Image default
ਤਾਜਾ ਖਬਰਾਂ

ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਵਾਪਰਿਆ ਹਾਦਸਾ, ਹਾਈਵੇਅ ਤੋਂ ਪਲਟ ਗਈ ਨਿੱਜੀ ਬੱਸ

ਪਠਾਨਕੋਟ ਨੈਸ਼ਨਲ ਹਾਈਵੇ ‘ਤੇ ਵਾਪਰਿਆ ਹਾਦਸਾ, ਹਾਈਵੇਅ ਤੋਂ ਪਲਟ ਗਈ ਨਿੱਜੀ ਬੱਸ

 

 

ਪਠਾਨਕੋਟ, 19 ਅਗਸਤ (ਰੋਜਾਨਾ ਸਪੋਕਸਮੈਨ)- ਪਠਾਨਕੋਟ ਨੈਸ਼ਨਲ ਹਾਈਵੇਅ ‘ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ ਜਦੋਂ ਪਿੰਡ ਪਵਨ ਝੰਗੜ ਨੇੜੇ ਇਕ ਨਿੱਜੀ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਪਲਟ ਗਈ। ਬੱਸ ਸਵਾਰੀਆਂ ਨਾਲ ਭਰੀ ਹੋਈ ਸੀ ਅਤੇ ਪਠਾਨਕੋਟ ਤੋਂ ਜਲੰਧਰ ਆ ਰਹੀ ਸੀ।

Advertisement

ਇਸ ਹਾਦਸੇ ਦੌਰਾਨ ਬੱਸ ਵਿੱਚ ਸਵਾਰ ਸਵਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਜ਼ਖਮੀਆਂ ਨੂੰ ਰੋਡ ਸੇਫਟੀ ਫੋਰਸ ਦੀ ਟੀਮ ਵੱਲੋਂ ਇਲਾਜ ਲਈ ਦਸੂਹਾ ਅਤੇ ਟਾਂਡਾ ਦੇ ਸਰਕਾਰੀ ਹਸਪਤਾਲਾਂ ਵਿੱਚ ਲਿਜਾਇਆ ਜਾ ਰਿਹਾ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਦਸੂਹਾ ਅਤੇ ਟਾਂਡਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਵਾਰੀਆਂ ਨੂੰ ਟਾਂਡਾ ਅਤੇ ਦਸੂਹਾ ਦੇ ਸਿਵਲ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਦੀਆਂ ਐਂਬੂਲੈਂਸਾਂ ਨੇ ਵੀ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਹਨ। ਪੁਲਿਸ ਵੱਲੋਂ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Related posts

ਐੱਸ. ਐੱਮ. ਡੀ. ਵਰਲਡ ਸਕੂਲ ’ਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਗਈ

punjabdiary

ਅਹਿਮ ਖ਼ਬਰ – ਭਾਈ ਘਨੱਈਆ ਸੇਵਾ ਸੁਸਾਇਟੀ ਨੇ 12 ਕੈਂਸਰ ਪੀੜਤਾਂ ਨੂੰ ਦਿੱਤੇ ਸਹਾਇਤਾ ਰਾਸ਼ੀ ਦੇ ਚੈੱਕ

punjabdiary

Breaking- ਪਿੰਡ ਚੰਦਬਾਜ਼ਾ ਵਿਖੇ 31 ਲੱਖ ਰੁਪਏ ਦੀ ਲਾਗਤ ਨਾਲ ਅਨਾਜ ਮੰਡੀ ਦਾ ਸ਼ੈੱਡ ਉਸਾਰਿਆ ਜਾਵੇਗਾ-ਸਪੀਕਰ ਸੰਧਵਾਂ

punjabdiary

Leave a Comment