Image default
About us

ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

ਦੁਕਾਨ ਤੇ ਕੰਮ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਕਰੰਟ ਲੱਗਣ ਕਾਰਨ ਹੋਈ ਮੌ.ਤ

 

 

ਸ੍ਰੀ ਅੰਮ੍ਰਿਤਸਰ ਸਾਹਿਬ, 29 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਅੰਮ੍ਰਿਤਸਰ ਦੇ ਰਾਮਤੀਰਥ ਰੋਡ ‘ਤੇ ਇੱਕ ਨੌਜਵਾਨ ਨੂੰ ਕਰੰਟ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਪੇਟੀਆਂ ਦੀ ਦੁਕਾਨ ‘ਤੇ ਕੰਮ ਰਿਹਾ ਨੌਜਵਾਨ 11 ਹਜ਼ਾਰ ਹਾਈਵੋਲਟੇਜ ਤਾਰਾਂ ਦੀ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਮ੍ਰਿਤਕ ਮਜਦੂਰੀ ਦਾ ਕੰਮ ਕਰਦਾ ਸੀ ਤੇ ਆਪਣੇ ਪਿੱਛੇ 6 ਮਹੀਨੇ ਦੇ ਬੱਚੇ ਅਤੇ ਪਰਿਵਾਰ ਨੂੰ ਛੱਡ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

Advertisement

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਗਵਾਲ ਮੰਡੀ ਰਾਮ ਤੀਰਥ ਰੋਡ ‘ਤੇ ਇੱਕ ਪੇਟੀਆਂ ਵਾਲੀ ਦੁਕਾਨ ‘ਤੇ ਕੰਮ ਕਰਦਾ ਸੀ। ਮਾਲਕ ਨੇ ਉਨ੍ਹਾਂ ਦੇ ਮੁੰਡੇ ਨੂੰ ਦੁਕਾਨ ਦੀ ਛੱਤ ਉੱਤੇ ਬੋਰਡ ਲਗਾਉਣ ਲਈ ਕਿਹਾ ਸੀ। ਜਦੋਂ ਉਹ ਬੋਰਡ ਛੱਤ ‘ਤੇ ਲਗਾਉਣ ਜਾ ਰਿਹਾ ਸੀ ਤਾਂ ਛੱਤ ਉੱਤੋਂ ਲੰਘ ਰਹੀਆਂ ਬਿਜਲੀ ਦੀਆਂ ਹਾਈਵੋਲਟਜ ਤਾਰਾਂ ਦੇ ਨਾਲ ਉਹ ਬੋਰਡ ਟਚ ਕਰ ਗਿਆ ਤੇ ਕਰੰਟ ਬੋਰਡ ਦੇ ਵਿੱਚ ਆ ਗਿਆ। ਜਿਸ ਕਾਰਨ ਨੌਜਵਾਨ ਕਰੰਟ ਦੀ ਲਪੇਟ ‘ਚ ਆ ਗਿਆ।

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹਾਦਸੇ ਸਮੇਂ ਦੁਕਾਨ ਦਾ ਮਾਲਕ ਮੌਕੇ ਤੇ ਮੌਜੂਦ ਸੀ, ਪਰ ਉਹ ਨੌਜਵਾਨ ਨੂੰ ਉੱਥੇ ਹੀ ਛੱਡ ਕੇ ਫਰਾਰ ਹੋ ਗਿਆ। ਨੌਜਵਾਨ ਨੂੰ ਕਿਸੇ ਤਰ੍ਹਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਉਮਰ 22 ਸਾਲ ਦੇ ਕਰੀਬ ਹੈ। ਡੇਢ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਤੇ ਉਸਦੇ ਛੇ ਮਹੀਨੇ ਦਾ ਬੱਚਾ ਵੀ ਹੈ। ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ਼ ਦੀ ਮੰਗ ਕੀਤੀ ਹੈ।

Related posts

ਸਰਕਾਰੀ ਟੀਚਰਾਂ ਲਈ ਚੰਗੀ ਖ਼ਬਰ, ਤਰੱਕੀ ਲਈ ਹੁਣ ਜਮ੍ਹਾ ਹੋਵੇਗੀ Online ਫਾਈਲ

punjabdiary

Breaking-ਸਿਮਰਜੀਤ ਸਿੰਘ ਮਾਨ ਨੂੰ ਪੁਲਿਸ ਨੇ ਰੋਕਿਆ

punjabdiary

ਕੈਨੇਡਾ ਦੀ ਹਿਮਾਇਤ ਲਈ ਅੱਗੇ ਆਇਆ ਅਮਰੀਕਾ, ਹਰਦੀਪ ਨਿੱਝਰ ਦੇ ਕਤਲ ਮਾਮਲੇ ਦੀ ਕੀਤੀ ਮੰਗ

punjabdiary

Leave a Comment