Image default
About us

ਧੁੰਦ ਦੀ ਚਾਦਰ ‘ਚ ਲਿਪਟਿਆ ਪੰਜਾਬ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਵਾਹਨ ਚਾਲਕਾਂ ਨੂੰ ਚੇਤਾਵਨੀ

ਧੁੰਦ ਦੀ ਚਾਦਰ ‘ਚ ਲਿਪਟਿਆ ਪੰਜਾਬ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਵਾਹਨ ਚਾਲਕਾਂ ਨੂੰ ਚੇਤਾਵਨੀ

 

 

 

ਚੰਡੀਗੜ੍ਹ, 13 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਦੇ ਕਈ ਖੇਤਰ ਅੱਜ ਸਵੇਰੇ ਸੰਘਣੀ ਧੁੰਦ ਦੀ ਚਾਦਰ ਵਿੱਚ ਲਪੇਟੇ ਹੋਏ ਸਨ। ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਤਹਿਤ ਇਨ੍ਹਾਂ ਜ਼ਿਲ੍ਹਿਆਂ ਵਿੱਚ ਕਈ ਥਾਵਾਂ ’ਤੇ ਸਵੇਰੇ ਸੰਘਣੀ ਧੁੰਦ ਛਾਈ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਵਾਹਨਾਂ ਦੇ ਡਰਾਈਵਰਾਂ ਨੂੰ ਇਸ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਮੌਸਮ ਵਿਭਾਗ ਵੱਲੋਂ ਜਾਰੀ ਯੈਲੋ ਅਲਰਟ ਅਧੀਨ ਜ਼ਿਲ੍ਹਿਆਂ ਵਿੱਚ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਰੀਦਕੋਟ, ਮੋਗਾ, ਬਠਿੰਡਾ ਤੇ ਲੁਧਿਆਣਾ ਸ਼ਾਮਿਲ ਹਨ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਚਾਰ ਦਿਨਾਂ ਦੌਰਾਨ ਭਾਵੇਂ ਮੌਸਮ ਖੁਸ਼ਕ ਰਹੇਗਾ ਪਰ ਧੁੰਦ ਕਾਰਨ ਦਿਨ ਤੇ ਰਾਤ ਦਾ ਤਾਪਮਾਨ ਡਿੱਗੇਗਾ।

ਦੂਜੇ ਪਾਸੇ ਧੁੰਦ ਤੇ ਠੰਢ ਕਾਰਨ ਮੰਗਲਵਾਰ ਨੂੰ ਘੱਟੋ-ਘੱਟ ਤਾਪਮਾਨ ‘ਚ 0.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਫਰੀਦਕੋਟ ਵਿੱਚ ਮੰਗਲਵਾਰ ਨੂੰ ਸਭ ਤੋਂ ਘੱਟ ਤਾਪਮਾਨ 5.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ 6.0 ਡਿਗਰੀ, ਲੁਧਿਆਣਾ ਦਾ 7.1 ਡਿਗਰੀ, ਪਟਿਆਲਾ ਦਾ 7.0 ਡਿਗਰੀ, ਪਠਾਨਕੋਟ ਦਾ 7.9 ਡਿਗਰੀ, ਬਠਿੰਡਾ ਦਾ 6.0 ਡਿਗਰੀ, ਗੁਰਦਾਸਪੁਰ ਦਾ 7.2 ਡਿਗਰੀ, ਫਤਿਹਗੜ੍ਹ ਸਾਹਿਬ ਦਾ 6.5 ਡਿਗਰੀ, ਫ਼ਿਰੋਜ਼ਪੁਰ ਦਾ 6.0 ਡਿਗਰੀ ਤੇ ਰੋਪੜ ਦਾ 7.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ।

Related posts

ਵੱਖ ਵੱਖ ਸਕੂਲਾਂ ’ਚ ਮਲੇਰੀਆ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ

punjabdiary

ਐੱਸ.ਐੱਸ.ਪੀ. ਅਵਨੀਤ ਕੌਰ ਸਿੱਧੂ ਗੁਰਦੁਆਰਾ ਗੁ.ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ

punjabdiary

ਪੰਜਾਬ ਭਰ ‘ਚ ਡੀਸੀ ਦਫ਼ਤਰ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ, ਕੰਮ-ਕਾਜ ਠੱਪ

punjabdiary

Leave a Comment