Image default
ਤਾਜਾ ਖਬਰਾਂ

ਪੰਜਾਬ ਦੇ ਤਾਪਮਾਨ ‘ਚ ਗਿਰਾਵਟ, 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

ਪੰਜਾਬ ਦੇ ਤਾਪਮਾਨ ‘ਚ ਗਿਰਾਵਟ, 4 ਜੂਨ ਤੱਕ ਹੀਟ ਵੇਵ ਦੀ ਚਿਤਾਵਨੀ, 9 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

 

 

ਚੰਡੀਗੜ੍ਹ, 3 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿੱਚ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਤੋਂ ਬਾਅਦ ਵੀ ਗਰਮੀ ਲਗਾਤਾਰ ਲੋਕਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਪਰ ਤਾਪਮਾਨ ਵਿੱਚ ਗਿਰਾਵਟ ਨੇ ਲੋਕਾਂ ਨੂੰ ਇਸ ਗਰਮੀ ਤੋਂ ਰਾਹਤ ਜ਼ਰੂਰ ਦਿੱਤੀ ਹੈ। ਇਸ ਦੇ ਨਾਲ ਹੀ ਪੰਜਾਬ ‘ਚ 4 ਜੂਨ ਤੱਕ ਹੀਟ ਵੇਵ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ ਪਰ 5 ਜੂਨ ਤੋਂ ਰਾਹਤ ਦਿਖਾਈ ਦੇ ਰਹੀ ਹੈ। ਪੱਛਮੀ ਗੜਬੜੀ ਦੀ ਤਾਕਤ ਵਧਣ ਕਾਰਨ ਮੀਂਹ ਪੈਣ ਦੀ ਸੰਭਾਵਨਾ ਰਹੇਗੀ।

Advertisement

ਮੌਸਮ ਵਿਭਾਗ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਾਬ ਦੇ 3 ਜ਼ਿਲ੍ਹਿਆਂ ਮਾਨਸਾ, ਬਰਨਾਲਾ ਅਤੇ ਲੁਧਿਆਣਾ ਵਿੱਚ ਹੀਟ ਵੇਵ ਦਾ ਆਰੇਂਜ ਅਲਰਟ ਦਿੱਤਾ ਗਿਆ ਹੈ। ਜਦੋਂ ਕਿ 6 ਹੋਰ ਜ਼ਿਲ੍ਹਿਆਂ ਬਠਿੰਡਾ, ਮੋਗਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਵਿੱਚ ਹੀਟਵੇਵ ਦੇ ਨਾਲ-ਨਾਲ ਮੀਂਹ ਅਤੇ ਤੇਜ਼ ਹਨੇਰੀ ਦੀ ਸੰਭਾਵਨਾ ਹੈ। ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਪੰਜਾਬ ਵਿੱਚ ਕੱਲ੍ਹ, 4 ਜੂਨ ਨੂੰ ਵੀ ਅਜਿਹਾ ਹੀ ਮੌਸਮ ਰਹਿਣ ਦੀ ਸੰਭਾਵਨਾ ਹੈ। ਪਰ 5 ਅਤੇ 6 ਜੂਨ ਤੋਂ ਪੂਰੇ ਸੂਬੇ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 5-6 ਜੂਨ ਨੂੰ ਮੀਂਹ ਪੈਣ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਵੱਡੀ ਰਾਹਤ ਮਿਲਣ ਵਾਲੀ ਹੈ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ 6 ਜੂਨ ਤੱਕ ਤਾਪਮਾਨ 3 ਤੋਂ 5 ਡਿਗਰੀ ਤੱਕ ਡਿੱਗਣ ਦੀ ਸੰਭਾਵਨਾ ਹੈ।

Related posts

Big News-ਮੀਂਹ ਦਾ ਕਹਿਰ, ਘਰ ਦੀ ਛੱਤ ਡਿੱਗਣ ਨਾਲ ਬੱਚੀ ਤੇ ਨੌਜਵਾਨ ਦੀ ਮੌਤ

punjabdiary

Breaking–ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਫ਼ਰੀਦਕੋਟ ਵਿਖੇ ਜ਼ੋਨਲ ਕਨਵੈਨਸ਼ਨ ਅੱਜ

punjabdiary

Breaking- ਚਾਇਨਾ ਡੋਰ ਬਰਮਾਦ ਹੋਣ ਤੇ ਹੋਵੇਗੀ ਸਖਤ ਕਾਰਵਾਈ– ਡਾ. ਰੂਹੀ ਦੁੱਗ

punjabdiary

Leave a Comment