Image default
About us

ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਸ ਜਾਰੀ ਕਰਨ ਲਈ ਕੱਢੇ ਗਏ ਡਰਾਅ

ਪਟਾਕੇ ਵੇਚਣ/ਸਟਾਕ ਕਰਨ ਲਈ ਆਰਜ਼ੀ ਲਾਇਸੈਸ ਜਾਰੀ ਕਰਨ ਲਈ ਕੱਢੇ ਗਏ ਡਰਾਅ

 

 

 

Advertisement

– ਕੁੱਲ 369 ਦਰਖਾਸਤਾਂ ਵਿਚੋਂ ਕੱਢੇ ਗਏ 24 ਆਰਜ਼ੀ ਲਾਇਸੈਸ
ਫਰੀਦਕੋਟ 27 ਅਕਤੂਬਰ (ਪੰਜਾਬ ਡਾਇਰੀ)- ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ ਵੱਲੋਂ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਅਸ਼ੋਕਾ ਚੱਕਰ ਮੀਟਿੰਗ ਹਾਲ ਵਿਖੇ ਦੀਵਾਲੀ ਦੇ ਤਿਉਹਾਰ ਮੌਕੇ ਜ਼ਿਲੇ ਦੇ ਵੱਖ-ਵੱਖ ਸ਼ਹਿਰਾਂ/ਕਸਬਿਆਂ ‘ਚ ਪਟਾਕੇ ਵੇਚਣ/ਸਟਾਕ ਕਰਨ ਲਈ 24 ਆਰਜ਼ੀ ਲਾਈਸੈਸ ਜਾਰੀ ਕਰਨ ਲਈ ਡਰਾਅ ਕੱਢੇ ਗਏ। ਇਹ ਡਰਾਅ ਨਿਰਪੱਖ, ਆਜ਼ਾਦਾਨਾ ਅਤੇ ਪਾਰਦਰਸ਼ੀ ਢੰਗ ਨਾਲ ਉਮੀਦਵਾਰਾਂ ਦੀ ਹਾਜ਼ਰੀ ਵਿੱਚ ਹੀ ਕੱਢੇ ਗਏ।

ਡਰਾਅ ਕੱਢਣ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਹਾਜ਼ਰੀਨ ਬਿਨੈਕਾਰਾਂ ਵੱਲੋਂ ਪਾਸੋਂ ਵੱਖ ਵੱਖ ਲਾਇਸੰਸ ਲੈਣ ਵਾਲੇ ਪਰਚੀਆਂ ਚੈੱਕ ਕਰਵਾਈਆਂ ਗਈਆਂ। ਇਸ ਡਰਾਅ ਦੀਆਂ ਪਰਚੀਆਂ ਮੌਕੇ ਤੇ ਵੀਡੀਓਗ੍ਰਾਫੀ ਕਰਦਿਆਂ ਬਿਨੈਕਾਰਾਂ ਤੋਂ ਹੀ ਕਢਵਾਈਆਂ ਗਈਆਂ।

ਏ.ਡੀ.ਸੀ. (ਡੀ) ਨੇ ਦੱਸਿਆ ਕਿ ਜ਼ਿਲੇ ਦੀਆਂ 03 ਸਬ ਡਵੀਜ਼ਨਾਂ ਵਿੱਚ 24 ਆਰਜ਼ੀ ਲਾਈਸੈਂਸ ਜਾਰੀ ਕਰਨ ਲਈ ਕੁੱਲ 369 ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਦੱਸਿਆ ਕਿ ਜਿਲ੍ਹਾ ਫਰੀਦਕੋਟ ਲਈ ਪ੍ਰਾਪਤ ਕੁੱਲ 177 ਦਰਖਾਸਤਾਂ ਵਿੱਚੋਂ 15 ਆਰਜ਼ੀ ਲਾਈਸੈਂਸਾਂ ਦੇ ਡਰਾਅ ਕੱਢੇ ਗਏ। ਇਸੇ ਤਰਾਂ ਸਬ ਡਵੀਜ਼ਨ ਕੋਟਕਪੂਰਾ ਲਈ ਪ੍ਰਾਪਤ 181 ਦਰਖਾਸਤਾਂ ਵਿੱਚੋਂ 05 ਅਤੇ ਸਬ-ਡਵੀਜ਼ਨ ਜੈਤੋ ਲਈ ਪ੍ਰਾਪਤ ਕੁੱਲ 11 ਦਰਖਾਸਤਾਂ ਵਿੱਚੋਂ 04 ਆਰਜ਼ੀ ਲਾਈਸੈਂਸਾਂ ਦੇ ਡਰਾਅ ਕੱਢੇ ਗਏ। ਉਨਾਂ ਇਹ ਵੀ ਦੱਸਿਆ ਕਿ ਪਟਾਕੇ ਨਿਸਚਿਤ ਥਾਵਾਂ ‘ਤੇ ਹੀ ਵੇਚੇ/ਸਟਾਕ ਕੀਤੇ ਜਾ ਸਕਣਗੇ ਅਤੇ ਬਿਨਾ ਲਾਇਸੈਸ ਤੋ ਕੋਈ ਵੀ ਵਿਅਕਤੀ ਪਟਾਕੇ ਨਹੀ ਵੇਚ ਸਕੇਗਾ।

ਇਸ ਮੌਕੇ ਐਸ.ਡੀ.ਐਮ. ਫਰੀਦਕੋਟ ਵਰੁਣ ਕੁਮਾਰ, ਸਹਾਇਕ ਕਮਿਸ਼ਨਰ ਸ਼ਿਕਾਇਤਾਂ ਤੁਸ਼ਿਤਾ ਗੁਲਾਟੀ ਵਿਸ਼ੇਸ਼ ਤੌਰ ਤੇ ਹਾਜਰ ਸਨ।

Advertisement

Related posts

Breaking- SYL ਨਹਿਰ ਦੇ ਮੁੱਦੇ ’ਤੇ ਮੀਟਿੰਗ 14 ਨੂੰ

punjabdiary

ਮੰਗਾਂ ‘ਤੇ ਅੜੇ ਕਿਸਾਨ, ਖੇਤੀਬਾੜੀ ਮੰਤਰੀ ਨਾਲ ਬੇਸਿੱਟਾ ਰਹੀ ਮੀਟਿੰਗ, CM ਮਾਨ ਨਾਲ ਹੋਵੇਗੀ ਮੁਲਾਕਾਤ

punjabdiary

Breaking- ਕੈਬਨਿਟ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਲਹਿਰਾਉਣਗੇ ਰਾਸ਼ਟਰੀ ਝੰਡਾ

punjabdiary

Leave a Comment