Image default
About us

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚੋਂ ਚੁਣੇ ਜਾਣਗੇ “ਸੁਪਰ 5000” ਬੱਚੇ

ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਵੱਡਾ ਐਲਾਨ, ਸਰਕਾਰੀ ਸਕੂਲਾਂ ‘ਚੋਂ ਚੁਣੇ ਜਾਣਗੇ “ਸੁਪਰ 5000” ਬੱਚੇ

 

 

 

ਚੰਡੀਗੜ੍ਹ, 6 ਦਸੰਬਰ (ਡੇਲੀ ਪੋਸਟ ਪੰਜਾਬੀ)- ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਬੱਚਿਆਂ ਨੂੰ ਅੱਗੇ ਵਧਣ ਲਈ ਉਤਸ਼ਾਹਿਤ ਕਰਦਿਆਂ ਇੱਕ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਹੁਸ਼ਿਆਰ ਅਤੇ ਸਿੱਖਿਅਤ ਬੱਚਿਆਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਇੱਕ ਅਹਿਮ ਕਦਮ ਚੁੱਕਦਿਆਂ ਹੈ। ਇਸ ਖਾਸ ਸਕੀਮ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚੋਂ ‘ਸੁਪਰ 5000’ ਬੱਚਿਆਂ ਦੀ ਚੋਣ ਕੀਤੀ ਜਾਵੇਗੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਇਕ ਪੋਸਟ ਸਾਂਝੀ ਕਰਦੇ ਹੋਇਆ ਲਿਖਿਆ – ‘ਪੜ੍ਹਾਈ ’ਚ ਹੁਸ਼ਿਆਰ ਤੇ ਸਿੱਖਣ ਲਈ ਚਾਹਵਾਨ ਬੱਚਿਆਂ ਦੇ ਸੁਫਨਿਆਂ ਨੂੰ ਸਾਕਾਰ ਕਰਨ ਲਈ ਨਵੀਂ ਉਡਾਣ ‘ਸੁਪਰ 5000’।

ਹਰਜੋਤ ਬੈਂਸ ਨੇ ਟਵੀਟ ‘ਚ ਇੱਕ ਪੋਸਟਰ ਵੀ ਸਾਂਝਾ ਕੀਤਾ ਹੈ, ਜਿਸ ‘ਚ ਲਿਖਿਆ ਹੈ- ‘ਪੰਜਾਬ ’ਚ ਪਹਿਲੀ ਵਾਰ ਸਰਕਾਰੀ ਸਕੂਲਾਂ ਵਿਚੋਂ ਚੁਣੇ ਜਾਣਗੇ “ਸੁਪਰ 5000” ਬੱਚੇ, ਪੰਜਾਬ ਦੇ 2000 ਸੀਨੀਅਰ ਸੈਕੰਡਰੀ ਸਕੂਲਾਂ ਵਿਚੋਂ EXTRA ORDINARY ਬੱਚਿਆਂ ਦੀ ਚੋਣ ਕੀਤੀ ਜਾਵੇਗੀ। EXTRA ਕੋਚਿੰਗ, EXTRA ਕਲਾਸਾਂ, ਮੋਟੀਵੇਸ਼ਨ ਬਿਲਡਿੰਗ ਨਾਲ ਉਨ੍ਹਾਂ ਦੀ ਕਾਬਲੀਅਤ ਨੂੰ ਹੋਰ ਨਿਖਾਰਿਆ ਜਾਵੇਗਾ। ਇਨ੍ਹਾਂ ਬੱਚਿਆਂ ਨੂੰ JEE, NEET, 3 ਹੋਰ ਇਮਤਿਹਾਨਾਂ ਦੀ ਤਿਆਰੀ ਵੀ ਕਰਵਾਏ ਜਾਵੇਗੀ।

Related posts

ਦਿੱਲੀ ਸੇਵਾ ਬਿੱਲ ਬਣ ਗਿਆ ਕਾਨੂੰਨ, ਮਿਲੀ ਰਾਸ਼ਟਰਪਤੀ ਦੀ ਮਨਜ਼ੂਰੀ, ਭਾਰਤ ਸਰਕਾਰ ਦਾ ਨੋਟੀਫਿਕੇਸ਼ਨ ਜਾਰੀ

punjabdiary

ਵਿਮੁਕਤ ਜਾਤੀਆਂ ਦੇ ਉਮੀਦਵਾਰ ਨੂੰ ਜਿਹੜੀ ਰਾਜਨੀਤਕ ਪਾਰਟੀ ਲੋਕ ਸਭਾ ਦੀ ਟਿਕਟ ਦੇਵੇਗੀ, ਉਸ ਪਾਰਟੀ ਦਾ ਡੱਟ ਕੇ ਸਾਥ ਦਿੱਤਾ ਜਾਵੇਗਾ-‌ ਬਰਗਾੜੀ, ਡੂੰਮਵਾਲੀ

punjabdiary

ਔਰਤਾਂ ਤੇ ਅਤਿਆਚਾਰ ਕਦੋ ਬੰਦ ਹੋਣਗੇ-ਮਨਜੀਤ ਕੌਰ ਨੰਗਲ

punjabdiary

Leave a Comment