Image default
ਤਾਜਾ ਖਬਰਾਂ

ਪੰਜਾਬੀ ਭੀਖ ਨਹੀਂ ਮੰਗਦੇ ਬਲਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ : ਮੀਤ ਹੇਅਰ

ਪੰਜਾਬੀ ਭੀਖ ਨਹੀਂ ਮੰਗਦੇ ਬਲਕਿ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ : ਮੀਤ ਹੇਅਰ

 

 

 

Advertisement

ਨਵੀਂ ਦਿੱਲੀ, 2 ਜੁਲਾਈ (ਨਿਊਜ 18)- ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਲੋਕ ਸਭਾ ਵਿੱਚ ਆਪਣਾ ਪਲੇਠਾ ਭਾਸ਼ਣ ਦਿੰਦਿਆਂ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕੀਤੀ। ਮੀਤ ਹੇਅਰ ਨੇ ਆਪਣੀ ਸਪੀਚ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਦੇ ਧੰਨਵਾਦ ਨਾਲ ਕੀਤੀ। ਮੀਤ ਹੇਅਰ ਨੇ ਰਾਸ਼ਟਰਪਤੀ ਸੰਬੋਧਨ ਉੱਤੇ ਬਹਿਸ ਵਿੱਚ ਹਿੱਸਾ ਲੈੰਦਿਆਂ ਸੰਬੋਧਨ ਵਿੱਚ ਪੰਜਾਬ ਦਾ ਨਾਮ ਵੀ ਜ਼ਿਕਰ ਨਾ ਹੋਣ ਉੱਤੇ ਖੇਦ ਪ੍ਰਗਟਾਇਆ।

ਸਾਂਸਦ ਮੀਤ ਹੇਅਰ ਨੇ ਦੇਸ਼ ਦੀ ਆਜ਼ਾਦੀ ਲਈ ਪੰਜਾਬੀਆਂ ਦੀਆਂ 80 ਫੀਸਦੀ ਕੁਰਬਾਨੀਆਂ ਤੋਂ ਲੈ ਕੇ ਵੰਡ ਦਾ ਸੰਤਾਪ ਭੋਗਣ, ਕਿਸਾਨਾਂ ਵੱਲੋਂ ਦੇਸ਼ ਦੇ ਅੰਨ ਭੰਡਾਰ ਭਰਨ, ਬਾਰਡਰਾਂ ਉੱਤੇ ਸੈਨਿਕਾਂ ਵੱਲੋਂ ਸ਼ਹੀਦੀ ਪਾਉਣ ਅਤੇ ਖੇਡਾਂ ਖਾਸ ਕਰਕੇ ਓਲੰਪਿਕਸ ਵਿੱਚ ਪੰਜਾਬੀਆਂ ਦੇ ਯੋਗਦਾਨ ਦਾ ਜ਼ਿਕਰ ਕੀਤਾ। ਮੀਤ ਹੇਅਰ ਨੇ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ, ਨਿਸ਼ਾਨੇਬਾਜ਼ ਅਭਿਨਵ ਬਿੰਦਰਾ, ਅਰਸ਼ਦੀਪ ਸਿੰਘ ਤੱਕ ਜ਼ਿਕਰ ਕੀਤਾ।

ਸਾਂਸਦ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਦੇ ਸਮਾਗਮ ਮੌਕੇ ਤੱਤਕਾਲੀ ਗ੍ਰਹਿ ਮੰਤਰੀ ਸਰਦਾਰ ਪਟੇਲ ਵੱਲੋਂ ਪੰਜਾਬੀਆਂ ਦੀ ਕੁਰਬਾਨੀ ਨੂੰ ਸਿਜਦਾ ਕਰਨ ਦਾ ਜ਼ਿਕਰ ਕਰਦਿਆਂ ਪੰਜਾਬ ਨਾਲ ਕੇਂਦਰ ਦੀ ਵਿਤਕਰੇਬਾਜੀ ਅਤੇ ਗੁਆਂਢੀ ਸੂਬਿਆਂ ਨੂੰ ਟੈਕਸ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਨਾਲ ਧੱਕੇ ਦੀ ਗੱਲ ਕਹੀ। ਮੀਤ ਹੇਅਰ ਨੇ ਪੰਜਾਬ ਦੇ ਆਰਡੀਐਫ ਸਮੇਤ ਰੋਕੇ 8000 ਕਰੋੜ ਰੁਪਏ ਦੇ ਫੰਡਾਂ ਨੂੰ ਜਾਰੀ ਕਰਨ ਦੀ ਮੰਗ ਰੱਖੀ।

ਐਮਪੀ ਮੀਤ ਹੇਅਰ ਨੇ ਕੇਂਦਰੀ ਏਜੰਸੀਆਂ ਰਾਹੀਂ ਅਰਵਿੰਦ ਕੇਜਰੀਵਾਲ, ਮਨੀਸ ਸਿਸੋਦੀਆ, ਹੇਮੰਤ ਸੋਰੇਨ ਸਮੇਤ ਵਿਰੋਧੀ ਧਿਰ ਦੇ ਲੀਡਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਮੁੱਦਾ ਵੀ ਚੁੱਕਿਆ। ਅਗਨੀਵੀਰ ਸਕੀਮ ਦਾ ਪਹਿਲਾ ਸ਼ਹੀਦ ਪੰਜਾਬੀ ਅੰਮ੍ਰਿਤਪਾਲ ਸਿੰਘ ਸੀ ਜਿਸ ਨੂੰ ਸਾਡੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਮੀਤ ਹੇਅਰ ਨੇ ਮੁਲਾਜ਼ਮਾਂ ਦੇ ਹੱਕ ਵਿੱਚ ਬੋਲਦਿਆਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੀ ਮੰਗ ਰੱਖੀ

Advertisement

ਸਾਂਸਦ ਮੀਤ ਹੇਅਰ ਨੇ ਅੱਗ ਕਿਹਾ ਕਿ ਪੰਜਾਬੀ ਸਵੈਮਾਣ ਵਾਲੀ ਕੌਮ ਹੈ। ਉਹ ਭੀਖ ਨਹੀਂ ਮੰਗਦੇ ਪਰ ਆਪਣੇ ਹੱਕਾਂ ਲਈ ਆਵਾਜ਼ ਬੁਲੰਦ ਕਰਦੇ ਹਨ। ਸਾਡੇ ਕਿਸਾਨਾਂ ਨੂੰ ਹਰਿਆਣਾ ਤੋਂ ਅੱਗੇ ਨਹੀ ਜਾਣ ਦਿੱਤਾ।

Related posts

Big News- MSP ਤੇ ਖੇਤੀਬਾੜੀ ਮੁੱਦਿਆਂ ਲਈ ਕਮੇਟੀ ਬਣਾਈ, ਕਮੇਟੀ ‘ਚ ਪੰਜਾਬ ਦੇ ਕਿਸੀ ਨੁਮਾਇੰਦੇ ਦਾ ਨਾਂ ਨਹੀਂ

punjabdiary

Breaking- ਸੁਰੀਲੇ ਫ਼ਨਕਾਰ ਸਿਲਸਿਲੇ ਤਹਿਤ 17 ਵਾਂ ਪ੍ਰੋਗਰਾਮ ਸਰਕਾਰੀ ਕਾਲਜ ਮੋਹਾਲੀ ਵਿਖੇ ਸ਼ਾਨੋ ਸ਼ੌਕਤ ਨਾਲ ਆਯੋਜਿਤ ਕੀਤਾ ਗਿਆ

punjabdiary

ਮੋਹਾਲੀ ਦੇ ਡੀਐਸਪੀ ਗੁਰਸ਼ੇਰ ਸਿੰਘ ਸੰਧੂ ਨੂੰ ਵੱਡਾ ਝਟਕਾ, ਹਾਈਕੋਰਟ ਨੇ ਕੀਤੀ ਪਟੀਸ਼ਨ ਖਾਰਜ

Balwinder hali

Leave a Comment