Image default
ਤਾਜਾ ਖਬਰਾਂ

ਬਾਬਾ ਫਰੀਦ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ

ਬਾਬਾ ਫਰੀਦ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਸਜਾਇਆ

 

 

 

Advertisement

0 ਨਗਰ ਕੀਰਤਨ ਟਿੱਲਾ ਬਾਬਾ ਫਰੀਦ ਤੋਂ ਸ਼ੁਰੂ ਹੋ ਕੇ ਮਾਈ ਗੋਦੜੀ ਸਾਹਿਬ ਵਿਖੇ ਹੋਇਆ ਸਮਾਪਤ
ਨਗਰ ਕੀਰਤਨ ਦੀ ਪੰਜ ਪਿਆਰਿਆ ਨੇ ਕੀਤੀ ਅਗਵਾਈ

ਫਰੀਦਕੋਟ, 23 ਸਤੰਬਰ (ਪੰਜਾਬ ਡਾਇਰੀ)- 12ਵੀਂ ਸਦੀ ਦੇ ਮਹਾਨ ਸੂਫੀ ਦਰਵੇਸ਼ ਬਾਬਾ ਸ਼ੇਖ ਫਰੀਦ ਦੀਆਂ ਸਿੱਖਿਆਵਾਂ ਮਿੱਠਤ, ਹਲੀਮੀ, ਸਾਦਗੀ ਅਤੇ ਬੁਰੇ ਦਾ ਭਲਾ ਕਰਨ ਨੂੰ ਦੁਨੀਆਂ ਦੇ ਕੋਨੇ-ਕੋਨੇ ਵਿੱਚ ਪਹੁੰਚਾਉਣ ਦੇ ਮਨੋਰਥ ਸਦਕਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਫਰੀਦਕੋਟ ਵਿਖੇ 19 ਤੋਂ 23 ਸਤੰਬਰ ਤੱਕ ਮਨਾਏ ਜਾ ਰਹੇ ਆਗਮਨ ਪੁਰਬ ਦੇ 5ਵੇਂ ਦਿਨ ਸਰਬੱਤ ਦੇ ਭਲੇ ਲਈ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਪਰਿਵਾਰ ਸਮੇਤ ਸੰਗਤਾਂ ਦੇ ਦਰਸ਼ਨ ਕੀਤੇ।

ਇਹ ਵੀ ਪੜ੍ਹੋ- ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਸਰਕਾਰ ਦੀ ਵੱਡੀ ਚੇਤਾਵਨੀ, ਜ਼ਮੀਨੀ ਰਿਕਾਰਡ ‘ਚ ਹੋਵੇਗੀ ‘ਲਾਲ ਐਂਟਰੀ’

Advertisement

ਇਹ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫਰੀਦ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਬਾਬਾ ਫਰੀਦ ਜੀ ਦੀ ਇਲਾਹੀ ਬਾਣੀ ਦੇ ਗੁਣਗਾਣ ਨਾਲ ਸ਼ਾਮਿਲ ਭਾਰੀ ਗਿਣਤੀ ਸੰਗਤਾਂ ਨੂੰ ਨਿਹਾਲ ਕਰਦਾ ਆਰੰਭ ਹੋਇਆ । ਨਗਰ ਕੀਰਤਨ ਵਿੱਚ ਸ਼ਾਮਿਲ ਇੱਕ ਵਿਸ਼ੇਸ਼ ਵਾਹਨ ‘ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਫੁੱਲਾਂ ਨਾਲ ਸਜਾਈ ਹੋਈ ਸੀ ਜਿਸ ‘ਤੇ ਦੋਨਾਂ ਰਸਤਿਆਂ ‘ਚ ਖੜੀ ਸਾਧ ਸੰਗਤ ਨੇ ਫੁੱਲਾਂ ਦੀ ਵਰਖਾ ਕਰਕੇ ਸੀਸ ਝੁਕਾਇਆ ਅਤੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ।

ਇਹ ਵੀ ਪੜ੍ਹੋ- ਦੂਜੇ ਦਿਨ ਓਸੀ ਪੰਜਾਬੀ ਕਲੱਬ ਮੈਲਬੋਰਨ, ਜਰਖੜ ਅਕੈਡਮੀ ਅਤੇ ਆਰ.ਸੀ.ਐਫ. ਟੀਮਾਂ ਜੇਤੂ

ਇਸ ਦੌਰਾਨ ਸਾਰੇ ਰਸਤੇ ‘ਤੇ ਸੰਗਤਾਂ ਵੱਲੋਂ ਬੜੀ ਸ਼ਰਧਾ ਨਾਲ ਨਗਰ ਕੀਰਤਨ ਦੇ ਅੱਗੇ ਅੱਗੇ ਚੱਲ ਕੇ ਪੂਰੇ ਰਸਤੇ ਦੀ ਸਫਾਈ ਦੀ ਸੇਵਾ ਕੀਤੀ ਜਾ ਰਹੀ ਸੀ। ਇਸ ਤੋਂ ਇਲਾਵਾ ਸ਼ਰਧਾਲੂਆਂ ਵੱਲੋਂ ਥਾਂ-ਥਾਂ ‘ਤੇ ਚਾਹ, ਮਠਿਆਈ, ਫਲ ਆਦਿ ਦੇ ਲੰਗਰ ਵੀ ਲਗਾਏ ਗਏ। ਬਾਬਾ ਫਰੀਦ ਜੀ ਦੀ ਉਚਾਰੀ ਬਾਣੀ ਦਾ ਜਾਪ ਕਰਦਿਆਂ ਜਦ ਇਹ ਨਗਰ ਕੀਰਤਨ ਡਿਪਟੀ ਕਮਿਸ਼ਨਰ ਨਿਵਾਸ ਤੇ ਪਹੁੰਚਿਆਂ ਤਾਂ ਇੱਥੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਫਰੀਦਕੋਟ ਨੇ ਆਪਣੇ ਪਰਿਵਾਰ ਸਮੇਤ ਸ੍ਰੀ ਗੁਰੂ ਗਰੰਥ ਸਾਹਿਬ ਦੀ ਦੇਹ ਤੇ ਰੁਮਾਲਾ ਭੇਂਟ ਕੀਤਾ ਅਤੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕੀਤੀਆਂ। ਇਸ ਤੋਂ ਪਹਿਲਾਂ ਆਪਣੇ ਨਿਵਾਸ ਸਥਾਨ ਦੇ ਬਾਹਰ ਡਿਪਟੀ ਕਮਿਸ਼ਨਰ ਨੇ ਸ਼ਰਧਾਲੂਆਂ ਦੀ ਲੱਡੂਆਂ ਅਤੇ ਚਾਹ ਦੇ ਲੰਗਰ ਨਾਲ ਸੇਵਾ ਵੀ ਕੀਤੀ। ਉਨ੍ਹਾਂ ਸਮੂਹ ਜਿਲ੍ਹਾ ਵਾਸੀਆਂ ਦਾ ਮੇਲੇ ਵਿੱਚ ਜਿਲ੍ਹਾ ਪ੍ਰਸ਼ਾਸ਼ਨ ਦਾ ਸਹਿਯੋਗ ਕਰਨ ਅਤੇ ਮੇਲੇ ਨੂੰ ਚਾਰ ਚੰਨ ਲਗਾਉਣ ਲਈ ਤਹਿ ਦਿਲੋਂ ਧੰਨਵਾਦ ਕੀਤਾ।

Advertisement

ਇਹ ਵੀ ਪੜ੍ਹੋ-  ਐਮ. ਐੱਲ. ਏ. ਗੁਰਦਿੱਤ ਸਿੰਘ ਸੇਖੋਂ ਵੱਲੋਂ ਤਿੰਨ ਰੋਜ਼ਾ ਰਾਸ਼ਟਰੀ ਪੱਧਰੀ ਵਰਕਸ਼ਾਪ ਅਤੇ ਪੈਂਟਿੰਗ ਪ੍ਰਦਰਸ਼ਨੀ ਦਾ ਕੀਤਾ ਗਿਆ ਉਦਘਾਟਨ

ਇਸ ਤਰਾਂ ਸ਼ਹਿਰ ਦੇ ਪ੍ਰਮੁੱਖ ਚੌਂਕਾਂ ਰਾਹੀਂ ਹੁੰਦਾ ਹੋਇਆ ਇਹ ਮਹਾਨ ਨਗਰ ਕੀਰਤਨ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਪੁੱਜਾ ਤਾਂ ਇੱਥੇ ਪੁੱਜ ਕੇ ਇਸਨੇ ਵਿਸ਼ਾਲ ਧਾਰਮਿਕ ਦੀਵਾਨ ਦਾ ਰੂਪ ਧਾਰਣ ਕਰ ਲਿਆ ।ਇਸ ਮੌਕੇ ਮਸ਼ਹੂਰ ਰਾਗੀ ਜੱਥਿਆਂ ਵੱਲੋਂ ਸੰਗਤਾਂ ਨੂੰ ਆਪਣੇ ਮਨੋਹਰ ਕੀਰਤਨ ਨਾਲ ਨਿਹਾਲ ਕੀਤਾ ਗਿਆ।

ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।

Advertisement

Related posts

ਨਰਾਤਿਆ ਦੇ ਵਰਤ ਦੇ ਦੌਰਾਨ ਬਣਾਓ ਸੁਆਦੀ ਲੌਕੀ ਦੀ ਖੀਰ, ਤੁਹਾਨੂੰ ਮਿਲੇਗੀ ਪੂਰੀ ਤਾਕਤ

Balwinder hali

ਕੋਵਿਸ਼ੀਲਡ ‘ਤੇ ਰਾਹਤ ਭਰੀ ਖਬਰ, 10 ਲੱਖ ਵਿੱਚੋਂ ਸਿਰਫ 7 ਨੂੰ ਸਾਈਡ ਇਫੈਕਟ ਦਾ ਖ਼ਤਰਾ

punjabdiary

Breaking- ਜਿਲਾ ਮੈਜਿਸਟਰੇਟ ਨੇ 118 ਅਸਲਾ ਲਾਇਸੰਸ ਕੀਤੇ ਮੁੱਅਤਲ

punjabdiary

Leave a Comment