Image default
About us

ਫਰੀਦਕੋਟ ਜ਼ਿਲ੍ਹੇ ‘ਚ 09 ਦਸੰਬਰ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

ਫਰੀਦਕੋਟ ਜ਼ਿਲ੍ਹੇ ‘ਚ 09 ਦਸੰਬਰ 2023 ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਜ਼ਿਲ੍ਹਾ ਤੇ ਸੈਸ਼ਨ ਜੱਜ

 

 

 

Advertisement

 

– ਆਮ ਜਨਤਾ ਨੂੰ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਫਾਇਦਾ ਲੈਣ ਦੀ ਅਪੀਲ
ਫਰੀਦਕੋਟ 3 ਨਵੰਬਰ (ਪੰਜਾਬ ਡਾਇਰੀ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੇ ਕਾਰਜਕਾਰੀ ਚੇਅਰਪਰਸਨ ਦੀਆਂ ਹਦਾਇਤਾਂ ਅਨੁਸਾਰ ਨਵਜੋਤ ਕੌਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਦੀ ਅਗਵਾਈ ਹੇਠ ਮਿਤੀ 09 ਦਸੰਬਰ 2023 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਜ਼ਿਲ੍ਹਾ ਕਚਹਿਰੀਆਂ ਫਰੀਦਕੋਟ ਅਤੇ ਸਬ ਡਵੀਜਨ ਜੈਤੋ ਵਿਖੇ ਕੀਤਾ ਜਾਵੇਗਾ।

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਨੇ ਦੱਸਿਆ ਕਿ “ਝਗੜੇ ਮੁਕਾਓ ਅਤੇ ਪਿਆਰ ਵਧਾਓ ,ਲੋਕ ਅਦਾਲਤਾਂ ਰਾਹੀਂ ਸਸਤਾ ਅਤੇ ਛੇਤੀ ਨਿਆਂ ਪਾਓ” ਤਹਿਤ ਇਸ ਕੌਮੀ ਲੋਕ ਅਦਾਲਤ ਵਿੱਚ ਜ਼ਮੀਨ ਗ੍ਰਹਿਣ ਕਰਨ ਦੀਆਂ ਕਾਰਵਾਈਆਂ, ਸਥਾਈ ਲੋਕ ਅਦਾਲਤ ਵਿੱਚ ਸ਼ਿਕਾਇਤਾਂ/ਪਟੀਸ਼ਨਾਂ, ਐਸ.ਏ.ਸੀ.ਟੀ. ਕਲੇਮ ਪਟੀਸ਼ਨ ਅਤੇ ਐਗਜ਼ੀਕਿਊਸ਼ਨ, ਪਰਿਵਾਰਕ ਅਦਾਲਤਾਂ ਵਿੱਚ ਪਰਿਵਾਰਕ ਮਾਮਲੇ, ਮਜ਼ਦੂਰ ਵਿਵਾਦ, ਟ੍ਰੈਫਿਕ ਚਲਾਨ, ਮਿਸ਼ਰਤ ਅਪਰਾਧ,ਬਿਜਲੀ ਐਕਟ ਤਹਿਤ ਦਰਜ ਐਫ.ਆਈ.ਆਰ, ਐਨ.ਆਈ.ਏ ਅਧੀਨ ਸ਼ਿਕਾਇਤਾਂ, ਰਿਕਵਰੀ ਸੂਟ, ਪ੍ਰੀ-ਲਿਟੀਗੇਟਿਵ ਕੇਸ, ਮਾਲ ਵਿਭਾਗ ਨਾਲ ਸਬੰਧਤ ਕੇਸ, 138 ਐਨ.ਆਈ. ਐਕਟ, ਕਿਸੇ ਵੀ ਹੋਰ ਕਿਸਮ ਦੇ ਕੇਸ ਨਾਲ ਸਬੰਧਿਤ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਰੀਦਕੋਟ ਦੀਆਂ ਸਕੀਮਾਂ ਜਿਵੇਂ ਕਿ ਵਿਕਟਮ ਕੰਪਨਸੇਸ਼ਨ ਸਕੀਮ, ਮੀਡੀਏਸ਼ਨ ਸੈਂਟਰ ਅਤੇ 9-12-2023 ਨੂੰ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।

Advertisement

Related posts

ਬਿਨਾਂ ਸ਼ਨਾਖਤੀ ਕਾਰਡ ਜਾਂ ਫਾਰਮ ਦੇ ਬਦਲੇ ਜਾਣਗੇ 2000 ਦੇ 10 ਨੋਟ, SBI ਨੇ ਜਾਰੀ ਕੀਤਾ ਬਿਆਨ

punjabdiary

ਐਸ.ਸੀ ਅਤੇ ਓ.ਬੀ.ਸੀ ਵਿਦਿਆਰਥੀਆਂ ਲਈ ਯੂ.ਪੀ.ਐਸ.ਸੀ ਅਤੇ ਰਾਜ ਸਿਵਲ ਸੇਵਾਵਾਂ ਪ੍ਰੀਖਿਆਵਾਂ ਦੀ ਮੁਫਤ ਕੋਚਿੰਗ ਲਈ ਦਾਖਲਾ ਪ੍ਰੀਖਿਆ ਲਈ ਅਰਜੀਆਂ ਦੀ ਮੰਗ

punjabdiary

ਨਸ਼ਿਆਂ ਸਬੰਧੀ ਆ ਰਹੀਆਂ ਸ਼ਿਕਾਇਤਾਂ ਨੂੰ ਸਪੀਕਰ ਸੰਧਵਾਂ ਨੇ ਠੱਲ ਪਾਉਣ ਦੇ ਹੁਕਮ ਜਾਰੀ ਕੀਤੇ

punjabdiary

Leave a Comment