Image default
ਤਾਜਾ ਖਬਰਾਂ

ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ 2024-25 ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਸ. ਗੁਰਦਿੱਤ ਸਿੰਘ ਸੇਖੋਂ, ਮਾਨਯੋਗ ਹਲਕਾ ਵਿਧਾਇਕ ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਉਪਿੰਦਰ ਸ਼ਰਮਾ (ਸਪੁੱਤਰ ਦੇਸ਼ ਭਗਤ ਪੰਡਿਤ ਚੇਤਨ ਦੇਵ ਜੀ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਫਰੀਦਕੋਟ- ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਦੀ ਯੋਗ ਰਹਿਨੁਮਾਈ ਹੇਠ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ, ਫ਼ਰੀਦਕੋਟ ਦਾ ਸਾਲਾਨਾ ਇਨਾਮ ਵੰਡ ਸਮਾਰੋਹ 2024-25 ਕਰਵਾਇਆ ਗਿਆ। ਇਸ ਸਮਾਰੋਹ ਵਿੱਚ ਸ. ਗੁਰਦਿੱਤ ਸਿੰਘ ਸੇਖੋਂ, ਮਾਨਯੋਗ ਹਲਕਾ ਵਿਧਾਇਕ ਫ਼ਰੀਦਕੋਟ ਨੇ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਉਪਿੰਦਰ ਸ਼ਰਮਾ (ਸਪੁੱਤਰ ਦੇਸ਼ ਭਗਤ ਪੰਡਿਤ ਚੇਤਨ ਦੇਵ ਜੀ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਸਮਾਰੋਹ ਦੀ ਪ੍ਰਧਾਨਗੀ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ, ਸੀਨੀਅਰ ਪ੍ਰੋਫ਼ੈਸਰ ਮੰਜੂ ਕਪੂਰ ਤੇ ਰਜਿਸਟਰਾਰ ਪ੍ਰੋ. ਰਣਜੀਤ ਸਿੰਘ ਬਾਜਵਾ ਨੇ ਕੀਤੀ।

ਇਹ ਵੀ ਪੜੋ- BBMB Water Dispute: ਪੰਜਾਬ ਦੇ ਪਾਣੀ ਲਈ ਇਕੱਠੇ ਹੋਏ ਸਿਆਸੀ ਆਗੂ, ਸੀਐਮ ਮਾਨ ਨੇ ਕਿਹਾ- ਪਿਆਰ ਨਾਲ ਭਾਵੇਂ ਜਾਣ ਲੈ ਲਓ

Advertisement

ਸਮਾਰੋਹ ਦਾ ਆਗ਼ਾਜ਼ ਕਾਲਜ ਵਿਦਿਆਰਥੀਆਂ ਨੇ ਸ਼ਬਦ ਗਾਇਨ ਦੁਆਰਾ ਕੀਤਾ ਗਿਆ। ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੇ ਮੁੱਖ-ਮਹਿਮਾਨ, ਵਿਸ਼ੇਸ਼ ਮਹਿਮਾਨ, ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੂੰ ‘ਜੀ ਆਇਆਂ’ ਆਖਿਆ । ਇਸ ਮੌਕੇ ਮੁੱਖ-ਮਹਿਮਾਨ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੀਆਂ ਸ਼ਕਤੀਆਂ ਨੂੰ ਪਛਾਣਦੇ ਹੋਏ ਜੀਵਨ ਵਿੱਚ ਨਿਰੰਤਰ ਮਿਹਨਤ ਕਰਕੇ ਅੱਗੇ ਵੱਧਦਿਆਂ ਆਪਣੇ ਮਾਪਿਆਂ ਦੇ ਸੁਪਨੇ ਪੂਰੇ ਕਰਨੇ ਚਾਹੀਦੇ ਹਨ। ਵਿਸ਼ੇਸ਼ ਮਹਿਮਾਨ ਸ਼੍ਰੀ ਉਪਿੰਦਰ ਸ਼ਰਮਾ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਾਨੂੰ ਪੜ੍ਹਾਈ ਦੇ ਨਾਲ ਨਾਲ ਹੋਰ ਖੇਤਰਾਂ ਵਿੱਚ ਵੀ ਅੱਗੇ ਵਧਣਾ ਚਾਹੀਦਾ ਹੈ।

ਕਾਲਜ ਦੇ ਪ੍ਰੈੱਸ ਸਕੱਤਰ ਪ੍ਰੋ. ਬੀਰਇੰਦਰਜੀਤ ਸਿੰਘ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਸਮਾਰੋਹ ਦੌਰਾਨ ਵੱਖ-ਵੱਖ ਗਤੀਵਿਧੀਆਂ ਵਿੱਚ ਉਪਲੱਬਧੀਆਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਰੋਲ ਆਫ਼ ਆਨਰ ਨਾਲ ਸਨਮਾਨਿਤ ਕੀਤਾ ਗਿਆ । ਘਰੇਲੂ ਪ੍ਰੀਖਿਆਵਾਂ ਨਵੰਬਰ 2024 ਅਤੇ ਅਪ੍ਰੈਲ 2025 ਦੌਰਾਨ ਬੀ.ਐੱਡ. ਅਤੇ ਐਮ.ਐੱਡ. ਕਲਾਸਾਂ ਵਿੱਚੋਂ ਪਹਿਲੀ, ਦੂਜੀ ਅਤੇ ਤੀਜੀ ਪੁਜ਼ੀਸ਼ਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ । ਇਸ ਤੋਂ ਇਲਾਵਾ ਸੱਭਿਆਚਾਰਕ ਗਤੀਵਿਧੀਆਂ, ਖੇਡਾਂ, ਸਮਾਜ ਸੇਵਾ, ਖ਼ੂਨਦਾਨ ਕੈਂਪ, ਅੰਤਰ-ਕਾਲਜ ਯੁਵਕ ਮੇਲੇ ਦੇ ਜੇਤੂਆਂ, ਨੈਤਿਕ ਸਿੱਖਿਆ ਇਮਤਿਹਾਨ ਦੀ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਅਤੇ ਕਾਲਜ ਦੇ ਹੋਰ ਕੰਮਾਂ ਵਿੱਚ ਵਧੀਆ ਭੂਮਿਕਾ ਨਿਭਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਨੈਕ ਦੀ ਤਿਆਰੀ ਵਿੱਚ ਸਹਾਇਤਾ ਕਰਵਾਉਣ ਵਾਲੇ ਕਾਲਜ ਦੇ ਅਤੇ ਸੰਗੀਤ ਵਿਭਾਗ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਦੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।

Advertisement


         ਸਮਾਰੋਹ ਦੇ ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ, ਰਜਿਸਟਰਾਰ ਅਤੇ ਸਮੂਹ ਸਟਾਫ਼ ਨੇ ਮੁੱਖ ਮਹਿਮਾਨ ਸ. ਗੁਰਦਿੱਤ ਸਿੰਘ ਸੇਖੋਂ ਨੂੰ, ਵਿਸ਼ੇਸ਼ ਮਹਿਮਾਨ ਸ਼੍ਰੀ ਉਪਿੰਦਰ ਸ਼ਰਮਾ ਨੂੰ ਅਤੇ ਸਹਿਯੋਗੀਆਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ । ਇਸ ਤੋਂ ਇਲਾਵਾ ਕਾਲਜ ਦੇ ਪ੍ਰਿੰਸੀਪਲ ਡਾ. ਰਾਜੇਸ਼ ਮੋਹਨ ਨੂੰ ਵੀ ਵਿਸ਼ੇਸ਼ ਰੂਪ ਵਿੱਚ ਸਨਮਾਨਿਤ ਕੀਤਾ ਗਿਆ । ਅੰਤ ਵਿੱਚ ਪ੍ਰੋ. ਸੰਦੀਪ ਸਿੰਘ ਨੇ ਮੁੱਖ-ਮਹਿਮਾਨ, ਵਿਸ਼ੇਸ਼ ਮਹਿਮਾਨ, ਰਜਿਸਟਰਾਰ, ਸਾਰੇ ਮਹਿਮਾਨਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ ।

ਇਹ ਵੀ ਪੜੋ-Pahalgam Terror Attack:ਹੁਣ ਬਿਲਾਵਲ ਭੁੱਟੋ ਨੇ ਪਾਕਿਸਤਾਨ ਦਾ ਅਪਰਾਧ ਕਬੂਲਿਆ, ਕਿਹਾ – ‘ਹਾਂ, ਅਸੀਂ ਅੱਤਵਾਦ ਨੂੰ ਪਾਲਿਆ’


ਮੰਚ ਸੰਚਾਲਕ ਦੀ ਭੂਮਿਕਾ ਪ੍ਰੋ. ਬੀਰਇੰਦਰਜੀਤ ਸਿੰਘ, ਡਾ. ਰਤਨ ਲਾਲ ਅਤੇ ਪ੍ਰੋ. ਮਨਵਿੰਦਰ ਕੌਰ ਨੇ ਬਾਖ਼ੂਬੀ ਢੰਗ ਨਾਲ ਨਿਭਾਈ । ਇਸ ਸਮਾਰੋਹ ਦੌਰਾਨ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਵੱਖ-ਵੱਖ ਵੰਨਗੀਆਂ ਜਿਵੇਂ ਗੀਤਾਂ ਦਾ ਗੁਲਦਸਤਾ, ਕਵਿਤਾਵਾਂ, ਲੋਕ ਗੀਤਾਂ ਆਦਿ ਦੀ ਖ਼ੂਬਸੂਰਤ ਪੇਸ਼ਕਾਰੀ ਕੀਤੀ ਅਤੇ ਸਮਾਰੋਹ ਦੀਆਂ ਰੌਣਕਾਂ ਨੂੰ ਚਾਰ ਚੰਨ ਲਾਏ। ਅੰਤ ਵਿੱਚ ਮੁੱਖ ਮਹਿਮਾਨ ਤੇ ਵਿਸ਼ੇਸ਼ ਮਹਿਮਾਨ ਨੇ ਪ੍ਰਿੰਸੀਪਲ, ਰਜਿਸਟਰਾਰ ਅਤੇ ਸਮੂਹ ਕਾਲਜ ਸਟਾਫ਼ ਨੂੰ ਸਮਾਰੋਹ ਦੀ ਸਫ਼ਲਤਾ ਲਈ ਅਤੇ ਵਿਦਿਆਰਥੀਆਂ ਨੂੰ ਇਨਾਮ ਪ੍ਰਾਪਤ ਕਰਨ ਲਈ ਮੁਬਾਰਕਬਾਦ ਦਿੱਤੀ ।

Advertisement

ਇਸ ਮੌਕੇ ਸਰਕਾਰੀ ਬ੍ਰਿਜਿੰਦਰਾ ਕਾਲਜ ਫ਼ਰੀਦਕੋਟ ਤੋਂ ਡਾ. ਪੂਜਾ ਭੱਲਾ, ਡਾ. ਸ਼ਾਲਿਨੀ ਗਰਗ, ਕਾਲਜ ਦੀ ਓਲਡ ਸਟੂਡੈਂਟਸ ਐਸੋਸੀਏਸ਼ਨ, ਮਾਪੇ ਅਧਿਆਪਕ ਸੰਸਥਾ,  ਵਿਦਿਆਰਥੀਆਂ ਦੇ ਮਾਪੇ, ਪ੍ਰੈੱਸ ਅਤੇ ਮੀਡੀਆ ਦੇ ਨੁਮਾਇੰਦੇ, ਅਤੇ ਸ਼ਹਿਰ ਦੀਆਂ ਉੱਘੀਆਂ ਸਖਸ਼ੀਅਤਾਂ ਵੀ ਸ਼ਾਮਿਲ ਸਨ।
ਇਸ ਤੋਂ ਇਲਾਵਾ ਕਾਲਜ ਦੇ ਸਟਾਫ਼ ਵਿੱਚੋਂ ਡਾ. ਰੁਪਿੰਦਰਜੀਤ ਕੌਰ, ਪ੍ਰੋ. ਰਾਜੇਸ਼ਵਰੀ ਦੇਵੀ, ਪ੍ਰੋ. ਜਸਬੀਰ ਕੌਰ, ਪ੍ਰੋ. ਸੁਖਪਾਲ ਕੌਰ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਫ਼ੈਨੀ ਚਾਵਲਾ, ਪ੍ਰੋ. ਕਰਮਜੀਤ ਸਿੰਘ, ਸ਼੍ਰੀਮਤੀ ਪੂਨਮ ਰਾਣੀ, ਸ਼੍ਰੀਮਤੀ ਕਰਮਜੀਤ ਕੌਰ ਅਤੇ ਸਮੂਹ ਵਿਦਿਆਰਥੀ ਹਾਜ਼ਰ ਸਨ।

– (ਪੰਜਾਬ ਡਾਇਰੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Related posts

ਸ੍ਰੀਲੰਕਾ ਵੱਲੋਂ ਕਰਵਾਏ ਸਕਾਊਟਸ ਮੁਕਾਬਲੇ ਵਿੱਚ ਪੂਰੇ ਦੇਸ਼ ਵਿੱਚੋਂ ਬਾਬਾ ਫ਼ਰੀਦ ਪਬਲਿਕ ਸਕੂਲ ਦੀ ਜਸਦੀਪ ਕੋਰ ਚੁਣੀ ਗਈ ‘ਮਿਸ ਪ੍ਰਿੰਸਿਜ਼’

punjabdiary

Breaking- ਐੱਨਆਈਏ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪਟਿਆਲਾ ਦੀ ਕੋਰਟ ਵਿੱਚ ਕੀਤਾ ਪੇਸ਼

punjabdiary

Breaking- ਜ਼ਿਲ੍ਹੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਲਈ 11 ਨੋਡਲ ਅਫਸਰ ਨਿਯੁਕਤ – ਡਾ. ਦੁੱਗ ਝੋਨੇ ਦੇ ਖਰੀਦ ਪ੍ਰਬੰਧਾਂ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ

punjabdiary

Leave a Comment