿਲੀ ਆਖਰੀ ਬੇਸਿਕ ਤਨਖਾਹ ਉਪਰ 125% ਡੀ.ਏ ਦਾ ਰਲੇਵਾਂ ਕਰਕੇ ਉਸ ਉੱਪਰ 20% ਲਾਭ ਦਿੱਤਾ ਜਾਵੇ।
ਮਿਤੀ 01/07/2022 ਤੋਂ ਕੇਦਰ ਦੀ ਤਰਜ਼ ਤੇ ਤਿੰਨ ਡੀ ਏ ਦੀਆਂ ਬਕਾਇਆ ਕਿਸ਼ਤਾਂ 34% ਤੋਂ 38%, 38% ਤੋਂ 42% ਅਤੇ 43% ਤੋਂ 46% ਤੁਰੰਤ ਜਾਰੀ ਕੀਤੀਆਂ ਜਾਣ, ਤਰਸ ਦੇ ਆਧਾਰ ‘ਤੇ ਭਰਤੀ ਕੀਤੇ ਗਏ ਕਰਮਚਾਰੀਆਂ ਲਈ ਟਾਈਪ ਟੈਸਟ ਤੋਂ ਛੋਟ ਦੇ ਕੇ ਉਸ ਦੀ ਥਾਂ ‘ਤੇ ਕੰਪਿਊਟਰ ਕੋਰਸ ਲਾਗੂ ਕੀਤਾ ਜਾਵੇ ,6ਵੇਂ ਤਨਖਾਹ ਕਮਿਸ਼ਨ ਦਾ ਲਾਭ 2.72% ਨਾਲ ਦਿੱਤਾ ਜਾਵੇ ,01/01/2016 ਤੋਂ 30/06/2021 ਤੱਕ ਤਨਖ਼ਾਹ ਕਮਿਸ਼ਨ ਦਾ ਬਕਾਇਆ ਜਾਰੀ ਕੀਤਾ ਜਾਵੇ ਅਤੇ 16/07/2020 ਤੋਂ ਬਾਅਦ ਭਰਤੀ ਕਰਮਚਾਰੀਆਂ ਤੇ ਵੀ ਸੈਂਟਰ ਦਾ 7ਵਾਂ ਤਨਖਾਹ ਕਮਿਸ਼ਨ ਹਟਾ ਕੇ ਪੰਜਾਬ ਦਾ 6ਵੇਂ ਤਨਖਾਹ ਕਮਿਸ਼ਨ ਲਾਗੂ ਕਰਕੇ ਪਰੋਬੇਸ਼ਨ ਪੀਰੀਅਡ ਦੌਰਾਨ ਪੂਰੀ ਤਨਖਾਹ ਬਕਾਏ ਸਮੇਤ ਦਿੱਤੀ ਜਾਵੇ,4,9,14 ਸਾਲਾ ਏ.ਸੀ.ਪੀ. ਰੋਕੀ ਸਕੀਮ ਤੁਰੰਤ ਬਹਾਲ ਕੀਤੀ ਜਾਵੇ,ਬਾਰਡਰ ਏਰੀਆ ਅਲਾਉਂਸ ,ਰੂਰਲ ਏਰੀਆ ਅਲਾਉਂਸ,ਐਫ.ਟੀ.ਏ.ਅਲਾਉਂਸ ਸਮੇਤ ਸਮੂਹ ਭੱਤੇ ਜੋ ਕਿ 5ਵੇਂ ਤਨਖਾਹ ਕਮਿਸ਼ਨ ਵਿੱਚ ਮਿਲਦੇ ਸਨ ਸਾਰੇ 6ਵੇ ਤਨਖਾਹ ਕਮਿਸ਼ਨ ਵਿੱਚ ਬਹਾਲ ਕੀਤੇ ਜਾਣ ਆਦਿ ਦੀ ਮੰਗ ਕੀਤੀ ਗਈ।