Image default
ਤਾਜਾ ਖਬਰਾਂ

ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਵਰ੍ਹ ਰਹੀ ਅੱਗ, 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ

ਪੰਜਾਬ ਦੇ ਦੋ ਜ਼ਿਲ੍ਹਿਆਂ ‘ਚ ਵਰ੍ਹ ਰਹੀ ਅੱਗ, 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ

 

 

ਚੰਡੀਗੜ੍ਹ, 14 ਜੂਨ (ਏਬੀਪੀ ਸਾਂਝਾ)- ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਆਸਮਾਨੋਂ ਅੱਗ ਵਰ੍ਹ ਰਹੀ ਹੈ। ਲੁਧਿਆਣਾ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ ਭਿਆਨਕ ਗਰਮੀ ਪੈ ਰਹੀ। ਮੌਸਮ ਵਿਭਾਗ ਵੱਲੋਂ ਇਨ੍ਹਾਂ ਦੋਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਸੂਬੇ ਦੇ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ।

Advertisement

ਮੌਸਮ ਵਿਭਾਗ ਮੁਤਾਬਕ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੌਰਾਨ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਤੇ ਦੋ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਹੀ ਬਿਜਲੀ ਦੀ ਖਪਤ ਵਧ ਗਈ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਇਨ੍ਹਾਂ ਜ਼ਿਲ੍ਹਿਆਂ ਵਿੱਚ ਅਲਰਟ
ਪੰਜਾਬ ਦੇ ਦੋ ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪੈ ਸਕਦੀ ਹੈ। ਇਨ੍ਹਾਂ ਵਿੱਚ ਲੁਧਿਆਣਾ ਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਦੋਵਾਂ ਲਈ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੁਹਾਲੀ ਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 45.2 ਡਿਗਰੀ, ਲੁਧਿਆਣਾ ਵਿੱਚ 45.1 ਡਿਗਰੀ, ਪਟਿਆਲਾ ਵਿੱਚ 45.6, ਬਠਿੰਡਾ ਵਿੱਚ 47.0 ਡਿਗਰੀ, ਫਰੀਦਕੋਟ ਵਿੱਚ 46.1, ਫਤਿਹਗੜ੍ਹ ਸਾਹਿਬ ਵਿੱਚ 44.9, ਫ਼ਿਰੋਜ਼ਪੁਰ ਵਿੱਚ 44.3 ਡਿਗਰੀ ਦਰਜ ਕੀਤਾ ਗਿਆ ਹੈ। ਜਦਕਿ ਜਲੰਧਰ 43.8, ਮੋਗਾ 43.7, ਮੋਹਾਲੀ 44.5, ਰੋਪੜ 43.6 ਤੇ ਰੂਪਨਗਰ 44.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਹਾਲਾਂਕਿ ਔਸਤ ਅਧਿਕਤਮ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਇਆ।

Advertisement

Related posts

Breaking- ਸੁਖਬੀਰ ਬਾਦਲ ਤੋਂ ਐਸਆਈਟੀ ਤਿੰਨ ਘੰਟੇ ਕੀਤੀ ਪੁੱਛਗਿੱਛ, ਪਰ ਅਜਿਹਾ ਕੁਝ ਵੀ ਨਹੀਂ ਪਤਾ ਚੱਲ ਸਕਿਆ ਕਿ ਕੋਟਕਪੂਰਾ ਗੋਲੀ ਕਾਂਡ ਦਾ ਜ਼ਿੰਮੇਵਾਰ ਕੌਣ ਸੀ

punjabdiary

Breaking News- ਗਿਰਦਾਵਰੀ ਦੇ ਕੰਮ ਵਿੱਚ ਲਿਆਂਦੀ ਜਾਵੇ ਤੇਜ਼ੀ – ਡਿਪਟੀ ਕਮਿਸ਼ਨਰ

punjabdiary

Breaking News- ਮਹੀਨੇ ਦੇ ਪਹਿਲੇ ਦਿਨ ਖ਼ਪਤਕਾਰਾਂ ਨੂੰ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

punjabdiary

Leave a Comment