Image default
ਤਾਜਾ ਖਬਰਾਂ

ਪੰਜਾਬ ਵਿਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਪੈ ਰਹੀ ਲੂ, ਮੌਸਮ ਵਿਭਾਗ ਵਲੋਂ ਅਲਰਟ ਜਾਰੀ

ਪੰਜਾਬ ਵਿਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਪੈ ਰਹੀ ਲੂ, ਮੌਸਮ ਵਿਭਾਗ ਵਲੋਂ ਅਲਰਟ ਜਾਰੀ

 

 

ਚੰਡੀਗੜ੍ਹ, 22 ਮਈ (ਰੋਜਾਨਾ ਸਪੋਕਸਮੈਨ)- ਪੰਜਾਬ ਵਿਚ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿਚ ਇਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।

Advertisement

ਇਸ ਦੇ ਨਾਲ ਹੀ ਦੇਸ਼ ‘ਚ 25 ਮਈ ਤੋਂ ਨੌਪਤਾ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਤਾਪਮਾਨ ਖਤਰਨਾਕ ਪੱਧਰ ਤੱਕ ਵਧ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ 25 ਮਈ ਨੂੰ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ।

ਪਰ, ਤਾਪਮਾਨ ਵਿਚ ਵਾਧਾ ਇੱਥੇ ਰੁਕਣ ਵਾਲਾ ਨਹੀਂ ਹੈ। 26 ਮਈ ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਜਾਵੇਗਾ। ਜੋ ਕਿ 46 ਸਾਲ ਪਹਿਲਾਂ 21 ਮਈ 1978 ਨੂੰ ਵੱਧ ਤੋਂ ਵੱਧ 47.7 ਡਿਗਰੀ ਤਾਪਮਾਨ ਨਾਲੋਂ ਲਗਭਗ 1 ਡਿਗਰੀ ਵੱਧ ਹੋਵੇਗਾ। ਜਿਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਬਾਕੀ ਸਾਰੇ 12 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਦਰਜ ਕੀਤਾ ਗਿਆ। ਅੱਜ ਇਸ ਤਾਪਮਾਨ ‘ਚ ਕਰੀਬ 1 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅੰਦਾਜ਼ਾ ਹੈ।
ਜਲੰਧਰ— ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ- ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਹ ਆਮ ਨਾਲੋਂ ਲਗਭਗ 8 ਡਿਗਰੀ ਵੱਧ ਹੋਵੇਗਾ।

Advertisement

ਪਟਿਆਲਾ- ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਅੱਜ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਮੁਹਾਲੀ— ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ 44 ਡਿਗਰੀ ਤੱਕ ਪਹੁੰਚ ਸਕਦਾ ਹੈ।

Related posts

Breaking- ਪੰਜਾਬ ਪੁਲਿਸ ਨੇ ਕੈਦੀ ਦੀ ਪਿੱਠ ਤੇ ਗੈਂਗਸਟਰ ਲਿਖ ਕੇ ਬਦਸਲੂਕੀ ਦਾ ਸਬੂਤ ਪੇਸ਼ ਕੀਤਾ

punjabdiary

Breaking- ਅੱਜ ਫਿਰ ਇਕ ਘਰ ਦਾ ਚਿਰਾਗ ਬੁਝਿਆ, ਨਸ਼ਾ ਵਧੇਰੇ ਮਾਤਰ ਵਿਚ ਲੈਣ ਨਾਲ ਹੋਈ ਨੌਜਵਾਨ ਦੀ ਮੌਤ

punjabdiary

Breaking- ਬਾਬਾ ਫਰੀਦ ਜੀ ਆਗਮਨ ਪੁਰਬ-2022

punjabdiary

Leave a Comment