ਬਠਿੰਡਾ ‘ਚ ਦਰਜਨ ਭਰ ਕਿਸਾਨ ਲੀਡਰਾਂ ਸਮੇਤ 250 ਤੋਂ ਵੱਧ ਕਿਸਾਨਾਂ ‘ਤੇ ਪਰਚੇ, ਜ਼ਮੀਨ ‘ਤੇ ਕਬਜ਼ੇ ਲਈ ਰੇੜਕਾ ਜਾਰੀ
ਬਠਿੰਡਾ- ਬਠਿੰਡਾ ਦੇ ਪਿੰਡ ਦੂਨੇਵਾਲਾ ਵਿੱਚ ਭਾਰਤ ਮਾਲਾ ਪ੍ਰੋਜੈਕਟ ਹੁਣ ਭਾਰਤ ਮਾਲਾ ਵਿਵਾਦ ਦਾ ਰੂਪ ਧਾਰਨ ਕਰ ਗਿਆ ਹੈ। ਪਿੰਡ ਦੁਨੇਵਾਲਾ ‘ਚ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝਗੜਾ ਜਾਰੀ ਹੈ। ਕੱਲ੍ਹ ਹੋਈ ਝੜਪ ਤੋਂ ਬਾਅਦ ਦੋਵੇਂ ਧਿਰਾਂ ਜ਼ਮੀਨ ‘ਤੇ ਕਬਜ਼ਾ ਕਰਨ ‘ਤੇ ਅੜੇ ਹੋਏ ਹਨ, ਜਿੱਥੇ ਕਿਸਾਨ ਅਜੇ ਵੀ ਡਟੇ ਹੋਏ ਹਨ, ਉਥੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਵੀ ਪੂਰੀ ਤਰ੍ਹਾਂ ਤਿਆਰ ਖੜੀ ਹੈ | ਉਂਜ ਖ਼ਬਰ ਇਹ ਵੀ ਹੈ ਕਿ ਕੱਲ੍ਹ ਦੀ ਝੜਪ ਤੋਂ ਬਾਅਦ ਅੱਜ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਇਸ ਮਾਮਲੇ ਦੇ ਹੱਲ ਲਈ ਮੀਟਿੰਗ ਹੋ ਸਕਦੀ ਹੈ।
ਇਹ ਵੀ ਪੜ੍ਹੋ-ਪੰਜਾਬ ਦੀ ਸਿਆਸਤ ‘ਚ ਵੱਡਾ ਧਮਾਕਾ, ਆਮ ਆਦਮੀ ਪਾਰਟੀ ਦਾ ਪ੍ਰਧਾਨ ਬਦਲਿਆ
ਦੱਸ ਦੇਈਏ ਕਿ ਪਿੰਡ ਦੁਨੇਵਾਲਾ ਦੇ ਕਿਸਾਨ ਆਪਣੀ ਜ਼ਮੀਨ ਦੀ ਸਹੀ ਕੀਮਤ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੋਰਨਾਂ ਕਿਸਾਨਾਂ ਵਾਂਗ ਇਨ੍ਹਾਂ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਮਿਲਣੀ ਚਾਹੀਦੀ ਹੈ। ਪਰ ਪ੍ਰਸ਼ਾਸਨ ਨੇ ਪੁਲਿਸ ਦੀ ਅਗਵਾਈ ‘ਚ ਪਿੰਡ ਦੀ ਜ਼ਮੀਨ ਐਕੁਆਇਰ ਕਰ ਲਈ ਸੀ, ਜਿਸ ‘ਤੇ ਪਿੰਡ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ, ਜਿਸ ਦੌਰਾਨ ਕਈ ਕਿਸਾਨ ਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ।
ਕਿਸਾਨ ਆਗੂਆਂ ਸਮੇਤ 250 ਤੋਂ ਵੱਧ ਕਿਸਾਨਾਂ ‘ਤੇ ਪਰਚੇ ਦਰਜ
ਸ਼ਨੀਵਾਰ ਨੂੰ ਪੁਲਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਜ਼ਖਮੀ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬਿਆਨਾਂ ਦੇ ਆਧਾਰ ‘ਤੇ ਇਕ ਦਰਜਨ ਕਿਸਾਨ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸੰਗਤ ਮੰਡੀ ਦੀ ਪੁਲੀਸ ਨੇ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ, ਹਰਜਿੰਦਰ ਸਿੰਘ ਘਰਾਚੋ ਅਤੇ ਅਜੇਪਾਲ ਘੁੱਦਾ ਸਮੇਤ 250 ਤੋਂ 300 ਕਿਸਾਨਾਂ ਖ਼ਿਲਾਫ਼ ਥਾਣਾ ਸੰਗਤ ਮੰਡੀ ਵਿੱਚ ਕੇਸ ਦਰਜ ਕਰ ਲਿਆ ਹੈ।
ਕਿਸਾਨਾਂ ਦੇ ਐਲਾਨ ‘ਤੇ ਮਸਲਾ ਹੱਲ ਕਰਨ ਲਈ ਮੀਟਿੰਗ ਹੋ ਸਕਦੀ ਹੈ, ਪੁਲਿਸ ਨੇ ਹੋਰ ਫੋਰਸ ਵੀ ਬੁਲਾ ਲਈ |
ਉਧਰ, ਖ਼ਬਰ ਹੈ ਕਿ ਕੱਲ੍ਹ ਦੀ ਗਰਮਾ-ਗਰਮੀ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋ ਸਕਦੀ ਹੈ। ਪਰ ਪੁਲਿਸ ਵੱਲੋਂ ਚਲਾਏ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਪਰਚੇ ਦਰਜ ਕਰਨ ਨੂੰ ਲੈ ਕੇ ਕਿਸਾਨਾਂ ਵਿੱਚ ਡੂੰਘਾ ਗੁੱਸਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਅੱਜ ਵੱਡੀ ਮੀਟਿੰਗ ਕਰਕੇ ਕਿਸੇ ਮੁਕਾਮ ’ਤੇ ਪੁੱਜਣ ਦਾ ਐਲਾਨ ਕੀਤਾ ਹੈ।
ਇਹ ਵੀ ਪੜ੍ਹੋ-ਸੁਪਰੀਮ ਕੋਰਟ ਜ਼ਮਾਨਤ ਦੀਆਂ ਸ਼ਰਤਾਂ ’ਚ ਢਿੱਲ ਦੇਣ ਲਈ ਸਿਸੋਦੀਆ ਦੀ ਪਟੀਸ਼ਨ ‘ਤੇ ਸੁਣਵਾਈ ਕਰਨ ਲਈ ਹੋਈ ਸਹਿਮਤ
ਕਿਸਾਨਾਂ ਵੱਲੋਂ ਕੀਤੇ ਐਲਾਨ ਤੋਂ ਬਾਅਦ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ ਅਤੇ ਕਿਸਾਨਾਂ ਨੂੰ ਰੋਕਣ ਲਈ ਹੋਰਨਾਂ ਜ਼ਿਲ੍ਹਿਆਂ ਤੋਂ ਭਾਰੀ ਬਲ ਮੰਗਵਾਏ ਗਏ ਹਨ।
ਬਠਿੰਡਾ ‘ਚ ਦਰਜਨ ਭਰ ਕਿਸਾਨ ਲੀਡਰਾਂ ਸਮੇਤ 250 ਤੋਂ ਵੱਧ ਕਿਸਾਨਾਂ ‘ਤੇ ਪਰਚੇ, ਜ਼ਮੀਨ ‘ਤੇ ਕਬਜ਼ੇ ਲਈ ਰੇੜਕਾ ਜਾਰੀ
ਬਠਿੰਡਾ- ਬਠਿੰਡਾ ਦੇ ਪਿੰਡ ਦੂਨੇਵਾਲਾ ਵਿੱਚ ਭਾਰਤ ਮਾਲਾ ਪ੍ਰੋਜੈਕਟ ਹੁਣ ਭਾਰਤ ਮਾਲਾ ਵਿਵਾਦ ਦਾ ਰੂਪ ਧਾਰਨ ਕਰ ਗਿਆ ਹੈ। ਪਿੰਡ ਦੁਨੇਵਾਲਾ ‘ਚ ਪੰਜਾਬ ਪੁਲਿਸ ਅਤੇ ਕਿਸਾਨਾਂ ਵਿਚਾਲੇ ਝਗੜਾ ਜਾਰੀ ਹੈ। ਕੱਲ੍ਹ ਹੋਈ ਝੜਪ ਤੋਂ ਬਾਅਦ ਦੋਵੇਂ ਧਿਰਾਂ ਜ਼ਮੀਨ ‘ਤੇ ਕਬਜ਼ਾ ਕਰਨ ‘ਤੇ ਅੜੇ ਹੋਏ ਹਨ, ਜਿੱਥੇ ਕਿਸਾਨ ਅਜੇ ਵੀ ਡਟੇ ਹੋਏ ਹਨ, ਉਥੇ ਵੱਡੀ ਗਿਣਤੀ ‘ਚ ਪੁਲਿਸ ਫੋਰਸ ਵੀ ਪੂਰੀ ਤਰ੍ਹਾਂ ਤਿਆਰ ਖੜੀ ਹੈ | ਉਂਜ ਖ਼ਬਰ ਇਹ ਵੀ ਹੈ ਕਿ ਕੱਲ੍ਹ ਦੀ ਝੜਪ ਤੋਂ ਬਾਅਦ ਅੱਜ ਕਿਸਾਨਾਂ ਤੇ ਪ੍ਰਸ਼ਾਸਨ ਵਿਚਾਲੇ ਇਸ ਮਾਮਲੇ ਦੇ ਹੱਲ ਲਈ ਮੀਟਿੰਗ ਹੋ ਸਕਦੀ ਹੈ।
ਇਹ ਵੀ ਪੜ੍ਹੋ-ਸੁਖਬੀਰ ਬਾਦਲ ਦੀ ਜਥੇਦਾਰ ਨੂੰ ਅਪੀਲ…’ਤਨਖਾਹ’ ‘ਤੇ ਜਲਦ ਫੈਸਲਾ ਕਰੋ
ਦੱਸ ਦੇਈਏ ਕਿ ਪਿੰਡ ਦੁਨੇਵਾਲਾ ਦੇ ਕਿਸਾਨ ਆਪਣੀ ਜ਼ਮੀਨ ਦੀ ਸਹੀ ਕੀਮਤ ਦੀ ਮੰਗ ਕਰ ਰਹੇ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਹੋਰਨਾਂ ਕਿਸਾਨਾਂ ਵਾਂਗ ਇਨ੍ਹਾਂ ਕਿਸਾਨਾਂ ਨੂੰ ਵੀ ਉਨ੍ਹਾਂ ਦੀ ਜ਼ਮੀਨ ਦੀ ਕੀਮਤ ਮਿਲਣੀ ਚਾਹੀਦੀ ਹੈ। ਪਰ ਪ੍ਰਸ਼ਾਸਨ ਨੇ ਪੁਲਿਸ ਦੀ ਅਗਵਾਈ ‘ਚ ਪਿੰਡ ਦੀ ਜ਼ਮੀਨ ਐਕੁਆਇਰ ਕਰ ਲਈ ਸੀ, ਜਿਸ ‘ਤੇ ਪਿੰਡ ਦੇ ਕਿਸਾਨਾਂ ਨੇ ਇਕੱਠੇ ਹੋ ਕੇ ਰੋਸ ਪ੍ਰਦਰਸ਼ਨ ਕੀਤਾ | ਇਸ ਦੌਰਾਨ ਕਿਸਾਨਾਂ ਤੇ ਪੁਲੀਸ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ, ਜਿਸ ਦੌਰਾਨ ਕਈ ਕਿਸਾਨ ਤੇ ਪੁਲੀਸ ਮੁਲਾਜ਼ਮ ਜ਼ਖ਼ਮੀ ਵੀ ਹੋ ਗਏ।
ਕਿਸਾਨ ਆਗੂਆਂ ਸਮੇਤ 250 ਤੋਂ ਵੱਧ ਕਿਸਾਨਾਂ ‘ਤੇ ਪਰਚੇ ਦਰਜ
ਸ਼ਨੀਵਾਰ ਨੂੰ ਪੁਲਸ ਅਤੇ ਕਿਸਾਨਾਂ ਵਿਚਾਲੇ ਹੋਈ ਝੜਪ ਤੋਂ ਬਾਅਦ ਜ਼ਖਮੀ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਬਿਆਨਾਂ ਦੇ ਆਧਾਰ ‘ਤੇ ਇਕ ਦਰਜਨ ਕਿਸਾਨ ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਸੰਗਤ ਮੰਡੀ ਦੀ ਪੁਲੀਸ ਨੇ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਜਿੰਦਰ ਸਿੰਘ ਬੱਗੀ, ਹਰਜਿੰਦਰ ਸਿੰਘ ਘਰਾਚੋ ਅਤੇ ਅਜੇਪਾਲ ਘੁੱਦਾ ਸਮੇਤ 250 ਤੋਂ 300 ਕਿਸਾਨਾਂ ਖ਼ਿਲਾਫ਼ ਥਾਣਾ ਸੰਗਤ ਮੰਡੀ ਵਿੱਚ ਕੇਸ ਦਰਜ ਕਰ ਲਿਆ ਹੈ।
ਕਿਸਾਨਾਂ ਦੇ ਐਲਾਨ ‘ਤੇ ਮਸਲਾ ਹੱਲ ਕਰਨ ਲਈ ਮੀਟਿੰਗ ਹੋ ਸਕਦੀ ਹੈ, ਪੁਲਿਸ ਨੇ ਹੋਰ ਫੋਰਸ ਵੀ ਬੁਲਾ ਲਈ |
ਉਧਰ, ਖ਼ਬਰ ਹੈ ਕਿ ਕੱਲ੍ਹ ਦੀ ਗਰਮਾ-ਗਰਮੀ ਤੋਂ ਬਾਅਦ ਮਾਮਲੇ ਨੂੰ ਸੁਲਝਾਉਣ ਲਈ ਪ੍ਰਸ਼ਾਸਨ ਤੇ ਕਿਸਾਨਾਂ ਵਿਚਾਲੇ ਮੀਟਿੰਗ ਹੋ ਸਕਦੀ ਹੈ। ਪਰ ਪੁਲਿਸ ਵੱਲੋਂ ਚਲਾਏ ਗਏ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਅਤੇ ਪਰਚੇ ਦਰਜ ਕਰਨ ਨੂੰ ਲੈ ਕੇ ਕਿਸਾਨਾਂ ਵਿੱਚ ਡੂੰਘਾ ਗੁੱਸਾ ਹੈ। ਇਸ ਦੇ ਮੱਦੇਨਜ਼ਰ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਵੀ ਅੱਜ ਵੱਡੀ ਮੀਟਿੰਗ ਕਰਕੇ ਕਿਸੇ ਮੁਕਾਮ ’ਤੇ ਪੁੱਜਣ ਦਾ ਐਲਾਨ ਕੀਤਾ ਹੈ।
ਕਿਸਾਨਾਂ ਵੱਲੋਂ ਕੀਤੇ ਐਲਾਨ ਤੋਂ ਬਾਅਦ ਪੁਲੀਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਸ਼ੁਰੂ ਕਰ ਦਿੱਤੇ ਹਨ ਅਤੇ ਕਿਸਾਨਾਂ ਨੂੰ ਰੋਕਣ ਲਈ ਹੋਰਨਾਂ ਜ਼ਿਲ੍ਹਿਆਂ ਤੋਂ ਭਾਰੀ ਬਲ ਮੰਗਵਾਏ ਗਏ ਹਨ।
-(ਪੀਟੀਸੀ ਨਿਊਜ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।