ਪੰਜਾਬ ਸਰਕਾਰ ਨੇ ਪੰਚਾਇਤ ਸੰਮਤੀਆਂ ਕੀਤੀਆਂ ਭੰਗ, ਹੁਣ ਡੀਡੀਪੀਓ ਦੇਖਣਗੇ ਕੰਮ
ਚੰਡੀਗੜ੍ਹ, 12 ਸਤੰਬਰ (ਰੋਜਾਨਾ ਸਪੋਕਸਮੈਨ)- ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਪੰਚਾਇਤ ਸੰਮਤੀਆਂ ਭੰਗ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਸੂਬੇ ਦੀਆਂ 76 ਪੰਚਾਇਤ ਸੰਮਤੀਆਂ ਭੰਗ ਕਰ ਦਿੱਤੀਆਂ ਹਨ। ਹੁਣ ਡੀਡੀਪੀਓ ਹਾਲ ਦੀ ਘੜੀ ਪੰਚਾਇਤ ਸੰਮਤੀਆਂ ਦਾ ਕੰਮਕਾਜ ਦੇਖਣਗੇ। ਦੱਸ ਦੇਈਏ ਕਿ ਪੰਜਾਬ ਵਿੱਚ 13,000 ਗ੍ਰਾਮ ਪੰਚਾਇਤਾਂ ਪਹਿਲਾਂ ਹੀ ਭੰਗ ਹੋ ਚੁੱਕੀਆਂ ਹਨ। ਬਾਕੀ 153 ਵਿੱਚੋਂ 76 ਪੰਚਾਇਤ ਸੰਮਤੀਆਂ ਨੂੰ ਸਰਕਾਰ ਨੇ ਭੰਗ ਕਰ ਦਿੱਤਾ ਹੈ।
ਇਹ ਵੀ ਪੜ੍ਹੋ- BSNL ਨੇ ਹਿਲਾ ਦਿੱਤਾ ਹੈ ਸਿਸਟਮ, ਹੁਣ ਬਿਨਾਂ ਸੈੱਟ-ਟਾਪ ਬਾਕਸ ਦੇ ਮੁਫ਼ਤ ‘ਚ ਹੀ ਦੇਖ ਸਕੋਗੇ ਲਾਈਵ ਟੀਵੀ ਚੈਨਲ
ਹੁਣ ਜਲਦੀ ਹੀ ਪੰਚਾਇਤੀ ਚੋਣਾਂ ਹੋਣ ਦੀ ਸੰਭਾਵਨਾ ਹੈ। ਜਿਹੜੀਆਂ ਪੰਚਾਇਤ ਸੰਮਤੀਆਂ ਭੰਗ ਕੀਤੀਆਂ ਗਈਆਂ ਹਨ, ਉਨ੍ਹਾਂ ਦਾ ਕਾਰਜਕਾਲ ਅਗਸਤ ਤੋਂ 10 ਸਤੰਬਰ ਤੱਕ ਸੀ। ਇਸ ਲਈ ਹੁਣ ਉਨ੍ਹਾਂ ਦੀਆਂ ਚੋਣਾਂ ਕਰਵਾਉਣ ਜਾਂ ਉਨ੍ਹਾਂ ਦਾ ਕੰਮ ਚਲਾਉਣ ਲਈ ਪ੍ਰਸ਼ਾਸਕ ਨਿਯੁਕਤ ਕਰਨਾ ਜ਼ਰੂਰੀ ਹੋ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਜਲਦੀ ਹੀ ਗ੍ਰਾਮ ਪੰਚਾਇਤ ਚੋਣਾਂ ਦੇ ਨਾਲ-ਨਾਲ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵੀ ਕਰਵਾ ਸਕਦੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਵੀ ਪਹੁੰਚ ਗਿਆ ਹੈ।
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।