Image default
About us

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ

ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਵਿਊਂਤਬੰਦੀ ਸਬੰਧੀ ਡੀ.ਸੀ. ਫਰੀਦਕੋਟ ਨੇ ਕੀਤੀ ਮੀਟਿਗ

 

 

 

Advertisement

 

-ਪਰਾਲੀ ਪ੍ਰਬੰਧਨ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਚੌਕਸ
-ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਦੇ ਕੱਟੇ ਜਾਣਗੇ ਚਾਲਾਨ ਅਤੇ ਕੀਤੀ ਜਾਵੇਗੀ ਰੈੱਡ ਐਂਟਰੀ-ਡਿਪਟੀ ਕਮਿਸ਼ਨਰ
ਫਰੀਦਕੋਟ 3 ਨਵੰਬਰ (ਪੰਜਾਬ ਡਾਇਰੀ)- ਝੋਨੇ ਅਤੇ ਬਾਸਮਤੀ ਦੇ ਵਾਢੀ ਦਾ ਸੀਜ਼ਨ ਦੌਰਾਨ ਬਹੁ ਗਿਣਤੀ ਕਿਸਾਨ ਪਰਾਲੀ ਦਾ ਕੋਈ ਨਾ ਕੋਈ ਪ੍ਰਬੰਧ ਕਰਕੇ ਇਸ ਸਮੱਸਿਆ ਦਾ ਹੱਲ ਕਰ ਰਹੇ ਹਨ, ਪਰ ਉੱਥੇ ਹੀ ਕੁਝ ਕਿਸਾਨ ਪਰਾਲੀ ਨੂੰ ਅੱਗ ਲਗਾ ਕੇ ਰਹਿੰਦ ਖੂੰਹਦ ਦਾ ਛੇਤੀ ਪ੍ਰਬੰਧ ਕਰਨ ਦੇ ਚੱਕਰ ਵਿੱਚ ਵਾਤਾਵਰਨ ਨੂੰ ਦੂਸ਼ਿਤ ਕਰਨ ਦੇ ਨਾਲ ਨਾਲ ਮਨੁੱਖਾਂ ਅਤੇ ਜਾਨਵਰਾਂ ਦੀ ਜਿੰਦਗੀ ਨੂੰ ਖਤਰੇ ਵਿੱਚ ਪਾ ਰਹੇ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਖੇਤੀਬਾੜੀ ਵਿਭਾਗ ਅਤੇ ਪਰਾਲੀ ਪ੍ਰਬੰਧ ਲਈ ਲਗਾਏ ਸਮੂਹ ਕਲੱਸਟਰ ਅਫਸਰਾਂ ਅਤੇ ਨੋਡਲ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ. ਨਰਭਿੰਦਰ ਸਿੰਘ ਗਰੇਵਾਲ, ਐਸ.ਡੀ.ਐਮ. ਫਰੀਦਕੋਟ ਵਰੁਣ ਕੁਮਾਰ, ਐਸ.ਡੀ.ਐਮ. ਕੋਟਕਪੂਰਾ ਤੁਸ਼ਿਤਾ ਗੁਲਾਟੀ, ਐਸ.ਡੀ.ਐਮ ਜੈਤੋ ਪਰਲੀਨ ਕੌਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਵਾਰ ਪ੍ਰਸ਼ਾਸ਼ਨ ਵੱਲੋਂ ਕੋਈ ਵੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਅੱਗ ਲਗਾਉਣ ਵਾਲੇ ਕਿਸਾਨਾਂ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ ਅੱਗ ਦੇ 300 ਤੋਂ ਵੱਧ ਕੇਸ ਜਿਲ੍ਹੇ ਵਿੱਚ ਸਾਹਮਣੇ ਆ ਚੁੱਕੇ ਹਨ ਅਤੇ 23 ਕਿਸਾਨਾਂ ਦੇ ਚਲਾਨ ਕੱਟੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਨੋਡਲ ਅਫਸਰ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣੂ ਕਰਵਾਉਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਢਾਈ ਏਕੜ ਤੇ ਅੱਗ ਲਗਾਉਣ ਵਾਲੇ ਕਿਸਾਨ ਨੂੰ 2500 ਰੁਪਏ, ਢਾਈ ਤੋਂ ਪੰਜ ਏਕੜ ਨੂੰ ਅੱਗ ਲਗਾਉਣ ਵਾਲੇ ਕਿਸਾਨ ਨੂੰ 5000 ਰੁਪਏ ਅਤੇ ਪੰਜ ਏਕੜ ਤੋਂ ਜ਼ਿਆਦਾ ਜਮੀਨ ਤੇ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ 15000 ਰੁਪਏ ਜੁਰਾਮਾਨਾ ਲਗਾਇਆ ਜਾਵੇਗਾ ਅਤੇ ਇਸ ਦੇ ਨਾਲ ਨਾਲ ਉਨ੍ਹਾਂ ਦੇ ਜਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਜਾਵੇਗੀ।

Advertisement

ਡਿਪਟੀ ਕਮਿਸ਼ਨਰ ਨੇ ਸਮੂਹ ਨੋਡਲ ਅਫਸਰਾਂ ਨੂੰ ਹਦਾਇਤ ਕੀਤੀ ਕਿ ਉਹ ਬਿਨਾਂ ਕਿਸੇ ਡਰ ਦੇ ਅੱਗ ਲਗਾਉਣ ਵਾਲੇ ਕਿਸਾਨਾਂ ਖਿਲਾਫ ਕਾਰਵਾਈ ਅਮਲ ਵਿੱਚ ਲਿਆਉਣ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਬਸਿਡੀ ਵਾਲੀ ਮਸ਼ੀਨਰੀ ਦੀ ਉਪਲਬਧੀ ਅਤੇ ਕਿਰਾਏ ਸਬੰਧੀ ਲਿਸਟ ਵੀ ਪਿੰਡਾਂ ਵਿੱਚ ਲਗਾਈ ਜਾਵੇ ਅਤੇ ਜੇਕਰ ਕੋਈ ਸਬਸਿਡੀ ਵਾਲੀ ਮਸ਼ੀਨ ਕਿਰਾਏ ਤੇ ਦੇਣ ਤੋਂ ਮਨ੍ਹਾਂ ਕਰਦਾ ਹੈ ਤਾਂ ਉਸ ਦੀ ਸਬਸਿਡੀ ਸਮੇਤ ਵਿਆਜ਼ ਵਾਪਸ ਲਈ ਜਾਵੇ। ਉਨ੍ਹਾਂ ਕਿਹਾ ਸਬਸਿਡੀ ਵਾਲੀ ਮਸ਼ੀਨਰੀ ਪਿੰਡ ਦੀ ਸਾਂਝੀ ਥਾਂ ਤੇ ਰੱਖੀ ਜਾਵੇ ਤਾਂ ਜੋ ਕੋਈ ਵੀ ਕਿਸਾਨ ਉਸ ਦੀ ਕਿਰਾਏ ਤੇ ਵਰਤੋਂ ਕਰ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਵਾਰ ਪ੍ਰਸ਼ਾਸ਼ਨ ਪਰਾਲੀ ਪ੍ਰਬੰਧਨ ਨੂੰ ਲੈ ਕੇ ਪੂਰੀ ਤਰ੍ਹਾਂ ਚੌਕਸ ਹੈ। ਉਨ੍ਹਾਂ ਕਿਹਾ ਕਿ ਚਕੌਤੇ ਦੇ ਦਿੱਤੀ ਜਮੀਨ, ਸਬਸਿਡੀ ਦੇ ਦਿੱਤੀ ਮਸ਼ੀਨ ਦੇ ਮਾਲਕ ਅਤੇ ਸਰਕਾਰੀ ਅਧਿਕਾਰੀ ਆਪਣੇ ਖੇਤਾਂ ਵਿੱਚ ਅੱਗ ਨਹੀਂ ਲਗਾਵੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਇਸ ਮੌਕੇ ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਵੀ ਸੁਣੀਆ।

ਮੁੱਖ ਖੇਤੀਬਾੜੀ ਅਫਸਰ ਡਾ. ਕਰਨਜੀਤ ਸਿੰਘ ਗਿੱਲ ਨੇ ਦੱਸਿਆ ਕਿ ਵਿਭਾਗ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਵੱਧ ਤੋਂ ਵੱਧ ਜਾਗਰੂਕ ਕਰ ਰਿਹਾ ਹੈ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਝੋਨੇ ਤੇ ਬਾਸਮਤੀ ਦੀ ਪਰਾਲੀ ਦੇ ਪ੍ਰਬੰਧਨ ਸਬੰਧੀ ਬੁੱਕਲੈਟ ਵੀ ਡਿਪਟੀ ਕਮਿਸ਼ਨਰ ਵੱਲੋਂ ਰਿਲੀਜ਼ ਕੀਤੀ ਗਈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਜੈਕਟ ਡਾਇਰੈਕਟਰ ਆਤਮਾ ਡਾ.ਅਮਨਦੀਪ ਕੇਸ਼ਵ ਵੀ ਹਾਜ਼ਰ ਸਨ।

Advertisement

Related posts

ਸਰਕਾਰੀ ਟੀਚਰਾਂ ਲਈ ਚੰਗੀ ਖ਼ਬਰ, ਤਰੱਕੀ ਲਈ ਹੁਣ ਜਮ੍ਹਾ ਹੋਵੇਗੀ Online ਫਾਈਲ

punjabdiary

ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਦਾ ਵੱਡਾ ਤੋਹਫ਼ਾ, ਪੈਟ੍ਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਕੀਤੀ ਵੱਡੀ ਕਟੌਤੀ

punjabdiary

ਪੰਜਾਬ ਰਾਜ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਬੋਰਡ ਨੇ ਪ੍ਰੀਖਿਆ ਸੁਧਾਰਾਂ ਨੂੰ ਕੀਤਾ ਲਾਗੂ : ਹਰਜੋਤ ਸਿੰਘ ਬੈਂਸ

punjabdiary

Leave a Comment