Image default
ਤਾਜਾ ਖਬਰਾਂ

ਪੰਜਾਬ ਨੂੰ ਅਜੇ ਗਰਮੀ ਤੋਂ ਰਾਹਤ ਨਹੀਂ, 4 ਦਿਨ ਰਹੇਗੀ ਹੀਟ ਵੇਵ, 12 ਜ਼ਿਲ੍ਹਿਆਂ ‘ਚ ਯੈਲੋ ਤੇ 8 ‘ਚ ਆਰੇਂਜ ਅਲਰਟ ਜਾਰੀ

ਪੰਜਾਬ ਨੂੰ ਅਜੇ ਗਰਮੀ ਤੋਂ ਰਾਹਤ ਨਹੀਂ, 4 ਦਿਨ ਰਹੇਗੀ ਹੀਟ ਵੇਵ, 12 ਜ਼ਿਲ੍ਹਿਆਂ ‘ਚ ਯੈਲੋ ਤੇ 8 ‘ਚ ਆਰੇਂਜ ਅਲਰਟ ਜਾਰੀ

 

 

ਚੰਡੀਗੜ੍ਹ, 12 ਜੂਨ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਚ ਆਉਣ ਵਾਲੇ 4 ਦਿਨਾਂ ਵਿਚ ਤੇਜ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਮੌਸਮ ਵਿਭਾਗ ਨੇ ਅੱਜ 12 ਜ਼ਿਲ੍ਹਿਆਂ ਲਈ ਲੂ ਦਾ ਯੈਲੋ ਤੇ 8 ਜ਼ਿਲ੍ਹਿਆਂ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਦੂਜੇ ਪਾਸੇ ਪਿਛਲੇ 24 ਘੰਟਿਆਂ ਵਿਚ ਤਾਪਮਾਨ ਵਿਚ 1.0 ਡਿਗਰੀ ਦਾ ਵਾਧਾ ਹੋਇਆ ਹੈ। ਤਾਪਮਾਨ ਦੇ ਅੱਜ ਹੋਰ ਵਧਣ ਦੇ ਆਸਾਰ ਹਨ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦਾ ਅਧਿਕਤਮ ਤਾਪਮਾਨ ਹੁਣ 40 ਪਾਰ ਕਰ ਗਿਆ ਹੈ।

Advertisement

ਪਠਾਨਕੋਟ ਸਭ ਤੋਂ ਵੱਧ ਗਰਮ ਰਿਹਾ ਹੈ ਜਿਥੇ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ।ਇਸ ਦੇ ਬਾਅਦ ਬਠਿੰਡਾ 45.9 ਤੇ ਅੰਮ੍ਰਿਤਸਰ ਵਿਚ 45.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਲੁਧਿਆਣਾ ਵਿਚ 44.3, ਪਟਿਆਲਾ 44.5, ਫਰੀਦਕੋਟ 43.0, ਗੁਰਦਾਸਪੁਰ 44.0, ਫਤਿਹਗੜ੍ਹ ਸਾਹਿਬ 43.0, ਫਿਰੋਜ਼ਪੁਰ 43.6, ਮੋਹਾਲੀ 43.2, ਰੋਪੜ 42.2 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਮੌਸਮ ਵਿਭਾਗ ਮੁਤਾਬਕ ਇਸ ਮੌਸਮ ਹੀਟ ਸਟ੍ਰੋਕ ਦਾ ਖਤਰਾ ਵੱਧ ਜਾਂਦਾ ਹੈ। ਅਜਿਹੇ ਵਿਚ ਜਿੰਨਾ ਸੰਭਵ ਹੋ ਸਕੇ ਘਰ ਦੇ ਅੰਦਰ ਹੀ ਰਹੋ।

ਮੌਸਮ ਵਿਭਾਗ ਵੱਲੋਂ ਲੂ ਦਾ ਯੈਲੋ ਅਲਰਟ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ,ਫਿਰੋਜ਼ਪੁਰ, ਮੋਗਾ, ਪਟਿਆਲਾ, ਮੋਹਾਲੀ, ਮਾਲੇਰਕੋਟਲਾ ਤੇ ਫਤਿਹਗੜ੍ਹ ਲਈ ਜਾਰੀ ਕੀਤਾ ਗਿਆ ਹੈ ਜਦੋਂ ਕਿ ਆਰੇਂਜ ਅਲਰਟ ਸੰਗਰੂਰ, ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੁਕਤਸਰ, ਫਰੀਦਕੋਟ, ਫਾਜ਼ਿਲਕਾ ਲਈ ਜਾਰੀ ਕੀਤਾ ਗਿਆ ਹੈ। 13 ਜੂਨ ਨੂੰ ਲਗਭਗ ਇਸੇ ਤਰ੍ਹਾਂ ਦਾ ਮੌਸਮ ਰਹੇਗਾ।

Related posts

PM ਮੋਦੀ ਨੂੰ ਮਾਰਨ ਦੀ ਸਾਜ਼ਿਸ਼ ਦੀ ਧਮਕੀ, ਮੁੰਬਈ ਪੁਲਿਸ ਨੇ ਸ਼ੁਰੂ ਕੀਤੀ ਜਾਂਚ

Balwinder hali

CM ਮਾਨ ਬਦਲਣਗੇ ਜਲੰਧਰ ‘ਚ ਆਪਣਾ ਘਰ, 11 ਏਕੜ ‘ਚ ਫੈਲਿਆ ਇਹ ਘਰ 1857 ਦੇ ਆਜ਼ਾਦੀ ਸੰਗਰਾਮ ਤੋਂ ਵੀ ਪੁਰਾਣਾ ਹੈ

Balwinder hali

ਪੰਜਾਬ ‘ਚ BJP ਜ਼ੀਰੋ, ਬੇਅਸਰ ਰਿਹਾ PM ਮੋਦੀ ਦਾ ਪ੍ਰਚਾਰ, ਰਾਹੁਲ ਦੇ ਪ੍ਰਚਾਰ ਵਾਲੀਆਂ ਤਿੰਨੇ ਸੀਟਾਂ ਕਾਂਗਰਸ ਜਿੱਤੀ

punjabdiary

Leave a Comment