Image default
About us

ਪੰਜਾਬ ਤੇ ਦਿੱਲੀ ਦੇ CM ਨੇ ਪੰਜਾਬ ਵਿਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ

ਪੰਜਾਬ ਤੇ ਦਿੱਲੀ ਦੇ CM ਨੇ ਪੰਜਾਬ ਵਿਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦੀ ਕੀਤੀ ਸ਼ੁਰੂਆਤ

 

 

 

Advertisement

 

ਹੁਸ਼ਿਆਰਪੁਰ, 18 ਨਵੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਵਿੱਚ ‘ਵਿਕਾਸ ਕ੍ਰਾਂਤੀ’ ਦੇ ਲਾਮਿਸਾਲ ਯੁੱਗ ਦਾ ਪਿੜ ਬੰਨ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹੁਸ਼ਿਆਰਪੁਰ ਦੇ ਲੋਕਾਂ ਨੂੰ 867 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ/ਨੀਂਹ ਪੱਥਰ ਅਤੇ ਐਲਾਨ ਕਰ ਕੇ ਵੱਡਾ ਤੋਹਫ਼ਾ ਦਿੱਤਾ।

ਦੋਵਾਂ ਆਗੂਆਂ ਨੇ 550 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਮੈਡੀਕਲ ਕਾਲਜ ਸਮੇਤ ਕਈ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਸ਼ਹੀਦ ਊਧਮ ਸਿੰਘ ਦੇ ਨਾਂ ਉਤੇ ਬਣਨ ਵਾਲੇ ਇਸ ਕਾਲਜ ਵਿੱਚ ਐਮ.ਬੀ.ਬੀ.ਐਸ. ਦੀਆਂ 100 ਸੀਟਾਂ ਹੋਣਗੀਆਂ ਅਤੇ ਇਸ ਲਈ ਕੌਮੀ ਮੈਡੀਕਲ ਕਮਿਸ਼ਨ ਯੂ.ਜੀ.-ਐਮ.ਐਸ.ਆਰ.-2023 ਤਹਿਤ 420 ਬਿਸਤਰਿਆਂ ਵਾਲਾ ਹਸਪਤਾਲ ਲੋੜੀਂਦਾ ਹੋਵੇਗਾ। ਦੋਵਾਂ ਮੁੱਖ ਮੰਤਰੀਆਂ ਨੇ ਪਿੰਡ ਖੁਰਾਲਗੜ੍ਹ ਵਿੱਚ ਸ੍ਰੀ ਗੁਰੂ ਰਵੀਦਾਸ ਜੀ ਮੈਮੋਰੀਅਲ ਅਤੇ ਆਡੀਟੋਰੀਅਮ ਤੇ ਓਪਨ ਥੀਏਟਰ ਵੀ ਲੋਕਾਂ ਨੂੰ ਸਮਰਪਿਤ ਕੀਤਾ।

ਦੋਵਾਂ ਮੁੱਖ ਮੰਤਰੀਆਂ ਨੇ ਕਿਹਾ ਕਿ 148 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਹ ਪ੍ਰਾਜੈਕਟ ਲੋਕਾਈ ਨੂੰ ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ ਜੀਵਨ ਤੇ ਫਲਸਫ਼ੇ ਬਾਰੇ ਜਾਣੂੰ ਕਰਵਾਉਣ ਵਿੱਚ ਸਹਾਈ ਹੋਵੇਗਾ। ਇਸ ਦੌਰਾਨ ਦੋਵਾਂ ਆਗੂਆਂ ਨੇ 30.82 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਬਜਵਾੜਾ ਤੇ ਕਿਲਾ ਬੈਰੋਂ ਵਿੱਚ ਬਣਨ ਵਾਲੇ ਸੀਵਰੇਜ ਪ੍ਰਾਜੈਕਟ ਦਾ ਨੀਂਹ ਪੱਥਰ ਵੀ ਰੱਖਿਆ। ਉਨ੍ਹਾਂ ਹੁਸ਼ਿਆਰਪੁਰ ਵਿੱਚ ਫ਼ਰਦ ਕੇਂਦਰ ਨਾਲ ਤਹਿਸੀਲ ਇਮਾਰਤ ਦੇ ਨਿਰਮਾਣ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਉਤੇ 5.29 ਕਰੋੜ ਰੁਪਏ ਦੀ ਲਾਗਤ ਆਵੇਗੀ।

Advertisement

ਇਸ ਇਮਾਰਤ ਵਿੱਚ ਐਸ.ਡੀ.ਐਮ. ਦਫ਼ਤਰ, ਐਸ.ਡੀ.ਐਮ. ਅਦਾਲਤ, ਤਹਿਸੀਲ ਦਫ਼ਤਰ, ਤਹਿਸੀਲਦਾਰ ਅਦਾਲਤ, ਸਬ ਰਜਿਸਟਰੇਸ਼ਨ ਦਫ਼ਤਰ, ਕੰਟੀਨ, ਵੇਟਿੰਗ ਏਰੀਆ, ਮੀਟਿੰਗ ਰੂਮ, ਫ਼ਰਦ ਕੇਂਦਰ, ਰਿਕਾਰਡ ਰੂਮ ਅਤੇ ਹੋਰ ਸਹੂਲਤਾਂ ਹੋਣਗੀਆਂ। ਇਸੇ ਤਰ੍ਹਾਂ ਮੁਹੱਲਾ ਕੱਚਾ ਟੋਭਾ, ਨਿਊ ਸ਼ਾਂਤੀ ਨਗਰ, ਪ੍ਰੇਮਗੜ੍ਹ, ਨਿਊ ਬੈਂਕ ਕਲੋਨੀ ਅਤੇ ਬੂਥਗੜ੍ਹ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ਲਈ 1.94 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਗਿਆ। ਦੋਵਾਂ ਆਗੂਆਂ ਨੇ ਬਾਲਾਪੀਰ ਰੋਡ, ਟਾਂਡਾ ਰੋਡ ਤੋਂ ਮੁੱਖ ਸੜਕ ਬੇਗੋਵਾਲ ਦੇ ਨਿਰਮਾਣ ਅਤੇ ਬੇਗੋਵਾਲ ਸ਼ਹਿਰ ਵਿੱਚ ਨਾਲੇ ਦੇ ਦੋਵੇਂ ਪਾਸੇ ਇੰਟਰਲਾਕਿੰਗ ਟਾਇਲਾਂ ਲਾਉਣ ਦੇ ਪ੍ਰਾਜੈਕਟ ਦਾ ਵੀ ਨੀਂਹ ਪੱਥਰ ਰੱਖਿਆ, ਜਿਸ ਉਤੇ 1.52 ਕਰੋੜ ਰੁਪਏ ਦੀ ਲਾਗਤ ਆਵੇਗੀ।

ਇਸੇ ਤਰ੍ਹਾਂ ਫਗਵਾੜਾ ਵਿੱਚ ਵੀ 14 ਕਰੋੜ ਰੁਪਏ ਦੇ ਵੱਖ੍ਵੱਖ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ ਗਿਆ। ਗੜ੍ਹਸ਼ੰਕਰ ਵਿਖੇ 1.36 ਕਰੋੜ ਰੁਪਏ ਦੀ ਲਾਗਤ ਨਾਲ 100 ਫੀਸਦੀ ਵਾਟਰ ਸਪਲਾਈ ਪਾਈਪ ਲਾਈਨ ਵਿਛਾਉਣ ਦਾ ਨੀਂਹ ਪੱਥਰ ਵੀ ਰੱਖਿਆ ਗਿਆ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਦੋਵਾਂ ਮੁੱਖ ਮੰਤਰੀਆਂ ਨੇ 22.68 ਕਰੋੜ ਰੁਪਏ ਦੀ ਲਾਗਤ ਨਾਲ ਸਾਰੇ ਜ਼ਿਲ੍ਹਿਆਂ ਵਿੱਚ ਖਾਲੀ ਪਈਆਂ ਪੰਚਾਇਤੀ ਜ਼ਮੀਨਾਂ ਤੇ ਚਾਰ ਏਕੜ ਰਕਬੇ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਲਈ ਇਕ ਵੱਡੇ ਪ੍ਰਾਜੈਕਟ ਦੀ ਸ਼ੁਰੂਆਤ ਵੀ ਕੀਤੀ।

Related posts

Breaking- ਏਅਰਪੋਰਟ ਤੇ ਤਲਾਸ਼ੀ ਦੌਰਾਨ ਇਕ ਯਾਤਰੀ ਕੋਲੋ ਕਸਟਮ ਵਿਭਾਗ ਨੇ ਸੋਨਾ ਬਰਾਮਦ ਕੀਤਾ

punjabdiary

ਭਾਰਤ ਬਣਿਆ ਦੁਨੀਆ ਦੀ Cancer Capital, ਰਿਪੋਰਟ ‘ਚ ਸਾਹਮਣੇ ਆਏ ਹੈਰਾਨੀਜਨਕ ਤੱਥ

punjabdiary

ਪੰਜਾਬ ਯੂਨੀਵਰਸਿਟੀ ਵਿਚ 4 ਸਾਲ ਤੋਂ ਬੰਦ ਮੈਂਟਲ ਹੈਲਥ ਕਾਊਂਸਲਿੰਗ ਮੁੜ ਹੋਵੇਗੀ ਸ਼ੁਰੂ, 7500 ਵਿਦਿਆਰਥੀਆਂ ਨੂੰ ਹੋਵੇਗਾ ਫਾਇਦਾ

punjabdiary

Leave a Comment