Image default
ਅਪਰਾਧ

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਦੀ ਵੱਡੀ ਕਾਰਵਾਈ, ਮਾਲ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

 

 

 

Advertisement

 

ਚੰਡੀਗੜ੍ਹ, 5 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਅੱਜ ਇੱਕ ਹੋਰ ਰਿਸ਼ਵਤਖੋਰ ਨੂੰ ਕਾਬੂ ਕੀਤਾ ਹੈ। ਵਿਜੀਲੈਂਸ ਨੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਮਾਲ ਹਲਕਾ ਮਲੋਟ ਵਿਖੇ ਤਾਇਨਾਤ ਮਾਲ ਪਟਵਾਰੀ ਨਰਿੰਦਰ ਕੁਮਾਰ ਉਰਫ਼ ਨੀਟਾ ਨੂੰ 3,000 ਰੁਪਏ ਰਿਸ਼ਵਤ ਦੀ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮਾਲ ਮਹਿਕਮੇ ਦੇ ਉਕਤ ਕਰਮਚਾਰੀ ਵਿਰੁੱਧ ਇਹ ਕੇਸ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਕਸਬਾ ਮਲੋਟ ਦੇ ਵਸਨੀਕ ਸੁਰਜੀਤ ਸਿੰਘ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਉਸ ਦੀ ਜ਼ਮੀਨ ਦੇ ਇੰਤਕਾਲ ਦੇ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਹੈ ਤੇ ਉਹ ਉਸ ਤੋਂ ਇੱਕ ਵਾਰ 2,000 ਅਤੇ ਦੂਜੀ ਵਾਰ 1,000 ਰੁਪਏ ਲੈ ਚੁੱਕਾ ਹੈ।

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪਟਵਾਰੀ ਮਾਲ ਰਿਕਾਰਡ ਵਿਚ ਇੰਤਕਾਲ ਦਰਜ ਕਰਨ ਬਦਲੇ 3000 ਰੁਪਏ ਹੋਰ ਮੰਗ ਰਿਹਾ ਹੈ ਅਤੇ ਉਸ ਨੇ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਬਠਿੰਡਾ ਰੇਂਜ ਦੀ ਵਿਜੀਲੈਂਸ ਯੂਨਿਟ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਦੀ ਪੜਤਾਲ ਕਰਨ ਉਪਰੰਤ ਜਾਲ ਵਿਛਾਇਆ ।

Advertisement

ਇਸ ਤੋਂ ਬਾਅਦ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮਾਲ ਕਰਮਚਾਰੀ ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਪਟਵਾਰੀ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।

Related posts

ਸਾਬਕਾ ਡਿਪਟੀ ਸੀ.ਐਮ. ਸੋਨੀ ਨੇ ਵਾਪਸ ਲਈ ਜ਼ਮਾਨਤ ਅਰਜ਼ੀ, ਨਵੇਂ ਤੱਥਾਂ ਨਾਲ ਮੁੜ ਦਾਇਰ ਕਰਨਗੇ ਪਟੀਸ਼ਨ

punjabdiary

Breaking News-ਵਿਜੀਲੈਂਸ ਨੇ ਦਬੋਚਿਆ ਭ੍ਰਿਸ਼ਟ ਆਈ.ਏ.ਐਸ ਅਧਿਕਾਰੀ, 7 ਕਰੋੜ ਦੇ ਪ੍ਰਾਜੈਕਟ ‘ਚੋਂ ਮੰਗਦਾ ਸੀ 7 ਲੱਖ ਰਿਸ਼ਵਤ

punjabdiary

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ,ਸਹਾਇਕ ਸਬ-ਇੰਸਪੈਕਟਰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ

punjabdiary

Leave a Comment