ਪੰਚਾਇਤ ਦਾ ਸਖਤ ਫਰਮਾਨ, ਨ.ਸ਼ਾ ਵੇਚਣ ਜਾਂ ਮਦਦ ਕਰਨ ਵਾਲੇ ਨੂੰ ਹੋਵੇਗਾ 1 ਲੱਖ ਰੁਪਏ ਜੁਰਮਾਨਾ
ਪਟਿਆਲਾ, 22 ਦਸੰਬਰ (ਡੇਲੀ ਪੋਸਟ ਪੰਜਾਬੀ)- ਪਟਿਆਲਾ ਦੇ ਪਿੰਡਾਂ ਵਿਚ ਨਸ਼ਾ ਤਸਕਰੀ ਜਾਂ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਪਿੰਡਾਂ ਦੀਆਂ ਪੰਚਾਇਤਾਂ ਪਹਿਲਾਂ ਤੋਂ ਹੀ ਖਿਲਾਫ ਹਨ ਪਰ ਪਿੰਡ ਪਟਿਆਲਾ ਨੇ ਸਖਤ ਰੁਖ਼ ਅਪਣਾਉਂਦੇ ਹੋਏ ਨਵਾਂ ਪ੍ਰਸਤਾਵ ਪਾਸ ਕੀਤਾ ਹੈ। ਪਿੰਡ ਦੀ ਪੰਚਾਇਤ ਨੇ ਅੱਜ ਪਹਿਲ ਕਰਦੇ ਹੋਏ ਇਕ ਪ੍ਰਸਤਾਵ ਪਾਸ ਕੀਤਾ। ਜਿਸ ਵਿਚ ਪਿੰਡ ਦੇ ਕਿਸੇ ਵੀ ਮੈਂਬਰ ਨੂੰ ਨਸ਼ੇ ਦਾ ਕਾਬੋਰਾਰ ਕਰਦੇ ਹੋਏ ਜਾਂ ਕਿਸੇ ਨਸ਼ੇੜੀ ਦੀ ਮਦਦ ਕਰਨ ਹੋਏ ਫੜੇ ਜਾਣ ‘ਤੇ ਪੰਚਾਇਤ ਵੱਲੋਂ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਜਾਵੇਗਾ ਤੇ ਸਖਤ ਕਾਰਵਾਈ ਲਈ ਪੁਲਿਸ ਨੂੰ ਸੌਂਪ ਦਿੱਤਾ ਜਾਵੇਗਾ।
80 ਫੀਸਦੀ ਨਸ਼ੇ ਤੋਂ ਪੀੜਤ ਪਿੰਡ ਰੋਂਗਲਾ ਦੇ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈਇੰਦਰ ਕੌਰ ਨੇ ਪਿੰਡ ਦਾ ਦੌਰਾ ਕੀਤਾ ਤੇ ਪਿੰਡ ਵਿਚ ਵਧ ਰਹੇ ਨਸ਼ੇ ਦੀ ਵਜ੍ਹਾ ਤੋਂ ਪ੍ਰੇਸ਼ਾਨ ਇਲਾਕਾ ਵਾਸੀਆਂ ਨਾਲ ਗੱਲਬਾਤ ਕੀਤੀ। ਜੈਇੰਦਰ ਕੌਰ ਨੇ ਪਿੰਡ ਦੀ ਪੰਚਾਇਤ ਨੂੰ ਨਾਲ ਲੈ ਕੇ ਐੱਸਐੱਸਪੀ ਨਾਲ ਮੁਲਾਕਾਤ ਕੀਤੀ।
ਮੁਲਾਕਾਤ ਦੇ ਬਾਅਦ ਜੈਇੰਦਰ ਕੌਰ ਨੇ ਕਿਹਾ ਕਿ ਸਰਪੰਚ ਰਾਣੀ ਦੀ ਅਗਵਾਈ ਵਿਚ ਪਿੰਡ ਵਾਲਿਆਂ ਨੇ ਮੈਨੂੰ ਆਪਣੇ ਪਿੰਡ ਵਿਚ ਬੁਲਾਇਆ ਸੀ ਤਾਂਕਿ ਉਹ ਨਸ਼ੇ ਦੀ ਵਧਦੀ ਸਮੱਸਿਆ ਖਿਲਾਫ ਲੜਾਈ ਵਿਚ ਉਨ੍ਹਾਂ ਦੀ ਮਦਦ ਕਰ ਸਕਣ। ਇਸ ਸਮੱਸਿਆ ਦੀ ਜਾਣਕਾਰੀ ਪੰਚਾਇਤ ਤੇ ਸਥਾਨਕ ਮਹਿਲਾਵਾਂ ਨੇ ਉਨ੍ਹਾਂ ਨੂੰ ਦਿੱਤੀ ਸੀ। ਉਨ੍ਹਾਂ ਨੇ ਦੱਸਿਆ ਕਿ ਪਿਛਲੇ ਦੋ ਸਾਲਾਂ ਵਿਚ ਪਿੰਡ ਵਿਚ ਨਸ਼ੇ ਦਾ ਕਾਰੋਬਾਰ ਵੱਧ ਗਿਆ ਹੈ ਤੇ ਬਦਕਿਸਮਤੀ ਨਾਲ ਪਿੰਡ ਦੇ ਨੌਜਵਾਨ ਨਸ਼ੇ ਦੀ ਦਲਦਲ ਵਿਚ ਫਸ ਗਏ ਹਨ।
ਰੋਂਗਲਾ ਪਿੰਡ ਵਿਚ ਵਧਦੀਆਂ ਨਸ਼ੀਲੀਆਂ ਦਵਾਈਆਂ ਦੀ ਸਮੱਸਿਆ ਨੂੰ ਧਿਆਨ ਵਿਚ ਲਿਆਉਣ ਲਈ ਭਾਜਪਾ ਮਹਿਲਾ ਯੁਵਾ ਮੋਰਚਾ ਪ੍ਰਧਾਨ ਨੇ ਪਟਿਆਲਾ ਦੇ SSP ਵਰੁਣ ਸ਼ਰਮਾ ਨਾਲ ਵੀ ਮੁਲਾਕਾਤ ਕੀਤੀ। ਪਿੰਡ ਵਾਲਿਆਂ ਨੇ ਐੱਸਐੱਸਪੀ ਤੋਂ ਲਗਾਤਾਰ ਪੁਲਿਸ ਗਸ਼ਤ ਨਿਸ਼ਚਿਤ ਕਰਨ ਤੇ ਨਸ਼ਾ ਵੇਚਣ ਵਾਲਿਆਂ ਨੂੰ ਫੜਨ ਲਈ ਪਿੰਡ ਦੇ ਬਾਹਰ ਪੱਕਾ ਨਾਕਾ ਲਗਾਉਣ ਦੀ ਅਪੀਲ ਕੀਤੀ। ਐੱਸਐੱਸਪੀ ਨੇ ਪਿੰਡ ਵਾਲਿਆਂ ਦੀਆਂ ਮੰਗਾਂ ਨੂੰ ਪੂਰਾ ਕਰਨਾ ਦਾ ਭਰੋਸਾ ਦਿੱਤਾ ਤੇ ਨਸ਼ਾ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗਾ।