Image default
About us

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਗਿਰਾਵਟ, ਜ਼ਹਿਰੀਲੀ ਹਵਾ ਹੋ ਰਹੀ ਹੈ ਸ਼ੁੱਧ

ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ‘ਚ ਗਿਰਾਵਟ, ਜ਼ਹਿਰੀਲੀ ਹਵਾ ਹੋ ਰਹੀ ਹੈ ਸ਼ੁੱਧ

 

 

 

Advertisement

ਚੰਡੀਗੜ੍ਹ, 21 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਵਿੱਚ ਲਗਾਤਾਰ ਗਿਰਾਵਟ ਹੋ ਰਹੀ ਹੈ। ਪੰਜਾਬ ਪੁਲਿਸ ਨੇ ਸੋਮਵਾਰ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ ਸਿਰਫ 634 ਮਾਮਲੇ ਦਰਜ ਕੀਤੇ ਹਨ, ਜੋ ਕਿ ਦੀਵਾਲੀ ਤੋਂ ਬਾਅਦ ਸਭ ਤੋਂ ਘੱਟ ਹੈ। ਇਹ ਜਾਣਕਾਰੀ ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ (ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਵੱਲੋਂ ਦਿੱਤੀ ਗਈ ਹੈ।

ਅਰਪਿਤ ਸ਼ੁਕਲਾ ਨੇ ਦੱਸਿਆ ਕਿ, ‘‘ਇਹ ਲਗਾਤਾਰ ਤੀਜਾ ਦਿਨ ਹੈ ਜਦੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਘੱਟੋ-ਘੱਟ 28.8 ਫੀਸਦੀ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ।’’ ਉਨ੍ਹਾਂ ਕਿਹਾ ਕਿ ਐਤਵਾਰ ਅਤੇ ਸ਼ਨੀਵਾਰ ਨੂੰ ਸੂਬੇ ਵਿੱਚ 740 ਅਤੇ 637 ਖੇਤਾਂ ਨੂੰ ਅੱਗ ਲਗਾਈ ਗਈ। ਵਰਨਣਯੋਗ ਹੈ ਕਿ ਪਰਾਲੀ ਸਾੜਨ ‘ਤੇ ਮੁਕੰਮਲ ਪਾਬੰਦੀ ਨੂੰ ਯਕੀਨੀ ਬਣਾਉਣ ਲਈ ਮਾਨਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਨਿਗਰਾਨੀ ਲਈ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਨਿਯੁਕਤ ਕੀਤਾ ਸੀ।

ਡੀਜੀਪੀ ਪੰਜਾਬ ਵੱਲੋਂ ਸੂਬੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਦਾ ਜਾਇਜ਼ਾ ਲੈਣ ਲਈ ਸਾਰੇ ਸੀਨੀਅਰ ਅਧਿਕਾਰੀਆਂ, ਰੇਂਜ ਅਫ਼ਸਰਾਂ, ਸੀਪੀਜ਼/ਐਸਐਸਪੀਜ਼ ਅਤੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓਜ਼) ਨਾਲ ਰੋਜ਼ਾਨਾ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆ ਰਹੇ ਹਨ, ਉਨ੍ਹਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।

ਉਲੰਘਣਾ ਕਰਨ ਵਾਲਿਆਂ ਵਿਰੁੱਧ ਕੀਤੀ ਗਈ ਕਾਰਵਾਈ ਬਾਰੇ ਵੇਰਵੇ ਸਾਂਝੇ ਕਰਦਿਆਂ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ, 2023 ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਕੇਸ ਦਰਜ ਕੀਤੇ ਗਏ , ਜਦੋਂ ਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦੇ ਜੁਰਮਾਨੇ ਕੀਤੇ ਗਏ ਹਨ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।

Advertisement

Related posts

ਮਾਨ ਦੇ ਟਵੀਟ ਤੋਂ ਭੜਕੇ ਵਲਟੋਹਾ, ਕਿਹਾ-ਇਹੀ ਕੰਮ ਮੱਸਾ ਰੰਘੜ ਵੀ ਕਰਦਾ ਸੀ, ਭੱਜ ਸਕਦਾ ਹੈ ਤਾਂ ਭੱਜ ਲੈ

punjabdiary

Home prices reach new all-time highs in August

Balwinder hali

ਕੈਨੇਡਾ ‘ਚ ਫਸੇ ਵਿਦਿਆਰਥੀਆਂ ਨੇ CM ਮਾਨ ਨੂੰ ਲਿਖੀ ਚਿੱਠੀ, ਟਾਸਕ ਫੋਰਸ ਬਣਾ ਕੇ ਜਾਂਚ ਦੀ ਮੰਗ ਕੀਤੀ

punjabdiary

Leave a Comment