Image default
ਤਾਜਾ ਖਬਰਾਂ

ਪੰਜਾਬ ‘ਚ ਗਰਮੀ ਤੋਂ ਰਾਹਤ, ਡਿੱਗਿਆ ਪਾਰਾ, 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

ਪੰਜਾਬ ‘ਚ ਗਰਮੀ ਤੋਂ ਰਾਹਤ, ਡਿੱਗਿਆ ਪਾਰਾ, 18 ਜ਼ਿਲ੍ਹਿਆਂ ‘ਚ ਅੱਜ ਮੀਂਹ ਤੇ ਤੇਜ਼ ਹਵਾਵਾਂ ਦਾ ਅਲਰਟ

 

 

ਚੰਡੀਗੜ੍ਹ, 5 ਜੂਨ (ਡੇਲੀ ਪੋਸਟ ਪੰਜਾਬੀ)- ਦੇਸ਼ ‘ਚ ਚੋਣਾਂ ਦੇ ਵਧੇ ਹੋਏ ਪਾਰੇ ਵਿਚਾਲੇ ਪੰਜਾਬ ‘ਚ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਪੰਜਾਬ ਵਿੱਚ ਪਿਛਲੇ 24 ਘੰਟਿਆਂ ਦੌਰਾਨ ਪਾਰੇ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਅਗਲੇ ਦੋ ਦਿਨਾਂ ਤੱਕ ਪੰਜਾਬ ਵਿੱਚ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।

Advertisement

ਮੌਸਮ ਵਿਭਾਗ ਵੱਲੋਂ ਜਾਰੀ ਚਿਤਾਵਨੀ ਮੁਤਾਬਕ ਪੰਜਾਬ ਦੇ 18 ਜ਼ਿਲ੍ਹਿਆਂ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਲਰਟ ਮੁਤਾਬਕ ਪੰਜਾਬ ‘ਚ 40 ਕਿਲੋਮੀਟਰ ਦੀ ਰਫਤਾਰ ਨਾਲ ਹਵਾਵਾਂ ਚੱਲਣਗੀਆਂ ਅਤੇ ਮੀਂਹ ਵੀ ਪਵੇਗਾ। ਇਸ ਦਾ ਅਸਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਨਵਾਂ ਸ਼ਹਿਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਮਲੇਰਕੋਟਲਾ ਅਤੇ ਬਰਨਾਲਾ ਵਿੱਚ ਪਵੇਗਾ, ਜਦਕਿ ਬਾਕੀ ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ 2 ਜੂਨ ਤੋਂ ਨੌਤਪਾ ਦਾ ਅਸਰ ਘਟਿਆ ਹੈ। ਇਸ ਤੋਂ ਇਲਾਵਾ ਪਿਛਲੇ ਕੁਝ ਦਿਨਾਂ ਤੋਂ ਪੰਜਾਬ ‘ਚ ਪੱਛਮੀ ਗੜਬੜੀ ਵੀ ਸਰਗਰਮ ਹੈ, ਜਿਸ ਕਾਰਨ ਹਵਾਵਾਂ ਚੱਲਣ ਕਾਰਨ ਤਾਪਮਾਨ ਵਿੱਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਮੀਂਹ ਦਾ ਅਲਰਟ ਵੀ ਜਾਰੀ ਕੀਤਾ ਹੈ, ਪਰ ਕੁਝ ਇਲਾਕਿਆਂ ‘ਚ ਹਲਕੀ-ਫੁਲਕੀ ਬਾਰਿਸ਼ ਵੀ ਰਿਪੋਰਟ ਹੋਈ ਹੈ।

ਮੰਗਲਵਾਰ ਸ਼ਾਮ ਦੀ ਗੱਲ ਕਰੀਏ ਤਾਂ ਪੰਜਾਬ ਦੇ ਔਸਤ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜਦੋਂ ਕਿ ਫਰੀਦਕੋਟ ਵਿੱਚ ਵੱਧ ਤੋਂ ਵੱਧ ਤਾਪਮਾਨ 46 ਡਿਗਰੀ ਤੋਂ ਹੇਠਾਂ ਆ ਗਿਆ ਅਤੇ 45.8 ਡਿਗਰੀ ਦਰਜ ਕੀਤਾ ਗਿਆ।

Advertisement

Related posts

Big News-ਸਿੱਧੂ ਮੂਸੇਵਾਲਾ ਕਤਲ ਮਾਮਲੇ ਦਿੱਲੀ ਪੁਲਿਸ ਦੇ ਵੱਡੇ ਖੁਲਾਸੇ, AK47 ਨਾਲ ਗੋਲੀਆਂ ਮਾਰੀਆਂ ਸਨ

punjabdiary

Breaking- ਮਗਨਰੇਗਾ ਸਕੀਮ ਤਹਿਤ ਜਾਬ ਕਾਰਡ ਜਾਰੀ ਕਰਨ ਸਬੰਧੀ ਲੱਗਣਗੇ ਕੈਂਪ- ਰੰਧਾਵਾ

punjabdiary

ਕਿਸਾਨਾਂ ਦੀਆਂ ਫਸਲਾਂ ਦਾ ਵਾਜਬ ਮੁੱਲ ਦਿਵਾਉਣ ਲਈ ਲੜਾਂਗੇ ਸੰਘਰਸ਼: ਗੁਰਨਾਮ ਸਿੰਘ ਚੜੂਨੀ

punjabdiary

Leave a Comment