Image default
About us

ਪੰਜਾਬ ‘ਚ ਮੌਸਮ ਲਵੇਗਾ ਕਰਵਟ ! ਮੌਸਮ ਵਿਭਾਗ ਨੇ ਹਨੇਰੀ ਤੇ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

ਪੰਜਾਬ ‘ਚ ਮੌਸਮ ਲਵੇਗਾ ਕਰਵਟ ! ਮੌਸਮ ਵਿਭਾਗ ਨੇ ਹਨੇਰੀ ਤੇ ਭਾਰੀ ਮੀਂਹ ਦਾ ਅਲਰਟ ਕੀਤਾ ਜਾਰੀ

 

 

 

Advertisement

ਚੰਡੀਗੜ੍ਹ, 13 ਅਪ੍ਰੈਲ (ਡੇਲੀ ਪੋਸਟ ਪੰਜਾਬੀ)ਦੇਸ਼ ਦੇ ਕਈ ਰਾਜਾਂ ਵਿੱਚ ਲੋਕ ਗਰਮੀ ਦੇ ਕਹਿਰ ਦਾ ਸਾਹਮਣਾ ਕਰ ਰਹੇ ਹਨ । ਗਰਮੀ ਵਧਣ ਕਾਰਨ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੱਧ ਭਾਰਤ, ਉੱਤਰ-ਪੱਛਮੀ ਭਾਰਤ ਅਤੇ ਉੱਤਰ-ਪੂਰਬੀ ਭਾਰਤ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। ਉੱਤਰ-ਪੱਛਮੀ ਭਾਰਤ ਦੇ ਮੈਦਾਨੀ ਅਤੇ ਪਹਾੜੀ ਇਲਾਕਿਆਂ ਵਿੱਚ 13 ਤੋਂ 15 ਅਪ੍ਰੈਲ ਵਿਚਕਾਰ ਮੀਂਹ ਪੈਣ ਦੀ ਸੰਭਾਵਨਾ ਹੈ । ਮੌਸਮ ਵਿਭਾਗ ਮੁਤਾਬਕ ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਯੂਪੀ ਸਣੇ ਕਈ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ 13 ਤੋਂ 15 ਅਪ੍ਰੈਲ ਤੱਕ ਮੀਂਹ, ਗੜ੍ਹੇਮਾਰੀ ਹੋ ਸਕਦੀ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ । ਉੱਥੇ ਹੀ ਦੂਜੇ ਪਾਸੇ ਹਿਮਾਚਲ ਪ੍ਰਦੇਸ਼ ਦੇ ਸੱਤ ਜ਼ਿਲ੍ਹਿਆਂ ਵਿੱਚ ਵੀ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ ।

 

ਜੇਕਰ ਇੱਥੇ ਪੰਜਾਬ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਵੱਲੋਂ ਅਗਲੇ ਚਾਰ ਦਿਨਾਂ ਲਈ ਸੂਬੇ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਖਾਸ ਤੌਰ ‘ਤੇ ਸ਼ਨੀਵਾਰ ਤੇ ਐਤਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਗੜ੍ਹੇਮਾਰੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਦੇ ਇਸ ਅਲਰਟ ਨੇ ਪੰਜਾਬ ਦੇ ਕਿਸਾਨਾਂ ਦੀ ਟੈਨਸ਼ਨ ਵਿੱਚ ਵਾਧਾ ਕਰ ਦਿੱਤਾ ਹੈ। ਪਹਿਲਾਂ ਹੀ ਮੀਂਹ ਅਤੇ ਰਾਤ ਦੇ ਤਾਪਮਾਨ ਨੇ ਨਮੀ ਦੇ ਚੱਲਦਿਆਂ ਕਣਕ ਦੀ ਕਟਾਈ ਵਿੱਚ ਦੇਰੀ ਹੋ ਗਈ ਹੈ, ਪਰ ਹੁਣ ਇਸ ਵਿੱਚ ਹੋਰ ਦੇਰੀ ਹੋਣ ਦੀ ਸੰਭਾਵਨਾ ਨਹੀਂ ਹੈ। ਇਸਦੇ ਨਾਲ ਹੀ ਕਿਸਾਨਾਂ ਨੂੰ ਗੜ੍ਹੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋਣ ਦਾ ਡਰ ਵੀ ਸਤਾ ਰਿਹਾ ਹੈ। ਇਸ ਤੋਂ ਪਹਿਲਾਂ ਵੀ ਬਾਰਿਸ਼ ਨਾਲ ਫਸਲਾਂ ਦਾ ਨੁਕਸਾਨ ਹੋ ਚੁੱਕਿਆ ਹੈ।

 

Advertisement

ਦੱਸ ਦੇਈਏ ਕਿ ਮੌਸਮ ਵਿਭਾਗ ਦੇ ਅਨੁਸਾਰ ਇੱਕ ਸਰਗਰਮ ਪੱਛਮੀ ਗੜਬੜ 12 ਅਪ੍ਰੈਲ ਤੋਂ ਉੱਤਰ ਪੱਛਮੀ ਭਾਰਤ ਨੂੰ ਪ੍ਰਭਾਵਿਤ ਕਰਨ ਦੀ ਸੰਭਾਵਨਾ ਹੈ। ਆਈਐਮਡੀ ਨੇ ਭਵਿੱਖਬਾਣੀ ਕੀਤੀ ਹੈ ਕਿ 13 ਤੋਂ 15 ਅਪ੍ਰੈਲ ਤੱਕ ਉੱਤਰ ਪ੍ਰਦੇਸ਼, ਬਿਹਾਰ, ਪੰਜਾਬ ਅਤੇ ਹਰਿਆਣਾ ਵਿੱਚ ਤੇਜ਼ ਹਵਾਵਾਂ ਦੇ ਨਾਲ ਬਾਰਿਸ਼ ਅਤੇ 12 ਤੋਂ 15 ਅਪ੍ਰੈਲ ਤੱਕ ਰਾਜਸਥਾਨ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ IMD ਨੇ 13 ਅਤੇ 14 ਅਪ੍ਰੈਲ ਨੂੰ ਜੰਮੂ-ਕਸ਼ਮੀਰ ਅਤੇ 14 ਅਪ੍ਰੈਲ 2024 ਨੂੰ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਦੀ ਸੰਭਾਵਨਾ ਜਤਾਈ ਹੈ।

Related posts

ਸਿੱਖ ਭਾਈਚਾਰਾ ਮਦਦ ਲਈ ਹਮੇਸ਼ਾ ਅੱਗੇ ਰਿਹਾ, ਆਸਟ੍ਰੇਲੀਆ ‘ਚ ਵੀ ਪੰਜਾਬੀਆਂ ਨੇ ਆਪਣੀ ਵੱਖਰੀ ਪਛਾਣ ਬਣਾਈ- MP ਬ੍ਰੈਡ ਬੈਟਿਨ

punjabdiary

Chandrayaan-3 ਮਿਸ਼ਨ ‘ਤੇ ਵਿਵਾਦਿਤ ਟਿੱਪਣੀ ਕਰਕੇ ਫਸੇ ਅਦਾਕਾਰ ਪ੍ਰਕਾਸ਼ ਰਾਜ, ਹਿੰਦੂ ਸੰਗਠਨਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ

punjabdiary

केंद्रीय विद्यालय भिखीविंड में अंतर्राष्ट्रीय योग दिवस मनाया

punjabdiary

Leave a Comment