Image default
ਤਾਜਾ ਖਬਰਾਂ

ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਸਬੰਧੀ CM ਮਾਨ ਦਾ ਵੱਡਾ ਐਲਾਨ

ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਦੇਣ ਸਬੰਧੀ CM ਮਾਨ ਦਾ ਵੱਡਾ ਐਲਾਨ

 

 

ਚੰਡੀਗੜ੍ਹ, 21 ਮਈ (ਨਿਊਜ 18)- ਪੰਜਾਬ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਸੋਮਵਾਰ ਨੂੰ ਹਲਕਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਗਰੇਵਾਲ ਵੱਲੋਂ ਟਿੱਬਾ ਰੋਡ ਵਿਖੇ ਲੋਕ ਸਭਾ ਹਲਕੇ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਦੇ ਹੱਕ ਵਿੱਚ ਕੀਤੇ ਰੋਡ ਸ਼ੋਅ ਦੌਰਾਨ ਐਲਾਨ ਕੀਤਾ ਕਿ ਸੂਬੇ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਜਲਦੀ ਮਿਲਨੇ ਸ਼ੁਰੂ ਹੋ ਜਾਣਗੇ।
ਇਸ ਦੇ ਲਈ ਸਰਕਾਰ ਨੇ ਬਜਟ ‘ਚੋਂ ਕਰੀਬ 5200 ਕਰੋੜ ਰੁਪਏ ਦੀ ਬਚਤ ਕਰ ਲਈ ਹੈ, ਜਿਸ ਕਾਰਨ ਔਰਤਾਂ ਨੂੰ ਦਿੱਤੀ ਜਾਣ ਵਾਲੀ ਪਹਿਲੀ ਗਾਰੰਟੀ ਹੁਣ ਆਉਣ ਵਾਲੇ 5 ਤੋਂ 7 ਮਹੀਨਿਆਂ ‘ਚ ਪੂਰੀ ਹੋ ਜਾਵੇਗੀ।

Advertisement

ਮਾਨ ਨੇ ਕਿਹਾ ਕਿ ਇੱਕ ਵਾਰ ਸ਼ੁਰੂ ਹੋਣ ਵਾਲੀ ਇਹ ਸਕੀਮ ਕਦੇ ਬੰਦ ਨਹੀਂ ਹੋਵੇਗੀ। ਉਨ੍ਹਾਂ ਲੁਧਿਆਣਾ ਨੂੰ ਪੰਜਾਬ ਦਾ ਦਿਲ ਦੱਸਦਿਆਂ ਕਿਹਾ ਕਿ ਪੰਜਾਬ ਦੀ ਸਿਹਤ ਲਈ ਲੁਧਿਆਣਾ ਦੇ ਦਿਲ ਨੂੰ ਤੰਦਰੁਸਤ ਰੱਖਣਾ ਬਹੁਤ ਜ਼ਰੂਰੀ ਹੈ ਅਤੇ ਆਮ ਆਦਮੀ ਪਾਰਟੀ ਇਸ ਦਿਸ਼ਾ ਵਿੱਚ ਕੰਮ ਕਰ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਮਨਚੈਸਟਰ ਵਜੋਂ ਜਾਣੇ ਜਾਂਦੇ ਲੁਧਿਆਣਾ ਨੂੰ ਵਪਾਰ ਪੱਖ ਤੋਂ ਇੰਨਾ ਮਜ਼ਬੂਤ ​​ਬਣਾਇਆ ਜਾਵੇਗਾ ਕਿ ਦੂਜੇ ਰਾਜਾਂ ਤੋਂ ਆਉਣ ਵਾਲੇ ਕਾਰੋਬਾਰੀ ਆਪਣੇ ਦੋਸਤਾਂ ਨੂੰ ਇੱਥੇ ਆ ਕੇ ਕਾਰੋਬਾਰ ਕਰਨ ਲਈ ਉਤਸ਼ਾਹਿਤ ਕਰਨਗੇ।

ਬੀਤੇ ਕੱਲ੍ਹ ਟਿੱਬਾ ਰੋਡ ‘ਤੇ ਲੋਕਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮਾਨ ਨੇ ਸਕੂਲਾਂ ‘ਚ ਬੱਚਿਆਂ ਨੂੰ ਦਿੱਤੀਆਂ ਜਾ ਰਹੀਆਂ ਛੁੱਟੀਆਂ ਦਾ ਜ਼ਿਕਰ ਕਰਦਿਆਂ ਮਾਪਿਆਂ ਨੂੰ ਕਿਹਾ ਕਿ ਉਹ ਬੱਚਿਆਂ ਨੂੰ ਦੱਸਣ ਕਿ ਹੁਣ ਉਹ ਬਾਹਰ ਖੇਡ ਕੇ ਜ਼ਿਆਦਾ ਗਰਮ ਨਾ ਹੋਣ ਸਗੋਂ ਘਰ ਬੈਠ ਕੇ ਪੜ੍ਹਾਈ ਵੀ ਕਰਨ। ਉਨ੍ਹਾਂ ਲੋਕਾਂ ਨੂੰ ‘ਆਪ’ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਪੋਲਿੰਗ ਬੂਥ ‘ਤੇ ਜਾ ਕੇ ਮਸ਼ੀਨ ‘ਤੇ ਲੱਗੇ ਝਾੜੂ ਦੇ ਨਿਸ਼ਾਨ ਨੂੰ ਹੀ ਦਬਾਉਣ।

ਜੇਕਰ ਕਿਸੇ ਹੋਰ ਬਟਨ ਨੂੰ ਵੇਖਿਆ, ਤਾਂ ਸੰਭਵ ਹੈ ਕਿ ਤੁਹਾਡੇ ਚਿੱਟਾ ਮੋਤੀਆ ਉਤਰ ਆਵੇ। ਮਾਨ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਬਿੱਟੂ ਅਜੇ ਵੀ ਪੂਰੀ ਤਰ੍ਹਾਂ ਭਾਜਪਾ ਨੂੰ ਆਪਣੇ ਅੰਦਰ ਡਾਊਨਲੋਡ ਨਹੀਂ ਕਰ ਸਕਿਆ ਹੈ। ਇਹੀ ਕਾਰਨ ਹੈ ਕਿ ਉਹ ਅੱਜ ਵੀ ਆਪਣੇ ਆਪ ਨੂੰ ਕਾਂਗਰਸੀ ਕਹਿ ਦਿੰਦਾ ਹੈ।

Advertisement

Related posts

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਅਦਾਲਤ ਸਾਹਮਣੇ ਨਹੀਂ ਹੋਏ ਪੇਸ਼

punjabdiary

Breaking- ਵਧੀਕ ਡਿਪਟੀ ਕਮਿਸ਼ਨਰ ਨੇ ਟੀ.ਐਨ.ਸੀ ਮੁਹਿੰਮ ਦੀ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

punjabdiary

Breaking News- ਬੰਬ ਧਮਾਕੇ ਨਾਲ ਚਰਚਿੱਤ ਰਹੇ ਰਿਪੁਦੁੱਮਨ ਸਿੰਘ ਮਲਿਕ ਦੀ ਗੋਲੀ ਮਾਰਕੇ ਹੱਤਿਆ ਕਰ ਦਿੱਤੀ ਗਈ

punjabdiary

Leave a Comment