Image default
About us

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ

ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ‘ਤੇ ਵੱਡਾ ਐਕਸ਼ਨ, ਸਾਧੂ ਸਿੰਘ ਧਰਮਸੋਤ ਦੇ ਘਰ ED ਟੀਮ ਵੱਲੋਂ ਛਾਪੇਮਾਰੀ

 

 

 

ਚੰਡੀਗੜ੍ਹ, 30 ਨਵੰਬਰ (ਡੇਲੀ ਪੋਸਟ ਪੰਜਾਬੀ)- ਕਾਂਗਰਸ ਸਰਕਾਰ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਦੇ ਅਮਲੋਹ ਦੇ ਵਾਰਡ ਨੰਬਰ 6 ਸਥਿਤ ਘਰ ‘ਤੇ ਜਲੰਧਰ ਤੋਂ ਆਈ ਈਡੀ ਦੀ ਟੀਮ ਨੇ ਅੱਜ ਸਵੇਰੇ ਛਾਪਾ ਮਾਰਿਆ ਹੈ। ਸਵੇਰੇ ਈਡੀ ਦੀਆਂ ਗੱਡੀਆਂ ਅਤੇ ਕੇਂਦਰੀ ਰਿਜ਼ਰਵ ਫੋਰਸ ਦੇ ਜਵਾਨ ਉਸ ਦੇ ਘਰ ਪਹੁੰਚ ਗਏ। ਤਲਾਸ਼ ਅਜੇ ਵੀ ਜਾਰੀ ਹੈ।

ਸਾਧੂ ਸਿੰਘ ਧਰਮਸੋਤ ਤੋਂ ਇਲਾਵਾ ਜੰਗਲਾਤ ਵਿਭਾਗ ਦੇ ਕੁਝ ਠੇਕੇਦਾਰਾਂ ਅਤੇ ਉਨ੍ਹਾਂ ਦੇ ਕਰੀਬੀਆਂ ਦੇ ਘਰ ਵੀ ਇਹ ਛਾਪੇਮਾਰੀ ਹੋਈ ਹੈ। ਫਿਲਹਾਲ ਈਡੀ ਦੀਆਂ ਟੀਮਾਂ ਘਰ ਦੇ ਅੰਦਰ ਮੌਜੂਦ ਹਨ ਅਤੇ ਤਲਾਸ਼ੀ ਲਈ ਜਾ ਰਹੀ ਹੈ। ਕਿਸੇ ਨੂੰ ਵੀ ਘਰ ਦੇ ਅੰਦਰ ਜਾਣ ਜਾਂ ਬਾਹਰ ਆਉਣ ਦੀ ਇਜਾਜ਼ਤ ਨਹੀਂ ਹੈ। ਧਰਮਸੋਤ ਦੇ ਇਕ ਕਰੀਬੀ, ਜੰਗਲਾਤ ਵਿਭਾਗ ਦੇ ਠੇਕੇਦਾਰ, ਖੰਨਾ ਦੇ ਇਕ ਕਰੀਬੀ ਅਤੇ ਕੁਝ ਅਧਿਕਾਰੀਆਂ ਦੇ ਘਰਾਂ ‘ਤੇ ਛਾਪੇਮਾਰੀ ਕਰਨ ਲਈ ਵੀ ਕੁਝ ਟੀਮਾਂ ਪਹੁੰਚੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਇਸ ਦੌਰਾਨ ਸਾਧੂ ਸਿੰਘ ਗੈਰਹਾਜ਼ਰ ਸੀ, ਜਦਕਿ ਉਸ ਦੀ ਪਤਨੀ ਅਤੇ ਪੁੱਤਰ ਗੁਰਪ੍ਰੀਤ ਸਿੰਘ ਘਰ ‘ਚ ਸਨ।

Related posts

ਲੋਕਾਂ ਨੂੰ ਨਸ਼ਿਆ ਵਿਰੁੱਧ ਲਾਮਬੰਦ ਕਰਨ ਲਈ ਬੀਕੇਯੂ ਏਕਤਾ ਸਿੱਧੂਪੁਰ ਵਲੋਂ ਕੀਤੇ ਜਾਣਗੇ ਝੰਡਾ ਮਾਰਚ-ਪ੍ਰਧਾਨ ਬੋਹੜ ਸਿੰਘ

punjabdiary

ਐਡਵੋਕੇਟ ਬੀਰਇੰਦਰ ਅਤੇ ਸਪੀਕਰ ਸੰਧਵਾਂ ਦੇ ਪੀ.ਆਰ.ਓ ਮਨਪ੍ਰੀਤ ਧਾਲੀਵਾਲ ਨੇ ਪੀ.ਡਬਲਿਊ.ਡੀ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

punjabdiary

ਲਖਨਊ SGPGI ਦੇ ਅਪਰੇਸ਼ਨ ਥੀਏਟਰ ਵਿਚ ਲੱਗੀ ਅੱਗ, ਅਪ੍ਰੇਸ਼ਨ ਦੌਰਾਨ ਸ਼ਿਫਟ ਕਰਨ ਸਮੇਂ ਔਰਤ ਅਤੇ ਨਵਜੰਮੇ ਬੱਚੇ ਦੀ ਮੌਤ

punjabdiary

Leave a Comment