ਪੰਜਾਬ ਦੇ ਸਕੂਲਾਂ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 24 ਤੋਂ 31 ਦਸੰਬਰ ਤੱਕ ਬੰਦ ਰਹਿਣਗੇ ਸਕੂਲ
Advertisement
ਚੰਡੀਗੜ੍ਹ, 22 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਦੇ ਮੱਦੇਨਜ਼ਰ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ 3 ਦਸੰਬਰ ਨੂੰ ਸਿੱਖਿਆ ਵਿਭਾਗ ਨੇ ਸਾਰੇ ਸਰਕਾਰੀ, ਏਡਿਡ ਤੇ ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕੀਤਾ ਸੀ। ਵਿਭਾਗ ਨੇ ਸਕੂਲਾਂ ਦਾ ਸਮਾਂ ਸਵੇਰੇ 9.30 ਵਜੇ ਤੋਂ ਦੁਪਹਿਰ 3.30 ਵਜੇ ਕਰ ਦਿੱਤਾ ਸੀ। ਇਹ ਆਦੇਸ਼ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਜਾਰੀ ਕੀਤੇ ਗਏ ਸਨ।