Image default
About us

ਫੂਡ ਸੇਫ਼ਟੀ ਵਿਭਾਗ ਨੇ ਮਿਲਾਵਟਖੋਰੀ ਨੂੰ ਰੋਕਣ ਲਈ ਕੀਤੀ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ

ਫੂਡ ਸੇਫ਼ਟੀ ਵਿਭਾਗ ਨੇ ਮਿਲਾਵਟਖੋਰੀ ਨੂੰ ਰੋਕਣ ਲਈ ਕੀਤੀ ਮਠਿਆਈਆਂ ਦੀਆਂ ਦੁਕਾਨਾਂ ਦੀ ਜਾਂਚ

 

 

 

Advertisement

ਜਲੰਧਰ, 10 ਨਵੰਬਰ (ਡੇਲੀ ਪੋਸਟ ਪੰਜਾਬੀ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਦੀਆਂ ਹਦਾਇਤਾਂ ’ਤੇ ਤਿਉਹਾਰੀ ਸੀਜ਼ਨ ਦੌਰਾਨ ਮਿਲਾਵਟ ਵਾਲੀਆਂ ਮਠਿਆਈਆਂ ਅਤੇ ਦੁੱਧ ਉਤਪਾਦਾਂ ਦੀ ਜਾਂਚ ਲਈ ਉਪ ਮੰਡਲ ਮੈਜਿਸਟਰੇਟ, ਨਕੋਦਰ ਮੇਜਰ ਡਾ. ਇਰਵਿਨ ਕੌਰ ਵਲੋਂ ਨਕੋਦਰ ਵਿਖੇ ਮਠਿਆਈ ਦੀਆਂ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਸਬ ਡਵੀਜ਼ਨਲ ਮੈਜਿਸਟਰੇਟ ਵਲੋਂ ਫੂਡ ਸੇਫ਼ਟੀ ਟੀਮ ਨਾਲ ਮਠਿਆਈ ਦੀਆਂ ਦੁਕਾਨਾਂ ਅਤੇ ਇਨ੍ਹਾਂ ਨੂੰ ਬਣਾਉਣ ਦੇ ਯੂਨਿਟਾਂ ਦੀ ਜਾਂਚ ਕੀਤੀ ਗਈ।

ਫੂਡ ਸੇਫ਼ਟੀ ਟੀਮ ਨੂੰ ਸੈਂਪਲ ਲੈਣ ਲਈ ਕਿਹਾ ਗਿਆ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਦੁਕਾਨਾਂ ਦੀ ਜਾਂਚ ਜਾਰੀ ਰਹੇਗੀ ਅਤੇ ਲੋਕਾਂ ਨੂੰ ਸ਼ੁੱਧ ਮਠਿਆਈਆਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸੈਂਪਲ ਲਏ ਜਾਂਦੇ ਰਹਿਣਗੇ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਲੋਕਾਂ ਅੰਦਰ ਵਿਸ਼ਵਾਸ਼ ਪੈਦਾ ਕਰੇਗੀ ਕਿ ਉਹ ਸੁਰੱਖਿਅਤ ਤੇ ਸਿਹਤਮੰਦ ਖਾਧ ਪਦਾਰਥ ਲੈ ਰਹੇ ਹਨ। ਉਨਾਂ ਕਿਹਾ ਕਿ ਲੋਕਾਂ ਲਈ ਸੁੱਧ ਤੇ ਮਿਆਰੀ ਭੋਜਨ ਯਕੀਨੀ ਬਣਾਉਣਾ ਜ਼ਿਲ੍ਹਾ ਪ੍ਰਸ਼ਸਨ ਦੀ ਜਿੰਮੇਵਾਰੀ ਹੈ ਅਤੇ ਇਸ ਲਈ ਹਰ ਲੋੜੀਂਦੇ ਕਦਮ ਉਠਾਏ ਜਾਣਗੇ ਕਿ ਲੋਕਾਂ ਨੂੰ ਸ਼ੁੱਧ ਖਾਧ ਪਦਾਰਥ ਮਿਲ ਸਕਣ। ਸਾਰੰਗਲ ਨੇ ਸਿਹਤ ਵਿਭਾਗ ਅਤੇ ਫੂਡ ਕਮਿਸ਼ਨਰ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਠਿਆਈਆਂ ਬਣਾਉਣ ਲਈ ਕੱਚੇ ਪਦਾਰਥਾਂ ਅਤੇ ਖਾਸ ਕਰਕੇ ਦੁੱਧ ਦੀ ਜਾਂਚ ਕੀਤੀ ਜਾਵੇ ਤਾਂ ਜੋ ਲੋਕਾਂ ਨੂੰ ਖਾਣ ਵਾਲੇ ਉਤਪਾਦ ਸ਼ੁੱਧ ਤੇ ਮਿਆਰੀ ਮਿਲ ਸਕਣ।

Related posts

ਕਾਂਗਰਸ ਵੱਲੋਂ ਪੰਜਾਬ ਲਈ ਚੋਣ ਕਮੇਟੀ ਦਾ ਗਠਨ, ਚੰਨੀ, ਨਵਜੋਤ ਸਿੱਧੂ ਤੇ ਬਾਜਵਾ ਸਣੇ ਵੱਡੇ ਲੀਡਰ ਸ਼ਾਮਲ

punjabdiary

ਤਾਈਕਵਾਡੋਂ ਦੇ ਕੋਚ ਨੇ ਸੋਨੇ ਦੀ ਤਸਕਰੀ ਕਰਨ ਲਈ ਖਿਡਾਰੀਆਂ ਦਾ ਲਿਆ ਸਹਾਰਾ

punjabdiary

ਚੰਦਰਯਾਨ 3 ਨੇ ਸਾਂਝੀਆਂ ਕੀਤੀਆਂ ਚੰਦਰਮਾ ਦੀਆਂ ਤਾਜ਼ੀਆਂ ਤਸਵੀਰਾਂ

punjabdiary

Leave a Comment