Image default
About us

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ, 23 ਦਸੰਬਰ ਨੂੰ ਮੀਂਹ ਦੀ ਚੇਤਾਵਨੀ

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਘੱਟੋ-ਘੱਟ ਤਾਪਮਾਨ ਸ਼ਿਮਲਾ ਤੋਂ ਵੀ ਹੇਠਾਂ, 23 ਦਸੰਬਰ ਨੂੰ ਮੀਂਹ ਦੀ ਚੇਤਾਵਨੀ

 

 

 

Advertisement

ਚੰਡੀਗੜ੍ਹ, 20 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਚ ਰਾਤ ਦੇ ਬਾਅਦ ਹੁਣ ਦਿਨ ਦਾ ਪਾਰਾ ਵੀ ਸਾਧਾਰਨ ਤੋਂ ਹੇਠਾਂ ਪਹੁੰਚ ਗਿਆ ਹੈ। ਬਠਿੰਡਾ ਦਾ ਅਧਿਕਤਮ ਤਾਪਮਾਨ 21.0 ਡਿਗਰੀ ਦਰਜ ਕੀਤਾ ਗਿਆ ਜੋ ਕਿ ਸਾਧਾਰਨ ਤੋਂ 0.9 ਡਿਗਰੀ ਸੈਲਸੀਅਸ ਘੱਟ ਰਿਹਾ।

ਪੰਜਾਬ ਦੇ 9 ਜ਼ਿਲ੍ਹਿਆਂ ਵਿਚ ਘੱਟੋ-ਘੱਟ ਪਾਰਾ ਸ਼ਿਮਲਾ-ਧਰਮਸ਼ਾਲਾ ਤੋਂ ਵੀ ਹੇਠਾਂ ਚਲਾ ਗਿਆ ਹੈ।ਪੰਜਾਬ ਦੇ ਫਰੀਦਕੋਟ ਦਾ ਨਿਊਨਤਮ ਤਾਪਮਾਨ ਸਭ ਤੋਂ ਘੱਟ ਦਰਜ ਕੀਤਾ ਗਿਆ। ਇਥੇ ਰਾਤ ਦਾ ਪਾਰਾ 4 ਡਿਗਰੀ ਸੈਲਸੀਅਸ ਪਹੁੰਚ ਗਿਆ ਹੈ।

ਰੋਪੜ, ਫਿਰੋਜ਼ਪੁਰ, ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ ਦਾ ਘੱਟੋ-ਘੱਟ ਤਾਪਮਾਨ 5 ਡਿਗਰੀ ਤੋਂ ਘੱਟ ਦਰਜ ਕੀਤਾ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਚਾਰ ਦਿਨ ਪੰਜਾਬ ਦੇ 19 ਜ਼ਿਲ੍ਹਿਆਂ ਵਿਚ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਚੱਲ ਸਕਦੀ ਹੈ। ਨਾਲ ਹੀ 23 ਦਸੰਬਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹਲਕੀ ਤੋਂ ਮੱਧਮ ਮੀਂਹ ਪੈ ਸਕਦਾ ਹੈ, ਜਿਸ ਨਾਲ ਠੰਡ ਦਾ ਪ੍ਰਕੋਪ ਵਧੇਗਾ।

ਧੁੰਦ ਦੀ ਚੇਤਾਵਨੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਪਟਿਆਲਾ ਲਈ ਜਾਰੀ ਕੀਤੀ ਗਈ ਹੈ।

Advertisement

Related posts

ਸੇਵਾ ਕੇਂਦਰਾਂ ਵਿੱਚ ਜ਼ਿਲ੍ਹੇ ਦੇ ਵਸਨੀਕਾਂ ਨੂੰ ਦਿੱਤੀਆਂ ਜਾ ਰਹੀਆਂ ਹਨ 425 ਪ੍ਰਕਾਰ ਦੀਆਂ ਸੇਵਾਵਾਂ –ਡਾ. ਰੂਹੀ ਦੁੱਗ

punjabdiary

ਅਮਰੀਕਾ ਵਿੱਚ ਹਾਰਟ ਅਟੈਕ ਆਉਣ ਕਰਕੇ ਪੰਜਾਬੀ ਨੌਜਵਾਨ ਦੀ ਮੌਤ

punjabdiary

Breaking- ਖੂਨੀ ਡੋਰ ਵੇਚਣ ਵਾਲੇ ਵਿਰੁੱਧ ਧਾਰਾ 307 ਦੇ ਤਹਿਤ ਕਾਰਵਾਈ ਦੇ ਨਾਲ ਜੁਰਮਾਨਾ ਵੀ ਕੀਤਾ ਜਾਵੇਗਾ

punjabdiary

Leave a Comment