Image default
About us

ਪਿੰਡ ਰਾਜੋਵਾਲਾ ਵਿਖੇ ਸਰਕਾਰੀ ਸਹੂਲਤਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

ਪਿੰਡ ਰਾਜੋਵਾਲਾ ਵਿਖੇ ਸਰਕਾਰੀ ਸਹੂਲਤਾਂ ਸਬੰਧੀ ਜਾਗਰੂਕਤਾ ਕੈਂਪ ਦਾ ਕੀਤਾ ਗਿਆ ਆਯੋਜਨ

 

 

ਫਰੀਦਕੋਟ, 15 ਮਾਰਚ (ਪੰਜਾਬ ਡਾਇਰੀ) ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਫਰੀਦਕੋਟ ਡਾ.ਮਨਿੰਦਰ ਪਾਲ ਸਿੰਘ ਦੀ ਅਗਵਾਈ ਵਿੱਚ ਪਿੰਡ ਰਾਜੋਵਾਲਾ ਦੇ ਗੁਰਦੁਆਰਾ ਸਾਹਿਬ ਵਿਖੇ ਬੀ.ਡੀ.ਪੀ.ਓ. ਫਰੀਦਕੋਟ ਸੁਖਵਿੰਦਰ ਕੌਰ ਦੀ ਪ੍ਰਧਾਨਗੀ ਹੇਠ ਲੋਕਾਂ ਨੂੰ ਸਰਕਾਰੀ ਸਹੂਲਤਾਂ ਪਹੁੰਚਾਉਣ ਦੇ ਮੰਤਵ ਤਹਿਤ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।

Advertisement

ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਆਮ ਲੋਕਾਂ ਤੱਕ ਸਰਕਾਰੀ ਸਿਹਤ ਸਹੂਲਤਾਂ, ਸੇਵਾਵਾਂ ਅਤੇ ਸਕੀਮਾਂ ਪਹੁੰਚਾਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ ਅਤੇ ਭਿਆਨਕ ਬਿਮਾਰੀਆਂ ਦੀ ਰੋਕਥਾਮ ਲਈ ਵੱਖ-ਵੱਖ ਜਾਗਰੂਕਤਾ ਸਰਗਰਮੀਆਂ ਦਾ ਆਯੋਜਨ ਨਿਰੰਤਰ ਜਾਰੀ ਹੈ।

ਇਸ ਮੌਕੇ ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ ਅਜਿਹੇ ਕੈਂਪ ਲਗਾਏ ਜਾ ਰਹੇ ਹਨ ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਲੋਕਾਂ ਨੂੰ ਸਰਕਾਰੀ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਜਾਣਕਾਰੀ ਦਿੰਦੇ ਹਨ। ਇਸ ਮੌਕੇ ਸਿਹਤ ਸੇਵਾਵਾਂ, ਸਹੂਲਤਾਂ ਅਤੇ ਸਕੀਮਾਂ ਬਾਰੇ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਵਿਸ਼ੇਸ਼ ਹਾਜਰੀ ਲਗਵਾਈ ਗਈ।

ਇਸ ਮੌਕੇ ਜਿਲ੍ਹਾ ਮਾਸ ਮੀਡੀਆ ਅਫਸਰ ਕੁਲਵੰਤ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ ਅਤੇ ਬੀ.ਈ.ਈ ਡਾ.ਪ੍ਰਭਦੀਪ ਸਿੰਘ ਚਾਵਲਾ ਨੇ ਕੈਂਸਰ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਵਿਚਾਰ ਚਰਚਾ ਕੀਤੀ। ਉਹਨਾਂ ਅੱਗੇ ਦੱਸਿਆ ਕਿ ਮੁੱਖ ਮੰਤਰੀ ਰਾਹਤ ਕੋਸ਼ ਰਾਹੀਂ ਕੈਂਸਰ ਮਰੀਜਾਂ ਨੂੰ ਇਲਾਜ ਲਈ 1.5 ਲੱਖ ਰੁਪਏ ਤੱਕ ਦੀ ਸਹਾਇਤਾ ਦਿੱਤੀ ਜਾਂਦੀ ਹੈ। ਕੈਂਸਰ ਦੀ ਜਲਦੀ ਪਹਿਚਾਣ ਹੀ ਇਸ ਦੇ ਇਲਾਜ ਵਿੱਚ ਸਹਾਈ ਹੋ ਸਕਦੀ ਹੈ,ਅਜਿਹੇ ਰੋਗਾਂ ਦੀ ਜਲਦੀ ਪਹਿਚਾਣ ਹਿੱਤ 30 ਸਾਲ ਤੋਂ ਉਪਰ ਉਮਰ ਦੇ ਹਰ ਵਿਅਕਤੀ ਨੂੰ ਸਾਲ ਵਿੱਚ ਇੱਕ ਵਾਰ ਜਰੂਰ ਆਪਣੀ ਮੁਕੰਮਲ ਡਾਕਟਰੀ ਜਾਂਚ ਕਰਵਾੳਣੀ ਚਾਹੀਦੀ ਹੈ।

ਸਿਹਤ ਵਿਭਾਗ ਦੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਤੇ ਨਿਯੰਤਰਣ ਲਈ ਚਲਾਏ ਜਾ ਰਹੇ ਰਾਸ਼ਟਰੀ ਪ੍ਰੋਗਰਾਮ ਅਤੇ ਲਗਾਏ ਜਾ ਰਹੇ ਸਕਰੀਨਿੰਗ ਕੈਂਪਾਂ ਬਾਰੇ ਵੀ ਵਿਸਥਾਰ ਜਾਣਕਾਰੀ ਦਿੱਤੀ ਗਈ। ਇਸ ਮੌਕੇ ਟੀਮ ਨੇ ਆਮ ਲੋਕਾਂ ਨੂੰ ਕਾਲਾ ਪੀਲੀਆ, ਟੀ.ਬੀ. ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਦੇ ਇਲਾਜ ਲਈ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਮੁਫਤ ਸਹੂਲਤਾਂ ਬਾਰੇ ਵੀ ਸੁਚੇਤ ਕੀਤਾ।

Advertisement

ਉਹਨਾਂ ਹਾਜਰੀਨ ਨੂੰ ਆਪਣੇ ਪਿੰਡ ਦੀ ਆਸ਼ਾ ਜਾਂ ਸਿਹਤ ਸਟਾਫ ਨਾਲ ਤਾਲਮੇਲ ਕਰਕੇ ਆਨਲਾਈਨ ਆਭਾ ਆਈ.ਡੀ.- ਸਿਹਤ ਖਾਤਾ ਬਣਾਉਣ ਦੀ ਅਪੀਲ ਵੀ ਕੀਤੀ। ਅੰਤ ਵਿੱਚ ਮਾਸ ਮੀਡੀਆ ਵੱਲੋਂ ਤਿਆਰ ਕੀਤੀ ਜਾਗਰੂਕਤਾ ਸਮੱਗਰੀ ਜਾਰੀ ਅਤੇ ਤਕਸੀਮ ਕੀਤੀ ਗਈ।

ਕੈਂਪ ਦੌਰਾਨ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਜੇ.ਈ. ਗੁਰਪ੍ਰੀਤ ਸਿੰਘ ਗਰੋਵਰ, ਬੀਆਰਸੀ ਭਿੰਦਰ ਸਿੰਘ ਅਤੇ ਜਸਵੀਰ ਸਿੰਘ ਵੱਲੋਂ ਵੀ ਆਪਣੇ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਮਨਪ੍ਰੀਤ ਸਿੰਘ ਸੰਧੂ ਸੁਪਰਡੈਂਟ ਬੀ.ਡੀ.ਪੀ.ਓ. ਦਫਤਰ, ਪੰਚਾਇਤ ਸਕੱਤਰ ਅਜੇਪਾਲ ਸ਼ਰਮਾ, ਗੁਰਪ੍ਰੀਤ ਕੌਰ, ਦੀਪਿਕਾ ਬਾਂਸਲ, ਕੌਸ਼ਲ ਕੁਮਾਰ, ਗੁਰਪਿੰਦਰ ਸਿੰਘ ਅਤੇ ਪਿੰਡ ਦੇ ਪਤਵੰਤੇ ਹਾਜਰ ਸਨ।

Advertisement

Related posts

ਦਸੰਬਰ ਮਹੀਨੇ 18 ਦਿਨ ਬੰਦ ਰਹਿਣਗੇ ਬੈਂਕ, ਆਰਬੀਆਈ ਨੇ ਜਾਰੀ ਕੀਤੀ ਛੁੱਟੀਆਂ ਦੀ ਲਿਸਟ

punjabdiary

ਨਵੀਂ ਤਕਨੀਕ ਸਮਾਰਟ ਸੀਡਰ ਮਸ਼ੀਨ ਨਾਲ ਕਰਵਾਈ ਖੇਤ ਪ੍ਰਦਰਸ਼ਨੀ

punjabdiary

ਚੌਦਵੇਂ ਦਿਨ ਦਫਤਰੀ ਕਾਮਿਆਂ ਨੇ ਦਫਤਰੀ ਕੰਮ ਠੱਪ ਕਰਕੇ ਜਾਰੀ ਰੱਖੀ ਕਲਮ ਛੋੜ ਹੜਤਾਲ

punjabdiary

Leave a Comment