ਪਰਾਲੀ ਪ੍ਰਬੰਧਨ ਸਬੰਧੀ ਡੀ.ਸੀ ਫਰਦਿਕੋਟ ਵੱਲੋ ਕੀਤੀ ਗਈ ਕਿਸਾਨ ਗੋਸ਼ਟੀ
ਫਰੀਦਕੋਟ 10 ਅਕਤੂਬਰ (ਪੰਜਾਬ ਡਾਇਰੀ)- ਪੰਜਾਬ ਸਰਕਾਰ ਵੱਲੋ ਚਲਾਈ ਜਾ ਰਹੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੁਕਤਾ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਪਿੰਡ ਮਚਾਕੀ ਮੱਲ ਸਿੰਘ ਵਿਖੇ ਭਰਵੀ ਕਿਸਾਨ ਮਿਲਣੀ ਕੀਤੀ ਗਈ।
ਮਚਾਕੀ ਮੱਲ ਸਿੰਘ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋ ਆਯੋਜਿਤ ਕੀਤੀ ਕਿਸਾਨ ਗੋਸ਼ਟੀ ਵਿੱਚ ਡਿਪਟੀ ਕਮਿਸ਼ਨਰ ਫਰੀਦਕੋਟ ਵਿਨੀਤ ਕੁਮਾਰ ਨੇ ਮੁੱਖ ਮਹਿਮਾਨ ਵਜੋ ਸ਼ਿਰਕਤ ਕੀਤੀ, ਇਸ ਸਮੇ ਉਹਨਾਂ ਨਾਲ ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ ਅਤੇ ਜਿਲ੍ਹਾ ਮੁੱਖ ਖੇਤੀਬਾੜੀ ਅਫਸਰ ਡਾ ਕਰਨਜੀਤ ਸਿੰਘ ਗਿੱਲ ਵੀ ਹਾਜਰ ਸਨ ।
ਇਸ ਮੌਕੇ ਡਾ. ਕਰਨਜੀਤ ਸਿੰਘ ਗਿੱਲ ਨੇ ਕਿਸਾਨ ਵੀਰਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਢੰਗਾਂ ਜਿਵੇ ਕਿ ਸੁਪਰ ਸੀਡਰ,ਸਮਾਰਟ ਸੀਡਰ, ਹੈਪੀ ਸੀਡਰ, ਬੇਲਰ, ਮਲਚਿੰਗ ਆਦਿ ਬਾਰੇ ਜਾਣੂ ਕਰਵਾਇਆ ।
ਡਿਪਟੀ ਕਮਿਸ਼ਨਰ ਫਰੀਦਕੋਟ ਨੇ ਐਨ.ਜੀ.ਟੀ. ਅਤੇ ਸੁਪਰੀਮ ਕੋਰਟ ਦੇ ਆਦੇਸ਼ਾਂ ਦੇ ਹਵਾਲੇ ਵਿੱਚ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਿਆ ਅਤੇ ਕਿਸਾਨਾਂ ਨੂੰ ਇਹ ਜਾਣਕਾਰੀ ਦਿੱਤੀ ਕਿ 5 ਏਕੜ ਤੋ ਘੱਟ ਖੇਤੀ ਕਰਨ ਵਾਲੇ ਕਿਸਾਨ ਪੰਚਾਇਤਾਂ ਅਤੇ ਸਹਿਕਾਰੀ ਸਬਾਵਾਂ ਤੋ ਬਿਨਾ ਕਿਸੇ ਕਿਰਾਏ ਦੇ ਖੇਤੀ ਮਸ਼ਿਨਰੀ ਦੀ ਵਰਤੋ ਕਰ ਸਕਦੇ ਹਨ।
ਐਸ.ਐਸ.ਪੀ. ਫਰੀਦਕੋਟ ਹਰਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਪਰਾਲੀ ਸਾੜਨ ਤੇ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।ਇਸ ਮੌਕੇ ਖੇਤੀਬਾੜੀ ਵਿਭਾਗ ਤੋ ਏ.ਡੀ.ਓ ਡਾ ਰਣਬੀਰ ਸਿੰਘ, ਏ,ਡੀ.ਓ ਡਾ. ਯਾਦਵਿੰਦਰ ਸਿੰਘ, ਖੇਤੀ ਉਪ ਨਿਰੀਖਕ ਸ਼ਾਮ ਸਿੰਘ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਮੌਜੂਦ ਸਨ ।