Image default
About us

ਪੰਜਾਬ ‘ਚ ਅਗਲੇ 3 ਦਿਨਾਂ ਲਈ ਮੀਂਹ ਦੀ ਭਵਿੱਖਬਾਣੀ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਪੰਜਾਬ ‘ਚ ਅਗਲੇ 3 ਦਿਨਾਂ ਲਈ ਮੀਂਹ ਦੀ ਭਵਿੱਖਬਾਣੀ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

 

 

ਚੰਡੀਗੜ, 17 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਅਪ੍ਰੈਲ ਦਾ ਅੱਧਾ ਮਹੀਨਾ ਬੀਤ ਚੁੱਕਿਆ ਹੈ ਤੇ ਦੇਸ਼ ਭਰ ਵਿੱਚ ਗਰਮੀ ਵਧਣੀ ਸ਼ੁਰੂ ਹੋ ਚੁੱਕੀ ਹੈ। ਹਾਲਾਂਕਿ ਪੱਛਮੀ ਗੜਬੜੀ ਦੇ ਚੱਲਦਿਆਂ ਕੁਝ ਰਾਜਾਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਮੰਨੀ ਜਾਵੇ 18 ਤੋਂ 21 ਅਪ੍ਰੈਲ ਦੇ ਵਿਚਾਲੇ ਪੰਜਾਬ, ਹਰਿਆਣਾ, ਦਿੱਲੀ, ਯੂਪੀ ਤੇ ਰਾਜਸਥਾਨ ਵਿੱਚ ਬਾਰਿਸ਼ ਹੋ ਸਕਦੀ ਹੈ। ਪੰਜਾਬ ਵਿੱਚ ਮੌਸਮ ਲਗਾਤਾਰ ਆਪਣਾ ਮਿਜ਼ਾਜ ਬਦਲ ਰਿਹਾ ਹੈ, ਜਿਸ ਕਰ ਕੇ ਕਿਸਾਨਾਂ ਦੇ ਸਾਹ ਸੂਤੇ ਪਏ ਹਨ । ਮੌਸਮ ਵਿਭਾਗ ਨੇ 18, 19 ਤੇ 20 ਅਪ੍ਰੈਲ ਨੂੰ ਮੁੜ ਤੋਂ ਮੌਸਮ ਖਰਾਬ ਹੋਣ ਦੀ ਭਵਿੱਖਬਾਣੀ ਕੀਤੀ ਹੈ । ਇਸ ਦੌਰਾਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਦੇ ਨਾਲ-ਨਾਲ ਹਲਕਾ ਮੀਂਹ ਵੀ ਪੈ ਸਕਦਾ ਹੈ। ਮੌਸਮ ਵਿਭਾਗ ਨੇ ਇਨ੍ਹਾਂ ਤਿੰਨ ਦਿਨਾਂ ਲਈ ਯੈੱਲੋ ਅਲਰਟ ਜਾਰੀ ਕਰ ਦਿੱਤਾ ਗਿਆ ਹੈ ।

Advertisement

 

ਇਸ ਤੋਂ ਇਲਾਵਾ ਜੇਕਰ ਦਿੱਲੀ ਦੇ ਮੌਸਮ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ 18 ਅਪ੍ਰੈਲ ਤੱਕ ਅਸਮਾਨ ਸਾਫ਼ ਰਹੇਗਾ ਤੇ ਦਿਨ ਦਾ ਤਾਪਮਾਨ 38 ਡਿਗਰੀ ਸੈਲਸੀਅਸ ਤੱਕ ਜਾ ਸਕਦਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਤੇ 20 ਅਪ੍ਰੈਲ ਨੂੰ ਦਿੱਲੀ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 34 ਤੋਂ 38 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿ ਸਕਦਾ ਹੈ। ਉੱਥੇ ਹੀ ਘੱਟੋ-ਘੱਟ ਤਾਪਮਾਨ 22 ਤੋਂ 24 ਡਿਗਰੀ ਸੈਲਸੀਅਸ ਦੇ ਵਿਚਾਲੇ ਰਹਿਣ ਦੇ ਆਸਾਰ ਹਨ।

 

ਦੱਸ ਦੇਈਏ ਕਿ ਮੌਸਮ ਵਿਭਾਗ ਅਨੁਸਾਰ ਉੱਤਰ-ਪੱਛਮੀ, ਪੂਰਬੀ ਅਤੇ ਉੱਤਰ-ਪੂਰਬੀ ਰਾਜਾਂ ਦੇ ਕੁਝ ਖੇਤਰਾਂ ਨੂੰ ਛੱਡ ਕੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਉਮੀਦ ਹੈ। ਇਸ ਸਬੰਧੀ IMD ਦੇ ਮੁਖੀ ਮ੍ਰਿਤੁੰਜੇ ਮਹਾਪਾਤਰਾ ਨੇ ਕਿਹਾ ਕਿ ਦੇਸ਼ ਭਰ ਵਿੱਚ 2024 ਦੇ ਦੱਖਣ-ਪੱਛਮੀ ਮਾਨਸੂਨ ਦੇ ਤਹਿਤ 1 ਜੂਨ ਤੋਂ 30 ਸਤੰਬਰ ਦੇ ਵਿਚਕਾਰ ਮਾਨਸੂਨ ਮੌਸਮੀ ਬਾਰਿਸ਼ ਲੰਬੀ ਮਿਆਦ ਦੀ ਔਸਤ (LPA) ਦਾ 106 ਪ੍ਰਤੀਸ਼ਤ ਹੋਣ ਦੀ ਸੰਭਾਵਨਾ ਹੈ ।

Advertisement

Related posts

ਪੰਜਾਬ ’ਚ ਮੌਸਮ ਨੂੰ ਲੈ ਕੇ ਵਿਭਾਗ ਦਾ ਤਾਜ਼ਾ ਅਲਰਟ, ਇਨ੍ਹਾਂ ਇਲਾਕਿਆਂ ’ਚ ਆਵੇਗਾ ਮੀਂਹ ਤੇ ਤੂਫ਼ਾਨ

punjabdiary

ਆਕਾਸ਼ ਬਾਈਜੂਸ ਫਿਰੋਜ਼ਪੁਰ ਨੇ ਨਤੀਜਿਆਂ ਦਾ ਜਸ਼ਨ ਮਨਾਉਣ ਲਈ ਇੱਕ ਰੁੱਖ ਲਗਾਉਣ ਦੀ ਮੁਹਿੰਮ ਦਾ ਕੀਤਾ ਆਯੋਜਨ

punjabdiary

Breaking- ਨੋਟਬੰਦੀ ਦਾ ਫੈਸਲਾ ਸਹੀ, ਸਪਰੀਮ ਕੋਰਟ ਨੇ ਕਿਹਾ ਕੇਂਦਰ ਸਰਕਾਰ ਤੇ ਆਰ ਬੀ ਆਈ ਵਿਚਾਲੇ ਗੱਲਬਾਤ ਕੀਤੀ ਗਈ ਸੀ

punjabdiary

Leave a Comment