Image default
ਤਾਜਾ ਖਬਰਾਂ

ਪੰਜਾਬ ‘ਚ ਹੀਟਵੇਵ ਦਾ ਦੌਰ ਫਿਰ ਸ਼ੁਰੂ, ਤਾਪਮਾਨ 3 ਡਿਗਰੀ ਵਧਿਆ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

ਪੰਜਾਬ ‘ਚ ਹੀਟਵੇਵ ਦਾ ਦੌਰ ਫਿਰ ਸ਼ੁਰੂ, ਤਾਪਮਾਨ 3 ਡਿਗਰੀ ਵਧਿਆ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ

 

 

ਚੰਡੀਗੜ੍ਹ, 10 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ‘ਚ ਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਮੌਸਮ ਫਿਰ ਤੋਂ ਬਦਲਣਾ ਸ਼ੁਰੂ ਹੋ ਗਿਆ ਹੈ। ਇਕ ਦਿਨ ‘ਚ ਤਾਪਮਾਨ ‘ਚ ਲਗਭਗ 3 ਡਿਗਰੀ ਦਾ ਵਾਧਾ ਹੋਇਆ ਹੈ, ਜਦਕਿ ਘੱਟੋ-ਘੱਟ ਤਾਪਮਾਨ ‘ਚ ਲਗਭਗ ਇਕ ਡਿਗਰੀ ਦਾ ਵਾਧਾ ਹੋਇਆ ਹੈ। ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ ਜੋ 40 ਡਿਗਰੀ ਤੋਂ ਘੱਟ ਸੀ, ਹੁਣ 42 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਆਉਣ ਵਾਲੇ ਦੋ ਹਫ਼ਤਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਨਾਮੁਮਕਿਨ ਹੈ।

Advertisement

ਮੌਸਮ ਵਿਭਾਗ ਨੇ ਅਗਲੇ 5 ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਪੰਜਾਬ ਦੇ ਚਾਰ ਜ਼ਿਲ੍ਹਿਆਂ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਬਾਕੀ ਸਾਰੇ 19 ਜ਼ਿਲ੍ਹਿਆਂ ਵਿੱਚ ਸਥਿਤੀ ਆਮ ਵਾਂਗ ਰਹੇਗੀ। ਜਦੋਂ ਕਿ 11 ਜੂਨ ਨੂੰ ਪੂਰੇ ਪੱਛਮੀ ਮਾਲਵੇ ਵਿੱਚ ਹੀਟ ਵੇਵ ਦਾ ਅਸਰ ਦੇਖਣ ਨੂੰ ਮਿਲੇਗਾ। ਮੰਗਲਵਾਰ ਨੂੰ ਪੰਜਾਬ ਦੇ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਮੋਗਾ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਇੱਕ ਦਿਨ ਵਿੱਚ ਔਸਤਨ 3 ਡਿਗਰੀ ਦਾ ਵਾਧਾ ਦੇਖਿਆ ਗਿਆ। ਸੋਮਵਾਰ ਸ਼ਾਮ ਨੂੰ ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਸਭ ਤੋਂ ਵੱਧ 42.7 ਡਿਗਰੀ ਤਾਪਮਾਨ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ ਕਰੀਬ 3 ਡਿਗਰੀ ਵੱਧ ਸੀ। ਅੱਜ ਪੰਜਾਬ ਦੇ ਬਹੁਤੇ ਸ਼ਹਿਰਾਂ ਵਿੱਚ ਤਾਪਮਾਨ 44 ਡਿਗਰੀ ਤੋਂ ਪਾਰ ਜਾਣ ਦੀ ਸੰਭਾਵਨਾ ਹੈ। ਆਉਣ ਵਾਲੇ 3-4 ਦਿਨਾਂ ‘ਚ ਪੰਜਾਬ ਦਾ ਤਾਪਮਾਨ ਇਕ ਵਾਰ ਫਿਰ 45 ਡਿਗਰੀ ਨੂੰ ਛੂਹ ਜਾਵੇਗਾ।

Related posts

ਡੀਪੀਏ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਣ ਮਗਰੋਂ ਮੱਚਿਆ ਹੜਕੰਪ, ਐਕਸ਼ਨ ਮੋਡ ‘ਚ ਸੀਐਮ ਭਗਵੰਤ ਮਾਨ

punjabdiary

Bhagwant Singh Mann on Amritsar temple Attack: ਅੰਮ੍ਰਿਤਸਰ ਮੰਦਰ ਹਮਲੇ ‘ਤੇ ਸੀਐਮ ਮਾਨ ਦਾ ਬਿਆਨ: ਪੰਜਾਬ ਨੂੰ ਪਰੇਸ਼ਾਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ

Balwinder hali

ਪੰਜਾਬ ‘ਚ ਵੱਧ ਰਹੇ ਹਨ ਪਰਾਲੀ ਸਾੜਨ ਦੇ ਮਾਮਲੇ, ਜਾਣੋ ਤਾਜ਼ਾ ਅੰਕੜੇ

Balwinder hali

Leave a Comment