ਪੰਜਾਬ ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਸਮੇਤ 600 ਬੱਸਾਂ ਦੇ ਪਰਮਿਟ ਰੱਦ
ਚੰਡੀਗੜ੍ਹ, 21 ਸਤੰਬਰ (ਨਿਊਜ 18)- ਪੰਜਾਬ ਸਰਕਾਰ ਦੇ ਟਰਾਂਸਪੋਰਟ ਵਿਭਾਗ ਨੇ ਵੱਡੀ ਕਾਰਵਾਈ ਕਰਦੇ ਹੋਏ ਕਰੀਬ 600 ਬੱਸਾਂ ਦੇ ਪਰਮਿਟ ਰੱਦ ਕਰ ਦਿੱਤੇ ਹਨ। ਇਹ ਪਰਮਿਟ ਗੈਰ-ਕਾਨੂੰਨੀ ਢੰਗ ਨਾਲ ਜਾਰੀ ਕੀਤੇ ਗਏ ਸਨ। ਸਰਕਾਰ ਵੱਲੋਂ ਜਿਨ੍ਹਾਂ ਬੱਸਾਂ ਦੇ ਪਰਮਿਟ ਰੱਦ ਕੀਤੇ ਗਏ ਹਨ, ਉਨ੍ਹਾਂ ਵਿੱਚ ਬਾਦਲ ਪਰਿਵਾਰ ਦੀਆਂ 122 ਬੱਸਾਂ ਅਤੇ ਕਾਂਗਰਸੀ ਆਗੂਆਂ ਦੀਆਂ ਬੱਸਾਂ ਸ਼ਾਮਲ ਹਨ।
ਇਹ ਵੀ ਪੜ੍ਹੋ- ਐਮ. ਐੱਲ. ਏ. ਗੁਰਦਿੱਤ ਸਿੰਘ ਸੇਖੋਂ ਵੱਲੋਂ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਵਰਕਸ਼ਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਕੀਤਾ ਗਿਆ ਉਦਘਾਟਨ
ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ 2007 ਤੋਂ 2017 ਤੱਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੀਆਂ ਸਰਕਾਰਾਂ ਦੇ ਦੌਰਾਨ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਦੀ ਮਿਲੀਭੁਗਤ ਨਾਲ ਨਾਜਾਇਜ਼ ਪਰਮਿਟ ਜਾਰੀ ਕੀਤੇ ਗਏ ਸਨ। ਸਰਕਾਰ ਦੇ ਮੰਤਰੀ ਅਤੇ ਆਗੂ ਖੁਦ ਇਸ ਵਿੱਚ ਸ਼ਾਮਲ ਸਨ। ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਪੂਰੀ ਜਾਂਚ ਤੋਂ ਬਾਅਦ ਹੀ ਪਰਮਿਟ ਰੱਦ ਕੀਤੇ ਹਨ।
ਇਹ ਵੀ ਪੜ੍ਹੋ- ਦੂਜੇ ਦਿਨ ਓਸੀ ਪੰਜਾਬੀ ਕਲੱਬ ਮੈਲਬੋਰਨ, ਜਰਖੜ ਅਕੈਡਮੀ ਅਤੇ ਆਰ.ਸੀ.ਐਫ. ਟੀਮਾਂ ਜੇਤੂ
ਟਰਾਂਸਪੋਰਟ ਮੰਤਰੀ ਭੁੱਲਰ ਨੇ ਕਿਹਾ ਕਿ ਪੰਜਾਬ ਮੋਟਰ ਵਹੀਕਲ ਰੂਲਜ਼, 1989 ਦੇ ਨਿਯਮ 80-ਏ ਤਹਿਤ ਜਾਰੀ ਕੀਤੇ ਗਏ ਸਾਰੇ ਕੰਪੋਜ਼ਿਟ ਪਰਮਿਟਾਂ (ਸੀਪੀ) ਦੀ ਪੜਤਾਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਕਾਰਵਾਈ ਦਾ ਉਦੇਸ਼ ਟਰਾਂਸਪੋਰਟ ਸੈਕਟਰ ਵਿੱਚ ਸਟੇਜ ਕੈਰੇਜ ਪਰਮਿਟਾਂ ਦੀ ਵਰਤੋਂ ਵਿੱਚ ਗੈਰ-ਕਾਨੂੰਨੀ ਕਲੱਬਿੰਗ ਅਤੇ ਬੇਨਿਯਮੀਆਂ ਦੇ ਮੁੱਦਿਆਂ ਨੂੰ ਹੱਲ ਕਰਨਾ ਹੈ। ਹੇਰਾਫੇਰੀ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਇੱਕੋ ਪਰਮਿਟ ‘ਤੇ ਕਈ ਬੱਸਾਂ ਚਲਾਉਣ ਦੇ ਮਾਮਲੇ ਵੀ ਸਾਹਮਣੇ ਆਏ ਹਨ। ਇਸ ਦੇ ਮੱਦੇਨਜ਼ਰ ਕਾਰਵਾਈ ਕਰਦਿਆਂ ਬੱਸਾਂ ਦੇ ਨਾਜਾਇਜ਼ ਪਰਮਿਟ ਰੱਦ ਕਰ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਸੁਪਰੀਮ ਕੋਰਟ ਦਾ ਯੂਟਿਊਬ ਚੈਨਲ ਹੈਕ, ਕ੍ਰਿਪਟੋ ਵੀਡੀਓ ਅੱਪਲੋਡ
ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਇਸ ਕਦਮ ਨਾਲ ਛੋਟੇ ਟਰਾਂਸਪੋਰਟਰਾਂ ਨੂੰ ਬਹੁਤ ਫਾਇਦਾ ਹੋਵੇਗਾ। ਹੁਣ ਤੱਕ ਇਹ ਕਾਰੋਬਾਰ ਵੱਡੀਆਂ ਕੰਪਨੀਆਂ ਦੇ ਹੱਥਾਂ ‘ਚ ਸੀ ਪਰ ਹੁਣ ਛੋਟੇ ਟਰਾਂਸਪੋਰਟਰਾਂ ਨੂੰ ਇਸ ਦਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ- ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਸਰਟੀਫਿਕੇਟ ਜਾਰੀ ਕਰਨ ਦਾ ਫੈਸਲਾ ਜਲਦ… ਬੰਬੇ ਹਾਈ ਕੋਰਟ ਨੇ CBFC ਨੂੰ ਫਟਕਾਰ ਲਗਾਈ
ਤੁਹਾਨੂੰ ਦੱਸ ਦੇਈਏ ਕਿ ਗੈਰ-ਕਾਨੂੰਨੀ ਬੱਸ ਪਰਮਿਟਾਂ ਦੇ ਕਈ ਮਾਮਲੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੱਕ ਪਹੁੰਚ ਰਹੇ ਸਨ। ਇਸ ਲਈ ਸਰਕਾਰ ਨੇ ਇਸ ਨੂੰ ਗੰਭੀਰਤਾ ਨਾਲ ਲਿਆ ਹੈ। ਇਸ ਕਾਰਵਾਈ ਦਾ ਮੁੱਖ ਉਦੇਸ਼ ਵੱਡੇ ਆਪ੍ਰੇਟਰਾਂ ਦੀ ਅਜਾਰੇਦਾਰੀ ਨੂੰ ਖਤਮ ਕਰਨਾ ਅਤੇ ਟਰਾਂਸਪੋਰਟ ਸੈਕਟਰ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣਾ ਹੈ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।