ਨਿੱਜੀ ਸਕੂਲ ਵੀ ਹੋ ਜਾਣ ਸਾਵਧਾਨ! CM ਮਾਨ ਦੇ ਟਵੀਟ ਨੇ ਖ਼ਤਮ ਕਰ ‘ਤੀ ਦੁਚਿੱਤੀ
ਚੰਡੀਗੜ੍ਹ, 21 ਮਈ (ਡੇਲੀ ਪੋਸਟ ਪੰਜਾਬੀ)- ਸੂਬੇ ਵਿੱਚ ਪੈ ਰਹੀ ਕਹਿਰ ਦੀ ਗਰਮੀ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ 21 ਮਈ ਯਾਨੀ ਅੱਜ ਤੋਂ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਦੇ ਇਸ ਐਲਾਨ ਤੋਂ ਬਾਅਦ ਕੁਝ ਪ੍ਰਾਈਵੇਟ ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਦੁਚਿੱਤੀ ਦੀ ਸਥਿਤੀ ਪੈਦਾ ਹੋ ਗਈ ਸੀ ਪਰ ਹੁਣ ਸੀ.ਐੱਮ. ਮਾਨ ਨੇ ਇੱਕ ਟਵੀਟ ਜਾਰੀ ਕਰਕੇ ਇਸ ਦੁਚਿੱਤੀ ਨੂੰ ਲੈ ਕੇ ਸਥਿਤੀ ਸਪੱਸ਼ਟ ਕਰ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਸੂਬੇ ‘ਚ ਪਿਛਲੇ ਕੁਝ ਦਿਨਾਂ ਤੋਂ ਗਰਮੀ ਦਾ ਕਹਿਰ ਵਧ ਗਿਆ ਹੈ ਅਤੇ ਇਸ ਦੌਰਾਨ ਬੱਚਿਆਂ ਨੂੰ ਸਕੂਲ ਜਾਣ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਜਿਸ ਕਾਰਨ ਪੰਜਾਬ ਸਰਕਾਰ ਨੇ ਅੱਜ ਸੂਬੇ ਭਰ ਦੇ ਸਕੂਲਾਂ ‘ਚ ਛੁੱਟੀ ਦਾ ਐਲਾਨ ਕੀਤਾ ਹੈ ਨੇ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਵਧਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ ਹੈ।
ਦੂਜੇ ਪਾਸੇ ਸੂਬੇ ਵਿਚ ਗਰਮੀ ਦੀ ਗੱਲ ਕਰੀਏ ਤਾਂ ਗਰਮੀ ਦਾ ਅਸਰ ਵਧਣਾ ਸ਼ੁਰੂ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦਾ ਅਸਰ ਆਉਣ ਵਾਲੇ ਕਈ ਦਿਨਾਂ ਤੱਕ ਦਿਖਾਈ ਦੇਵੇਗਾ। ਗਰਮੀ ਦੇ ਕਹਿਰ ਦਰਮਿਆਨ ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ ਵਾਲੇ ਕਈ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਮੁਤਾਬਕ ਅੱਜ ਪੰਜਾਬ ਦੇ 10 ਜ਼ਿਲ੍ਹਿਆਂ ਨੂੰ ਰੈੱਡ ਅਲਰਟ ‘ਤੇ ਰੱਖਿਆ ਗਿਆ ਹੈ। ਇੱਥੋਂ ਦਾ ਮੌਸਮ ਆਮ ਨਾਲੋਂ ਵੀ ਵੱਧ ਗਰਮ ਹੈ। ਮਾਝੇ ਦੇ ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਪੱਛਮੀ ਮਾਲਵੇ ਦੇ ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।