Image default
About us

ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਬਦਲੇਗਾ ਮੌਸਮ ਦਾ ਮਿਜਾਜ਼, ਮੌਸਮ ਵਿਭਾਗ ਵੱਲੋਂ ਮੀਂਹ ਦਾ ਅਲਰਟ ਜਾਰੀ

 

 

ਚੰਡੀਗੜ੍ਹ, 9 ਅਪ੍ਰੈਲ (ਡੇਲੀ ਪੋਸਟ ਪੰਜਾਬੀ)- ਪੂਰੇ ਦੇਸ਼ ਵਿੱਚ ਹੁਣ ਮੌਸਮ ਬਦਲ ਗਿਆ ਹੈ । ਉੱਤਰ-ਦੱਖਣੀ ਭਾਰਤ ਵਿੱਚ ਗਰਮੀ ਪੈਣੀ ਸ਼ੁਰੂ ਹੋ ਗਈ ਹੈ। ਜਿਸ ਦੇ ਮੱਦੇਨਜ਼ਰ ਤਾਪਮਾਨ ਵੀ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਵਿੱਚ ਅੱਜ ਸਵੇਰੇ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਰਿਹਾ। ਇਸੇ ਵਿਚਾਲੇ ਕਈ ਥਾਵਾਂ ‘ਤੇ ਮੌਸਮ ਵਿੱਚ ਬਦਲਾਅ ਦੀ ਸੰਭਾਵਨਾ ਜਤਾਈ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਪੰਜਾਬ ਵਿੱਚ ਇੱਕ ਵਾਰ ਫਿਰ ਮੌਸਮ ਦਾ ਮਿਜ਼ਾਜ ਬਦਲੇਗਾ । ਜਿਸ ਨਾਲ ਪੰਜਾਬੀਆਂ ਨੂੰ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ । ਦਰਅਸਲ, ਮੌਸਮ ਵਿਭਾਗ ਵੱਲੋਂ 13 ਅਪ੍ਰੈਲ, 14 ਅਪ੍ਰੈਲ ਤੇ 15 ਅਪ੍ਰੈਲ ਨੂੰ ਪੰਜਾਬ ਵਿੱਚ ਮੀਂਹ ਦੇ ਨਾਲ ਤੂਫ਼ਾਨ ਦੀ ਚਿਤਾਵਨੀ ਦਿੱਤੀ ਗਈ ਹੈ। ਜਿਸ ਕਾਰਨ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ।

Advertisement

ਉੱਥੇ ਹੀ ਦੂਜੇ ਪਾਸੇ ਦਿੱਲੀ ਵਿੱਚ ਦਿਨ ਦੇ ਸਮੇਂ ਬਹੁਤ ਗਰਮੀ ਹੁੰਦੀ ਹੈ । ਹਾਲਾਂਕਿ ਦੇਸ਼ ਦੀ ਰਾਜਧਾਨੀ ਦਾ ਮੌਸਮ ਇੱਕ ਵਾਰ ਫਿਰ ਬਦਲ ਸਕਦਾ ਹੈ। ਮੌਸਮ ਵਿਭਾਗ ਅਨੁਸਾਰ 11 ਤੋਂ 14 ਅਪ੍ਰੈਲ ਤੱਕ ਦਿੱਲੀ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। IMD ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ ਅਤੇ ਘੱਟੋ-ਘੱਟ ਤਾਪਮਾਨ 17 ਤੋਂ 21 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਅਗਲੇ 24 ਘੰਟਿਆਂ ਦੌਰਾਨ ਦੱਖਣੀ ਓਡੀਸ਼ਾ, ਪੂਰਬੀ ਅਸਾਮ ਅਤੇ ਅਰੁਣਾਚਲ ਪ੍ਰਦੇਸ਼ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜਦੋਂ ਕਿ ਪੱਛਮੀ ਬੰਗਾਲ, ਉੱਤਰ-ਪੂਰਬੀ ਭਾਰਤ, ਉੜੀਸਾ, ਬਿਹਾਰ ਅਤੇ ਛੱਤੀਸਗੜ੍ਹ ਵਿੱਚ ਤੇਜ਼ ਹਵਾਵਾਂ ਦੇ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਪੈ ਸਕਦੀ ਹੈ।

Related posts

ਪੰਜਾਬ ‘ਚ ਹਰ ਹਫ਼ਤੇ ਐਲਾਨੇ ਜਾਣਗੇ ‘ਟੀਚਰ ਆਫ਼ ਦਾ ਵੀਕ’, ਹਰਜੋਤ ਬੈਂਸ ਨੇ ਜਾਰੀ ਕੀਤਾ ਪੋਸਟਰ

punjabdiary

ਹੋਰਨਾਂ ਗੁਰਦੁਆਰਿਆਂ ਤੋਂ ਗੁਰਬਾਣੀ ਪ੍ਰਸਾਰਣ ’ਤੇ ਹੋ ਰਹੇ ਵਪਾਰੀਕਰਨ ਨੂੰ ਰੋਕਣ ਲਈ ਪੀਟੀਸੀ ਦੇ ਐੱਮਡੀ ਨੇ ਜਥੇਦਾਰ ਨੂੰ ਲਿਖਿਆ ਪੱਤਰ

punjabdiary

Breaking- ਹੁਣ ਪੰਜਾਬ ਵਿਚ ਫੌਜ ਦੀ ਭਰਤੀ ਨਹੀਂ ਹੋਵੇਗੀ, ਭਰਤੀਆਂ ਰੈਲੀਆਂ ਮੁਲਤਵੀ ਕੀਤੀਆਂ ਜਾ ਸਕਦੀਆਂ ਹਨ

punjabdiary

Leave a Comment