Image default
ਤਾਜਾ ਖਬਰਾਂ

ਪੰਜਾਬ ਵਿਚ ਹੁਣ ਗਰਮੀ ਕੱਢੇਗੀ ਹੋਰ ਵੱਟ, ਪਾਰਾ 47 ਡਿਗਰੀ ਤੋਂ ਪਹੁੰਚੇਗਾ ਪਾਰ

ਪੰਜਾਬ ਵਿਚ ਹੁਣ ਗਰਮੀ ਕੱਢੇਗੀ ਹੋਰ ਵੱਟ, ਪਾਰਾ 47 ਡਿਗਰੀ ਤੋਂ ਪਹੁੰਚੇਗਾ ਪਾਰ

 

 

ਚੰਡੀਗੜ੍ਹ, 13 ਜੂਨ (ਰੋਜਾਨਾ ਸਪੋਕਸਮੈਨ)- ਫਿਲਹਾਲ ਪੰਜਾਬ ‘ਚ ਲੋਕਾਂ ਨੂੰ ਗਰਮੀ ਅਤੇ ਲੂ ਦਾ ਸਾਹਮਣਾ ਕਰਨਾ ਪਵੇਗਾ। ਫਿਲਹਾਲ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ। ਅੱਜ ਮੌਸਮ ਵਿਭਾਗ ਨੇ 12 ਜ਼ਿਲ੍ਹਿਆਂ ਵਿੱਚ ਹੀਟ ਵੇਵ ਅਤੇ ਹੀਟ ਲਈ ਯੈਲੋ ਅਲਰਟ ਅਤੇ 11 ਜ਼ਿਲ੍ਹਿਆਂ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਾਰੇ ਜ਼ਿਲ੍ਹਿਆਂ ਵਿਚ ਤਾਪਮਾਨ ਹੁਣ 42 ਡਿਗਰੀ ਨੂੰ ਪਾਰ ਕਰ ਗਿਆ ਹੈ।

Advertisement

ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਝੋਨੇ ਦੀ ਲਵਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ। ਬਿਜਲੀ ਵਿਭਾਗ ਵੱਲੋਂ ਕਿਸਾਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਅੱਠ ਘੰਟੇ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ। ਹਾਲਾਂਕਿ ਗਰਮੀ ਦਾ ਅਸਰ ਫਲਾਂ ਅਤੇ ਸਬਜ਼ੀਆਂ ਦੀਆਂ ਕੀਮਤਾਂ ‘ਤੇ ਨਜ਼ਰ ਆਉਣ ਲੱਗਾ ਹੈ। ਹਰ ਚੀਜ਼ ਦੀਆਂ ਕੀਮਤਾਂ ਵਧ ਗਈਆਂ ਹਨ।

ਅੱਜ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਸੰਗਰੂਰ, ਫਤਿਹਗੜ੍ਹ ਸਾਹਿਬ, ਪਟਿਆਲਾ, ਰੂਪਨਗਰ, ਮੋਹਾਲੀ ਅਤੇ ਪਟਿਆਲਾ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜਦਕਿ ਮਾਨਸਾ, ਬਰਨਾਲਾ, ਲੁਧਿਆਣਾ, ਬਠਿੰਡਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਫਾਜ਼ਿਲਕਾ ਫਿਰੋਜ਼ਪੁਰ, ਤਰਨਤਾਰਨ ਅਤੇ ਅੰਮ੍ਰਿਤਸਰ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਵਿਭਾਗ ਨੇ 16 ਜੂਨ ਤੱਕ ਯੈਲੋ ਹੀਟ ਅਤੇ ਲੂ ਦਾ ਅਲਰਟ ਜਾਰੀ ਕੀਤਾ ਹੈ।

ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ ਦਰਜ ਕੀਤਾ ਗਿਆ ਹੈ। ਜਿੱਥੇ ਤਾਪਮਾਨ 47.5 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਪਠਾਨਕੋਟ ਵਿੱਚ 45.8 ਡਿਗਰੀ, ਪਟਿਆਲਾ ਵਿੱਚ 45.3, ਲੁਧਿਆਣਾ ਵਿੱਚ 45.0, ਅੰਮ੍ਰਿਤਸਰ ਵਿੱਚ 46.0 ਅਤੇ ਗੁਰਦਾਸਪੁਰ ਵਿੱਚ 45.0 ਡਿਗਰੀ ਤਾਪਮਾਨ ਦਰਜ ਕੀਤਾ ਗਿਆ। ਇਸੇ ਤਰ੍ਹਾਂ ਐਸਬੀਐਸ ਨਗਰ ਵਿੱਚ 43.6, ਬਠਿੰਡਾ ਵਿੱਚ 47.4, ਮੋਗਾ ਵਿੱਚ 43.7, ਮੁਹਾਲੀ ਵਿੱਚ 44.5 ਅਤੇ ਰੂਪਨਗਰ ਵਿੱਚ 43.6 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ।

Advertisement

Related posts

ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਹਿਲਾ ਖ਼ੂਨਦਾਨ ਕੈਂਪ ਲਗਾਇਆ

punjabdiary

ਮਹਾਂਕੁੰਭ ​​ਦੀ ਸ਼ੁਰੂਆਤ ਪੌਸ਼ਾ ਪੂਰਨਿਮਾ ਇਸ਼ਨਾਨ ਨਾਲ ਹੋਈ, ਜਿਸ ਚ ਲੱਖਾਂ ਸ਼ਰਧਾਲੂ ਹੋਏ ਸ਼ਾਮਲ

Balwinder hali

Breaking- ਚੰਡੀਗੜ੍ਹ ਦੇ ਹਸਪਤਾਲ ਨੇ ਇਕ ਵਾਰ ਫਿਰ ਕਮਾਲ ਕਰ ਦਿੱਤਾ, ਬਿਨ੍ਹਾਂ ਸਰਜਰੀ ਦੇ ਮਰੀਜ਼ ਠੀਕ ਕੀਤੇ

punjabdiary

Leave a Comment