ਪੰਜਾਬ ਚ ਪਾਸਪੋਰਟ ਬਣਾਉਣ ਦਾ ਤੂਫਾਨ ਨੂੰ ਪਈ ਠੱਲ੍ਹ, ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ
ਚੰਡੀਗੜ੍ਹ- ਪਿਛਲੇ ਕਈ ਸਾਲਾਂ ਤੋਂ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ ਜਾ ਰਹੇ ਹਨ। ਪੰਜਾਬ ਦੇ ਨੌਜਵਾਨਾਂ ਦਾ ਇੱਕੋ ਇੱਕ ਸੁਪਨਾ ਵਿਦੇਸ਼ ਜਾਣਾ ਅਤੇ ਬਹੁਤ ਸਾਰਾ ਪੈਸਾ ਕਮਾਉਣਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਪਸੀ ਵਤਨ’ ਦਾ ਨਾਅਰਾ ਦਿੱਤਾ ਸੀ ਅਤੇ ਇਹ ਨਾਅਰਾ ਸੱਚ ਸਾਬਤ ਹੁੰਦਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪੰਜਾਬ ਵਿੱਚ ਜਾਰੀ ਕੀਤੇ ਗਏ ਨਵੇਂ ਪਾਸਪੋਰਟਾਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ- ਕਈ ਇਲਾਕਿਆਂ ਵਿੱਚ ਮੀਂਹ ਦੀ ਸੰਭਾਵਨਾ, 4 ਜ਼ਿਲ੍ਹਿਆਂ ਲਈ ਓਰੇਂਜ ਅਲਰਟ ਜਾਰੀ
ਪਿਛਲੇ ਕੁਝ ਸਾਲਾਂ ਵਿੱਚ, ਪੰਜਾਬ ਵਿੱਚ ਪਾਸਪੋਰਟ ਬਣਵਾਉਣ ਲਈ ਬਹੁਤ ਜ਼ਿਆਦਾ ਭੀੜ ਸੀ, ਪਰ ਹੁਣ ਇਹ ਘੱਟਣੀ ਸ਼ੁਰੂ ਹੋ ਗਈ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਜਨਵਰੀ 2025 ਤੱਕ ਦੇ ਵੇਰਵੇ ਸਾਂਝੇ ਕੀਤੇ ਹਨ। ਸਾਲ 2023 ਵਿੱਚ, ਪੰਜਾਬ ਵਿੱਚ ਪਾਸਪੋਰਟ ਜਾਰੀ ਕਰਨ ਦੇ ਸਾਰੇ ਰਿਕਾਰਡ ਟੁੱਟ ਗਏ ਅਤੇ ਸਿਰਫ਼ ਉਸੇ ਸਾਲ ਹੀ ਪੰਜਾਬ ਵਿੱਚ 11.94 ਲੱਖ ਲੋਕਾਂ ਨੇ ਨਵੇਂ ਪਾਸਪੋਰਟ ਬਣਾਏ। ਨਵੇਂ ਵੇਰਵਿਆਂ ਅਨੁਸਾਰ, ਸਾਲ 2024 ਵਿੱਚ 10.60 ਲੱਖ ਨਵੇਂ ਪਾਸਪੋਰਟ ਜਾਰੀ ਕੀਤੇ ਗਏ ਸਨ, ਜੋ ਕਿ ਕਮੀ ਦਰਸਾਉਂਦਾ ਹੈ।
ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਨੌਜਵਾਨਾਂ ਦੀ ਦੁਰਦਸ਼ਾ ਬਾਰੇ ਸੁਣ ਕੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ। ਜਨਵਰੀ 2025 ਦੇ ਮਹੀਨੇ ਵਿੱਚ, ਪੰਜਾਬ ਵਿੱਚ 59,907 ਪਾਸਪੋਰਟ ਜਾਰੀ ਕੀਤੇ ਗਏ ਸਨ। ਇਸਦਾ ਮਤਲਬ ਹੈ ਕਿ ਹਰ ਰੋਜ਼ ਔਸਤਨ 1932 ਪਾਸਪੋਰਟ ਜਾਰੀ ਕੀਤੇ ਜਾਂਦੇ ਹਨ। ਸਾਲ 2023 ਵਿੱਚ ਰਾਜ ਵਿੱਚ ਪ੍ਰਤੀ ਦਿਨ ਔਸਤਨ 3271 ਪਾਸਪੋਰਟ ਜਾਰੀ ਕੀਤੇ ਗਏ ਸਨ, ਜਦੋਂ ਕਿ ਸਾਲ 2024 ਵਿੱਚ 2906 ਪਾਸਪੋਰਟ ਜਾਰੀ ਕੀਤੇ ਗਏ ਸਨ। ਇਹ ਰੁਝਾਨ ਪੰਜਾਬ ਵਿੱਚ 2014 ਤੋਂ ਸ਼ੁਰੂ ਹੋਇਆ ਸੀ, ਜਦੋਂ ਇੱਕ ਸਾਲ ਵਿੱਚ 5.48 ਲੱਖ ਪਾਸਪੋਰਟ ਜਾਰੀ ਕੀਤੇ ਗਏ ਸਨ। 2016 ਵਿੱਚ, ਇਹ ਅੰਕੜਾ 9.73 ਲੱਖ ਤੱਕ ਪਹੁੰਚ ਗਿਆ। ਕੋਰੋਨਾ ਤੋਂ ਪਹਿਲਾਂ ਦੇ ਦੋ ਸਾਲਾਂ ਵਿੱਚ ਪਾਸਪੋਰਟਾਂ ਵਿੱਚ ਕਮੀ ਆਈ ਸੀ, ਪਰ ਉਸ ਤੋਂ ਬਾਅਦ ਪਾਸਪੋਰਟਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। 2014 ਤੋਂ ਹੁਣ ਤੱਕ ਪੰਜਾਬ ਵਿੱਚ 92.40 ਲੱਖ ਪਾਸਪੋਰਟ ਜਾਰੀ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬੀ ਯੂਨੀਵਰਸਿਟੀ ਦੇ ਗਰਲਜ਼ ਹੋਸਟਲ ਦੇ ਵਿਚ ਕੀਤਾ ਟੂਣਾ, ਵਾਰਡਨ ਨੇ ਦਿੱਤੀ ਸਖ਼ਤ ਚੇਤਾਵਨੀ
ਪੰਜਾਬ ਚ ਪਾਸਪੋਰਟ ਬਣਾਉਣ ਦਾ ਤੂਫਾਨ ਰੁਕਿਆ, ਕੇਂਦਰੀ ਵਿਦੇਸ਼ ਮੰਤਰਾਲੇ ਤੋਂ ਹੈਰਾਨ ਕਰਨ ਵਾਲੇ ਅੰਕੜੇ ਆਏ ਸਾਹਮਣੇ

ਚੰਡੀਗੜ੍ਹ- ਪਿਛਲੇ ਕਈ ਸਾਲਾਂ ਤੋਂ ਪੰਜਾਬ ਤੋਂ ਵੱਡੀ ਗਿਣਤੀ ਵਿੱਚ ਨੌਜਵਾਨ ਵਿਦੇਸ਼ ਜਾ ਰਹੇ ਹਨ। ਪੰਜਾਬ ਦੇ ਨੌਜਵਾਨਾਂ ਦਾ ਇੱਕੋ ਇੱਕ ਸੁਪਨਾ ਵਿਦੇਸ਼ ਜਾਣਾ ਅਤੇ ਬਹੁਤ ਸਾਰਾ ਪੈਸਾ ਕਮਾਉਣਾ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ‘ਵਾਪਸੀ ਵਤਨ’ ਦਾ ਨਾਅਰਾ ਦਿੱਤਾ ਸੀ ਅਤੇ ਇਹ ਨਾਅਰਾ ਸੱਚ ਸਾਬਤ ਹੁੰਦਾ ਜਾ ਰਿਹਾ ਹੈ। ਹੁਣ ਪੰਜਾਬ ਸਰਕਾਰ ਵੱਲੋਂ ਪੰਜਾਬੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ, ਜਿਸ ਕਾਰਨ ਪੰਜਾਬ ਵਿੱਚ ਜਾਰੀ ਕੀਤੇ ਗਏ ਨਵੇਂ ਪਾਸਪੋਰਟਾਂ ਦੀ ਗਿਣਤੀ ਘਟਣੀ ਸ਼ੁਰੂ ਹੋ ਗਈ ਹੈ।
ਇਹ ਵੀ ਪੜ੍ਹੋ- ਅਮਰੀਕੀ ਫੰਡਿੰਗ ਰੋਕਣ ਦਾ ਅਸਰ ਦਿਖਣਾ ਸ਼ੁਰੂ, ਭਾਰਤ ਦੇ ਪਹਿਲੇ ਟਰਾਂਸਜੈਂਡਰ ਕਲੀਨਿਕ ਨੂੰ ਲੱਗਿਆ ਤਾਲਾ
ਪਿਛਲੇ ਕੁਝ ਸਾਲਾਂ ਵਿੱਚ, ਪੰਜਾਬ ਵਿੱਚ ਪਾਸਪੋਰਟ ਬਣਵਾਉਣ ਲਈ ਬਹੁਤ ਜ਼ਿਆਦਾ ਭੀੜ ਸੀ, ਪਰ ਹੁਣ ਇਹ ਘੱਟਣੀ ਸ਼ੁਰੂ ਹੋ ਗਈ ਹੈ। ਕੇਂਦਰੀ ਵਿਦੇਸ਼ ਮੰਤਰਾਲੇ ਨੇ ਜਨਵਰੀ 2025 ਤੱਕ ਦੇ ਵੇਰਵੇ ਸਾਂਝੇ ਕੀਤੇ ਹਨ। ਸਾਲ 2023 ਵਿੱਚ, ਪੰਜਾਬ ਵਿੱਚ ਪਾਸਪੋਰਟ ਜਾਰੀ ਕਰਨ ਦੇ ਸਾਰੇ ਰਿਕਾਰਡ ਟੁੱਟ ਗਏ ਅਤੇ ਸਿਰਫ਼ ਉਸੇ ਸਾਲ ਹੀ ਪੰਜਾਬ ਵਿੱਚ 11.94 ਲੱਖ ਲੋਕਾਂ ਨੇ ਨਵੇਂ ਪਾਸਪੋਰਟ ਬਣਾਏ। ਨਵੇਂ ਵੇਰਵਿਆਂ ਅਨੁਸਾਰ, ਸਾਲ 2024 ਵਿੱਚ 10.60 ਲੱਖ ਨਵੇਂ ਪਾਸਪੋਰਟ ਜਾਰੀ ਕੀਤੇ ਗਏ ਸਨ, ਜੋ ਕਿ ਕਮੀ ਦਰਸਾਉਂਦਾ ਹੈ।
ਇਹ ਵੀ ਪੜ੍ਹੋ- ਕੈਨੇਡਾ ਨੇ 7,000 ਵਿਜ਼ਟਰ ਅਤੇ ਸਟੱਡੀ ਵੀਜ਼ੇ ਕੀਤੇ ਰੱਦ
ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ ਗਏ ਨੌਜਵਾਨਾਂ ਦੀ ਦੁਰਦਸ਼ਾ ਬਾਰੇ ਸੁਣ ਕੇ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਹਨ। ਜਨਵਰੀ 2025 ਦੇ ਮਹੀਨੇ ਵਿੱਚ, ਪੰਜਾਬ ਵਿੱਚ 59,907 ਪਾਸਪੋਰਟ ਜਾਰੀ ਕੀਤੇ ਗਏ ਸਨ। ਇਸਦਾ ਮਤਲਬ ਹੈ ਕਿ ਹਰ ਰੋਜ਼ ਔਸਤਨ 1932 ਪਾਸਪੋਰਟ ਜਾਰੀ ਕੀਤੇ ਜਾਂਦੇ ਹਨ। ਸਾਲ 2023 ਵਿੱਚ ਰਾਜ ਵਿੱਚ ਪ੍ਰਤੀ ਦਿਨ ਔਸਤਨ 3271 ਪਾਸਪੋਰਟ ਜਾਰੀ ਕੀਤੇ ਗਏ ਸਨ, ਜਦੋਂ ਕਿ ਸਾਲ 2024 ਵਿੱਚ 2906 ਪਾਸਪੋਰਟ ਜਾਰੀ ਕੀਤੇ ਗਏ ਸਨ। ਇਹ ਰੁਝਾਨ ਪੰਜਾਬ ਵਿੱਚ 2014 ਤੋਂ ਸ਼ੁਰੂ ਹੋਇਆ ਸੀ, ਜਦੋਂ ਇੱਕ ਸਾਲ ਵਿੱਚ 5.48 ਲੱਖ ਪਾਸਪੋਰਟ ਜਾਰੀ ਕੀਤੇ ਗਏ ਸਨ। 2016 ਵਿੱਚ, ਇਹ ਅੰਕੜਾ 9.73 ਲੱਖ ਤੱਕ ਪਹੁੰਚ ਗਿਆ। ਕੋਰੋਨਾ ਤੋਂ ਪਹਿਲਾਂ ਦੇ ਦੋ ਸਾਲਾਂ ਵਿੱਚ ਪਾਸਪੋਰਟਾਂ ਵਿੱਚ ਕਮੀ ਆਈ ਸੀ, ਪਰ ਉਸ ਤੋਂ ਬਾਅਦ ਪਾਸਪੋਰਟਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ। 2014 ਤੋਂ ਹੁਣ ਤੱਕ ਪੰਜਾਬ ਵਿੱਚ 92.40 ਲੱਖ ਪਾਸਪੋਰਟ ਜਾਰੀ ਕੀਤੇ ਗਏ ਹਨ।
-(ਏਬੀਪੀ ਸਾਂਝਾ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।