Image default
ਤਾਜਾ ਖਬਰਾਂ

ਪੰਜਾਬ ‘ਚ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ, ਹਨੇਰੀ-ਤੂਫਾਨ ਨਾਲ ਪਏਗਾ ਮੀਂਹ

ਪੰਜਾਬ ‘ਚ ਪੈ ਰਹੀ ਭਿਆ.ਨਕ ਗਰਮੀ ਵਿਚਾਲੇ ਬਦਲੇਗਾ ਮੌਸਮ, ਹਨੇਰੀ-ਤੂਫਾਨ ਨਾਲ ਪਏਗਾ ਮੀਂਹ

 

 

 

Advertisement

ਚੰਡੀਗੜ੍ਹ, 8 ਮਈ (ਡੇਲੀ ਪੋਸਟ ਪੰਜਾਬੀ)- ਪੰਜਾਬ ‘ਚ ਗਰਮੀ ਦਾ ਕਹਿਰ ਵਧਦਾ ਜਾ ਰਿਹਾ ਹੈ। ਦੁਪਹਿਰ ਵੇਲੇ ਪੈ ਰਹੀ ਗਰਮੀ ਕਾਰਨ ਲੋਕ ਪ੍ਰੇਸ਼ਾਨ ਹਨ, ਜਿਸ ਕਾਰਨ ਸਾਵਧਾਨੀ ਵਰਤਣ ਦੀ ਲੋੜ ਹੈ। ਇਸ ਵਿਚਾਲੇ ਮੌਸਮ ਨੂੰ ਲੈ ਕੇ ਚੰਗੀ ਖਬਰ ਆਈ ਹੈ, 10-11 ਮਈ ਨੂੰ ਮੌਸਮ ਬਦਲ ਸਕਦਾ ਹੈ।

ਮਈ ਦੇ ਪਹਿਲੇ ਹਫ਼ਤੇ ਹੀ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਸ ਵਾਰ ਗਰਮੀ ਆਪਣਾ ਪੂਰਾ ਜ਼ੋਰ ਦਿਖਾਏਗੀ। ਜਦੋਂ ਕਿ ਪੰਜਾਬ ਦੇ ਮੁਕਾਬਲੇ ਹਰਿਆਣਾ ਵਿੱਚ ਤਾਪਮਾਨ 43 ਡਿਗਰੀ ਤੱਕ ਪਹੁੰਚ ਗਿਆ ਹੈ। 9 ਮਈ ਨੂੰ ਇੱਕ ਤਾਜ਼ਾ ਪੱਛਮੀ ਗੜਬੜੀ ਉੱਤਰ-ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰ ਸਕਦੀ ਹੈ, ਜਿਸ ਕਾਰਨ 10 ਅਤੇ 11 ਮਈ ਨੂੰ ਪੰਜਾਬ ਅਤੇ ਗੁਆਂਢੀ ਰਾਜਾਂ ਦੇ ਮੌਸਮ ਵਿੱਚ ਬਦਲਾਅ ਹੋਵੇਗਾ।

ਇਸ ਸਿਲਸਿਲੇ ਵਿੱਚ ਮੀਂਹ ਅਤੇ ਤੂਫ਼ਾਨ ਦੀ ਸੰਭਾਵਨਾ ਹੈ। ਇਸ ਮੁਤਾਬਕ 11 ਅਤੇ 12 ਮਈ ਨੂੰ ਕੁਝ ਥਾਵਾਂ ‘ਤੇ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਵਧਦੇ ਤਾਪਮਾਨ ਦਰਮਿਆਨ ਸਰਹੱਦੀ ਖੇਤਰ ਅੰਮ੍ਰਿਤਸਰ (ਅਟਾਰੀ) ਵਿੱਚ ਪਾਰਾ 42 ਡਿਗਰੀ ਤੋਂ ਉਪਰ ਪਹੁੰਚ ਗਿਆ ਹੈ ਅਤੇ ਫ਼ਿਰੋਜ਼ਪੁਰ ਵਿੱਚ ਵੀ ਤਾਪਮਾਨ 42 ਡਿਗਰੀ ਨੂੰ ਛੂਹ ਗਿਆ ਹੈ। ਇਸੇ ਤਰ੍ਹਾਂ ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 41.2 ਡਿਗਰੀ ਅਤੇ ਪਟਿਆਲਾ ਵਿੱਚ 40.9 ਡਿਗਰੀ ਦਰਜ ਕੀਤਾ ਗਿਆ ਹੈ।

ਮੌਸਮ ਕੇਂਦਰ ਚੰਡੀਗੜ੍ਹ ਅਨੁਸਾਰ ਪਿਛਲੇ 13 ਸਾਲਾਂ ਵਿੱਚ ਪਹਿਲੀ ਵਾਰ ਮਈ ਦੇ ਪਹਿਲੇ ਹਫ਼ਤੇ ਹੀ ਲੁਧਿਆਣਾ ਦਾ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਦੋ ਦਿਨਾਂ ਤੱਕ ਹੋਵੇਗੀ ਕੜਾਕੇ ਦੀ ਗਰਮੀ, 44 ਡਿਗਰੀ ਤੱਕ ਪਹੁੰਚ ਜਾਵੇਗਾ ਮੌਸਮ ਵਿਭਾਗ ਮੁਤਾਬਕ 8 ਅਤੇ 9 ਮਈ ਨੂੰ ਕਈ ਜ਼ਿਲ੍ਹਿਆਂ ‘ਚ ਤੇਜ਼ ਗਰਮੀ ਹੋਵੇਗੀ। ਤਾਪਮਾਨ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ।

Advertisement

Related posts

ਨੈਸ਼ਨਲ ਯੂਥ ਕਲੱਬ ਦਾ ਮੁਫ਼ਤ ਮੱਲਮ ਪੱਟੀ ਸੈਂਟਰ ਅੱਜ ਤੋਂ ਫ਼ਿਰ ਸ਼ੁਰੂ ਹੋਵੇਗਾ; ਡਾ.ਬਲਜੀਤ ਸ਼ਰਮਾ

punjabdiary

Breaking- ਨਸ਼ੇ ਦੇ ਖਾਤਮੇ ਲਈ MLA ਗੁਰਦੇਵ ਸਿੰਘ ਦੇਵ ਮਾਨ ਨੇ ਆਪਣੇ ਇਲਾਕੇ ਦੇ ਪੰਚਾਂ ਤੇ ਸਰਪੰਚਾਂ ਨੂੰ ਸੁੰਹ ਚੁਕਾਈ, ਵੇਖੋ ਵੀਡੀਓ

punjabdiary

Breaking- ਕੱਚੇ ਬੱਸ ਮੁਲਾਜ਼ਮਾਂ ਵੱਲੋਂ ਚੱਕਾ ਜਾਮ, ਵੇਖੋ

punjabdiary

Leave a Comment