Image default
ਤਾਜਾ ਖਬਰਾਂ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਫ਼ਰ ਦੌਰਾਨ 50 ਹਜ਼ਾਰ ਤੋਂ ਵੱਧ ਨਕਦੀ ਲਈ ਆਪਣੇ ਕੋਲ ਢੁਕਵੇਂ ਦਸਤਾਵੇਜ਼ ਰੱਖਣ ਦੀ ਸਲਾਹ

 

 

ਚੰਡੀਗੜ੍ਹ, 17 ਮਈ (ਏਬੀਪੀ ਸਾਂਝਾ)- ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਅੱਜ ‘ਟਾਕ ਟੂ ਯੂਅਰ ਸੀ.ਈ.ਓ. ਪੰਜਾਬ’ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਸਲਾਹ ਦਿੱਤੀ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ-2024 ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਮੱਦੇਨਜ਼ਰ ਜੇ ਕੋਈ ਵੀ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਲ ਢੁਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ਵਿੱਚ ਆਪਣੇ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।

Advertisement

ਸੈਸ਼ਨ ਦੌਰਾਨ ਵੋਟਰਾਂ ਦੇ ਵੱਖ-ਵੱਖ ਸਵਾਲਾਂ ਦਾ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜ਼ਾਬਤੇ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐਨ.ਜੀ.ਪੀ.ਐਸ.) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ।

ਪੋਲਿੰਗ ਬੂਥਾਂ ‘ਤੇ ਮੋਬਾਈਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਈਲ ਫ਼ੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ। ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ‘ਤੇ ਹੀ ਲਗਾਏ ਜਾ ਸਕਦੇ ਹਨ ।

ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ‘ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ‘ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।

Advertisement

ਸਰਕਾਰੀ ਕਰਮਚਾਰੀਆਂ ਵੱਲੋਂ ਕਿਸੇ ਰਾਜਨੀਤਿਕ ਪਾਰਟੀ ਜਾਂ ਆਗੂ ਲਈ ਪ੍ਰਚਾਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਮੁੱਖ ਚੋਣ ਅਧਿਕਾਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕੋਈ ਵੀ ਸਰਕਾਰੀ ਕਰਮਚਾਰੀ ਰਾਜਨੀਤਿਕ ਪਾਰਟੀਆਂ ਲਈ ਪ੍ਰਚਾਰ ਨਹੀਂ ਕਰ ਸਕਦਾ ਅਤੇ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਉਣ ‘ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਕੇ ਸਖ਼ਤ ਕਾਰਵਾਈ ਯਕੀਨੀ ਬਣਾਈ ਜਾਵੇਗੀ।

ਸਿਬਿਨ ਸੀ ਨੇ ਕਿਹਾ ਕਿ ਗਰਮੀ ਤੋਂ ਰਾਹਤ ਲਈ ਪੋਲਿੰਗ ਸਟੇਸ਼ਨਾਂ ‘ਤੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਵੀ ਵੋਟਰ ਗਰਮੀ ਕਰਕੇ ਆਪਣੀ ਵੋਟ ਦੇ ਅਧਿਕਾਰੀ ਤੋਂ ਵਾਂਝਾ ਨਾ ਰਹੇ। ਉਨ੍ਹਾਂ ਦੱਸਿਆ ਪੋਲਿੰਗ ਸਟੇਸ਼ਨਾਂ ‘ਤੇ ਵਾਟਰ ਕੂਲਰ, ਪੱਖੇ, ਬੈਠਣ ਲਈ ਢੁਕਵੀਂ ਥਾਂ ਅਤੇ ਸ਼ੈੱਡਾਂ ਦਾ ਢੁੱਕਵਾਂ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਵੋਟਰਾਂ ਨੂੰ ਕੋਈ ਦਿੱਕਤ ਦਰਪੇਸ਼ ਨਾ ਆਵੇ।

ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ ਸੂਬੇ ਵਿੱਚ ਕੁੱਲ 2.14 ਕਰੋੜ ਰਜਿਸਟਰਡ ਵੋਟਰ ਹਨ, ਜਿਨ੍ਹਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 1.89 ਲੱਖ ਵੋਟਰ, 1,614 ਪ੍ਰਵਾਸੀ ਭਾਰਤੀ, 1.58 ਲੱਖ ਦਿਵਿਆਂਗ ਵੋਟਰ ਅਤੇ 5.38 ਲੱਖ ਨਵੇਂ ਵੋਟਰ ਹਨ, ਜੋ 1 ਜੂਨ ਨੂੰ ਸੂਬੇ ਭਰ ਦੇ 24,451 ਪੋਲਿੰਗ ਸਟੇਸ਼ਨਾਂ ‘ਤੇ ਆਪਣੀ ਵੋਟ ਪਾਉਣਗੇ।

Advertisement

Related posts

ਅਹਿਮ ਖ਼ਬਰ – ਸੁਰਿੰਦਰਪ੍ਰੀਤ ਘਣੀਆਂ ਦੇ ਗ਼ਜ਼ਲ ਸੰਗ੍ਰਹਿ ‘ਟੂਮਾਂ’ ਸਬੰਧੀ ਵਿਚਾਰ ਗੋਸ਼ਟੀ ਅਤੇ ਕਵੀ ਦਰਬਾਰ 19 ਨੂੰ।

punjabdiary

ਸ਼ੰਭੂ ਬਾਰਡਰ ‘ਤੇ ਇੱਕ ਹੋਰ ਕਿਸਾਨ ਦੀ ਮੌ.ਤ, ਤਬੀਅਤ ਖਰਾਬ ਹੋਣ ਕਾਰਨ ਗਈ ਜਾ.ਨ

punjabdiary

ਈਦ ਦੇ ਸ਼ੁੱਭ ਮੌਕੇ ਤੇ ਸ਼ਹੀਦ ਭਗਤ ਸਿੰਘ ਪ੍ਰੈੱਸ ਐਸ਼ੋਸ਼ੀਏਸ਼ਨ ਪੰਜਾਬ ਨੇ ਉਲੰਪੀਅਨ ਅਵਨੀਤ ਕੌਰ ਸਿੱਧੂ ਦਾ ਕੀਤਾ ਵਿਸ਼ੇਸ਼ ਸਨਮਾਨ

punjabdiary

Leave a Comment