Image default
ਤਾਜਾ ਖਬਰਾਂ

ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 48 ਡਿਗਰੀ ਤੋਂ ਪਾਰ ਹੋਇਆ ਪਾਰਾ

ਪੰਜਾਬ ‘ਚ ਗਰਮੀ ਨੇ ਤੋੜੇ ਸਾਰੇ ਰਿਕਾਰਡ, 48 ਡਿਗਰੀ ਤੋਂ ਪਾਰ ਹੋਇਆ ਪਾਰਾ

 

 

ਚੰਡੀਗੜ੍ਹ, 28 ਮਈ (ਡੇਲੀ ਪੋਸਟ ਪੰਜਾਬੀ)- ਮੌਸਮ ਵਿਭਾਗ ਵੱਲੋਂ ਜਾਰੀ ਸੂਚਨਾ ਮੁਤਾਬਕ ਪੰਜਾਬ ਵਿੱਚ ਦੋ ਦਿਨ ਹੋਰ ਨੌਤਪਾ ਦਾ ਅਸਰ ਦੇਖਣ ਨੂੰ ਮਿਲੇਗਾ। ਇਸ ਦੌਰਾਨ ਤਾਪਮਾਨ ਵਿੱਚ ਮਾਮੂਲੀ ਵਾਧਾ ਦੇਖਿਆ ਜਾ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਬਠਿੰਡਾ ਵਿੱਚ ਤਾਪਮਾਨ 48.4 ਡਿਗਰੀ ਦਰਜ ਕੀਤਾ ਗਿਆ ਹੈ, ਜੋ ਕਿ 21 ਮਈ 1978 ਦੇ ਤਾਪਮਾਨ ਨਾਲੋਂ 0.7 ਡਿਗਰੀ ਵੱਧ ਹੈ। ਇਸ ਦਿਨ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਅੰਮ੍ਰਿਤਸਰ ਵਿੱਚ 47.7 ਡਿਗਰੀ ਦਰਜ ਕੀਤਾ ਗਿਆ ਸੀ।

Advertisement

ਇਸ ਦੇ ਨਾਲ ਹੀ ਬਠਿੰਡਾ ਤੋਂ ਬਾਅਦ ਸਭ ਤੋਂ ਵੱਧ ਤਾਪਮਾਨ ਪਠਾਨਕੋਟ ਵਿੱਚ 47.1 ਡਿਗਰੀ ਰਿਹਾ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਦਾ ਤਾਪਮਾਨ 45.7 ਡਿਗਰੀ, ਫ਼ਰੀਦਕੋਟ ਦਾ 45.6 ਡਿਗਰੀ, ਅੰਮ੍ਰਿਤਸਰ ਦਾ ਤਾਪਮਾਨ 45.4 ਡਿਗਰੀ ਦਰਜ ਕੀਤਾ ਗਿਆ ਹੈ।

ਅੰਮ੍ਰਿਤਸਰ ਵਿਚ ਸੋਮਵਾਰ ਨੂੰ ਪਾਰਾ 45.4 ਡਿਗਰੀ ਦਰਜ ਕੀਤਾ ਗਿਆ। ਉਥੇ ਹੀ ਜਲੰਧਰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.7 ਡਿਗਰੀ, ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 44.8 ਡਿਗਰੀ ਤੇ ਮੋਹਾਲੀ ਸੋਮਵਾਰ ਸ਼ਾਮ ਨੂੰ ਵੱਧ ਤੋਂ ਵੱਧ ਤਾਪਮਾਨ 43.6 ਡਿਗਰੀ ਦਰਜ ਕੀਤਾ ਗਿਆ। ਪਟਿਆਲਾ ਵਿਚ ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 45.4 ਡਿਗਰੀ ਤੱਕ ਪਹੁੰਚਿਆ।

Advertisement

Related posts

Breaking- ਬਿਕਰਮ ਸਿੰਘ ਮਜਾਠੀਆ ਨੇ ਸੀਐਮ ਮਾਨ ਤੇ ਕੀਤਾ ਸ਼ਬਦੀ ਵਾਰ, ਪੜ੍ਹੋ ਖ਼ਬਰ

punjabdiary

Breaking- ‘ਭਾਰਤ ਰਤਨ’ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ ਬਰਸੀ ਮੌਕੇ, ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ਸਿਰ ਝੁਕਾ ਕੇ ਪ੍ਰਣਾਮ ਕੀਤਾ

punjabdiary

Breaking- 800 ਏਕੜ ਫ਼ਸਲ ਪਾਣੀ ‘ਚ ਡੁੱਬੀ, ਪਾਣੀ ਜ਼ਿਆਦਾ ਆਉਣ ਕਰਕੇ ਆਇਆ ਹੜ੍ਹ

punjabdiary

Leave a Comment