Image default
About us

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

ਪੰਜਾਬ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੁਫ਼ਤ ਵੰਡਿਆ ਸਰ੍ਹੋਂ ਦਾ ਬੀਜ

 

 

 

 

• ਚਾਰ ਜ਼ਿਲ੍ਹਿਆਂ ਵਿੱਚ ਸਰ੍ਹੋਂ ਦੇ ਬੀਜ ਦੀਆਂ 4500 ਕਿੱਟਾਂ ਵੰਡੀਆਂ: ਗੁਰਮੀਤ ਸਿੰਘ ਖੁੱਡੀਆਂ
• ਹਾੜ੍ਹੀ ਦੇ ਸੀਜ਼ਨ 2023-24 ਵਿੱਚ ਸਰ੍ਹੋਂ ਦੀ ਫ਼ਸਲ ਹੇਠ ਰਕਬਾ 4 ਹਜ਼ਾਰ ਹੈਕਟੇਅਰ ਤੱਕ ਵਧਣ ਦੀ ਸੰਭਾਵਨਾ
ਚੰਡੀਗੜ੍ਹ, 5 ਦਸੰਬਰ (ਪੰਜਾਬ ਡਾਇਰੀ)- ਸੂਬੇ ਵਿੱਚ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਾੜ੍ਹੀ ਦੇ ਸੀਜ਼ਨ 2023-24 ਦੌਰਾਨ ਸਰ੍ਹੋਂ ਦੇ ਬੀਜ ਦੀਆਂ 4500 ਮਿੰਨੀ-ਕਿੱਟਾਂ ਚਾਰ ਜ਼ਿਲ੍ਹਿਆਂ ਵਿੱਚ ਮੁਫ਼ਤ ਵੰਡੀਆਂ ਗਈਆਂ ਹਨ। ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 4000 ਹੈਕਟੇਅਰ ਤੱਕ ਵਧਣ ਦੀ ਸੰਭਾਵਨਾ ਹੈ।

ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਬਠਿੰਡਾ, ਫਾਜ਼ਿਲਕਾ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਕਿਸਾਨਾਂ ਨੂੰ ਸਰ੍ਹੋਂ ਦੀ ਆਰ.ਐੱਚ.-761 ਕਿਸਮ ਦਾ 90 ਕੁਇੰਟਲ ਬੀਜ ਮੁਫ਼ਤ ਉਪਲਬਧ ਕਰਵਾਇਆ ਗਿਆ ਹੈ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਸੂਬੇ ਵਿੱਚ ਸ਼ੁਰੂ ਕੀਤੀ ਗਈ ਫਸਲੀ ਵਿਭਿੰਨਤਾ ਮੁਹਿੰਮ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਦੱਸਿਆ ਕਿ ਇਸ ਸਾਲ ਸਰ੍ਹੋਂ ਦੀ ਫਸਲ ਹੇਠ ਰਕਬਾ ਤਕਰੀਬਨ 49000 ਹੈਕਟੇਅਰ ਹੋਣ ਦਾ ਅਨੁਮਾਨ ਹੈ, ਜੋ ਕਿ ਹਾੜ੍ਹੀ ਦੇ ਸੀਜ਼ਨ 2022-23 ਵਿੱਚ 45000 ਹੈਕਟੇਅਰ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਸਾਉਣੀ ਦੇ ਸੀਜ਼ਨ ਦੌਰਾਨ ਬਾਸਮਤੀ ਹੇਠ ਰਕਬਾ ਤਕਰੀਬਨ 20 ਫੀਸਦ ਤੱਕ ਵਧਿਆ ਹੈ। ਪਿਛਲੇ ਸੀਜ਼ਨ ਦੇ 4.94 ਲੱਖ ਹੈਕਟੇਅਰ ਦੇ ਮੁਕਾਬਲੇ ਇਸ ਵਾਰ ਬਾਸਮਤੀ ਹੇਠ ਰਕਬਾ ਵਧ ਕੇ 5.96 ਲੱਖ ਹੈਕਟੇਅਰ ਹੋ ਗਿਆ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਮਿਸ਼ਨ ਤਹਿਤ ਸਰ੍ਹੋਂ ਦੇ ਬੀਜਾਂ ਦੀਆਂ ਕਿੱਟਾਂ ਮੁਫ਼ਤ ਵੰਡੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਵਿੱਚ ਸਰ੍ਹੋਂ ਦੀਆਂ ਵੱਧ ਝਾੜ ਦੇਣ ਵਾਲੀਆਂ ਨਵੀਆਂ ਕਿਸਮਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

Related posts

ਮੁੱਖ ਮੰਤਰੀ ਯੋਗੀ ਸਣੇ ਕਈ ਭਾਜਪਾ ਆਗੂਆਂ ਦੇ X ਅਕਾਊਂਟ ਤੋਂ ਗੋਲਡਨ ਟਿੱਕ ਹਟਿਆ, ਪ੍ਰੋਫਾਈਲ ਫੋਟੋ ’ਤੇ ਲਗਾਇਆ ਸੀ ਤਿਰੰਗਾ

punjabdiary

DGP ਗੌਰਵ ਯਾਦਵ ਦੀ ਨਿਯੁਕਤੀ ‘ਤੇ CAT ਨੇ ਕੇਂਦਰ ਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ, ਮੰਗਿਆ ਜਵਾਬ

punjabdiary

ਪੰਜਾਬ ਸਰਕਾਰ ਵੱਲੋਂ ਆਂਗਣਵਾੜੀ ਸੈਂਟਰਾਂ ਵਿਚ 16 ਜੁਲਾਈ ਤੱਕ ਛੁੱਟੀਆਂ ‘ਚ ਕੀਤਾ ਵਾਧਾ : ਡਾ.ਬਲਜੀਤ ਕੌਰ

punjabdiary

Leave a Comment