ਪੰਜਾਬ ਸਰਕਾਰ ਵੱਲੋਂ ਭਲਕੇ ਸੂਬੇ ‘ਚ ਛੁੱਟੀ ਦਾ ਐਲਾਨ, ਸਰਕਾਰੀ ਦਫ਼ਤਰ ਤੇ ਵਿਦਿਅਕ ਅਦਾਰੇ ਰਹਿਣਗੇ ਬੰਦ
Advertisement
ਚੰਡੀਗੜ੍ਹ, 15 ਨਵੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਨੇ 16 ਨਵੰਬਰ ਯਾਨੀ ਕਿ ਭਲਕੇ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ । ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਗਿਆ ਹੈ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਜੀ ਦੇ ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ 16 ਨਵੰਬਰ ਯਾਨੀ ਕਿ ਵੀਰਵਾਰ ਨੂੰ ਪੰਜਾਬ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਸਦੇ ਮੱਦੇਨਜ਼ਰ ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ।