ਪ੍ਰਦੂਸ਼ਣ ‘ਤੇ SC ਦੀ ਪੰਜਾਬ ਸਰਕਾਰ ਨੂੰ ਫਟਕਾਰ, ਕਿਹਾ-‘ਸਿਆਸੀ ਦੋਸ਼ਾਂ ਦੀ ਖੇਡ ਬੰਦ ਕਰੋ, ਇਹ ਲੋਕਾਂ ਨੂੰ ਮਾਰਨ ਵਾਂਗ ਹੈ’
ਦਿੱਲੀ, 7 ਨਵੰਬਰ (ਡੇਲੀ ਪੋਸਟ ਪੰਜਾਬੀ)- ਸੁਪਰੀਮ ਕੋਰਟ ਨੇ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਪੰਜਾਬ ਸਰਕਾਰ ਨੂੰ ਫਟਕਾਰ ਲਗਾਈ ਹੈ। ਕੋਰਟ ਨੇ ਕਿਹਾ ਕਿ ਇਹ ਸਿਆਸੀ ਲੜਾਈ ਦਾ ਮੈਦਾਨ ਨਹੀਂ ਹੈ। ਇਹ ਲੋਕਾਂ ਨੂੰ ਮਾਰਨ ਵਾਂਗ ਹੈ। ਤੁਸੀਂ ਇਸ ਮਾਮਲੇ ਨੂੰ ਦੂਜਿਆਂ ‘ਤੇ ਨਹੀਂ ਥੋਪ ਸਕਦੇ। ਤੁਸੀਂ ਪਰਾਲੀ ਸਾੜਨ ਨੂੰ ਕਿਉਂ ਨਹੀਂ ਸਕਦੇ…?
ਸੁਪਰੀਮ ਕੋਰਟ ਦੀ ਪੰਜਾਬ ਨੂੰ ਚੇਤਾਵਨੀ ਦਿੱਤੀ ਕਿ ਕੁਝ ਵੀ ਕਰੇ, ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕੇ, ਸਿਆਸੀ ਦੋਸ਼ਾਂ ਦਾ ਖੇਡਾਂ ਬੰਦ ਹੋਣ, ਨੀਤੀਆਂ ਇਸ ‘ਤੇ ਨਿਰਭਰ ਨਹੀਂ ਹੋ ਸਕਦੀਆਂ ਕਿ ਕਿਹੜੀ ਪਾਰਟੀ ਕਿਸ ਸੂਬੇ ਵਿਚ ਸ਼ਾਸਨ ਕਰ ਰਹੀ ਹੈ। ਦਿੱਲੀ ਤੇ ਪੰਜਾਬ ਵਿਚ ਇਕ ਹੀ ਪਾਰਟੀ ਦੀ ਸਰਕਾਰ ਹੈ। ਸੁਪਰੀਮ ਕੋਰਟ ਨੇ ਦੋ-ਟੁਕ ਵਿਚ ਕਿਹਾ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਬੰਦ ਹੋਣ। ਸੁਪਰੀਮ ਕੋਰਟ ਨੇ ਕਿਹਾ ਕਿ ਇੱਥੇ ਹਰ ਕੋਈ ਐਕਸਪਰਟ ਹੈ ਪਰ ਹੱਲ ਕਿਸੇ ਕੋਲ ਨਹੀਂ
ਪ੍ਰਦੂਸ਼ਣ ਨੂੰ ਰੋਕਣ ਲਈ ਬਣਾਏ ਕਾਨੂੰਨ ਸਖਤੀ ਨਾਲ ਲਾਗੂ ਕਰੋ।”
ਸਮੱਸਿਆ ਝੋਨੇ ਦੀ ਫਸਲ ਦੇ ਸਮੇਂ ਨੂੰ ਲੈ ਕੇ ਹੈ। ਨਾਲ ਹੀ ਇਸਦਾ ਅਸਰ ਧਰਤੀ ਹੇਠਲੇ ਪਾਣੀ ‘ਤੇ ਵੀ ਪੈਂਦਾ ਹੈ। ਕੁਝ ਤਾਂ ਕੀਤਾ ਜਾਣਾ ਚਾਹੀਦਾ ਹੈ। ਝੋਨੇ ਤੋਂ ਜ਼ਿਆਦਾ ਲੋਕਾਂ ਦੀ ਜ਼ਿੰਦਗੀ ਜ਼ਰੂਰੀ ਹੈ। ਜਦੋਂ ਸਮੱਸਿਆ ਆਉਂਦੀ ਹੈ ਤਾਂ ਅਸੀਂ ਕਦਮ ਚੁੱਕਦੇ ਹਾਂ ਤੇ ਫਿਰ ਅਗਲੇ ਸਾਲ ਹਾਲਾਤ ਫਿਰ ਉਹੀ ਹੋ ਜਾਂਦੇ ਹਨ।
ਸੁਪਰੀਮ ਕੋਰਟ ‘ਚ AMICUS ਵਕੀਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਹਿਲਾਂ ਹੀ ਸਾਰੀਆਂ ਸੂਬਾ ਸਰਕਾਰਾਂ ਨੂੰ ਪ੍ਰਦੂਸ਼ਣ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਇਸ ਲਈ ਅੱਜ ਕੋਈ ਵੀ ਰਾਜ ਇਹ ਨਹੀਂ ਕਹਿ ਸਕਦਾ ਕਿ ਉਨ੍ਹਾਂ ਕੋਲ ਹੁਕਮ ਨਹੀਂ ਹੈ।