Image default
ਅਪਰਾਧ

ਬਿਲਕਿਸ ਬਾਨੋ ਮਾਮਲੇ ‘ਚ ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾ, ਦੋਸ਼ੀਆਂ ਦੀ ਸਜ਼ਾ ਮੁਆਫੀ ਕੀਤੀ ਰੱਦ

ਬਿਲਕਿਸ ਬਾਨੋ ਮਾਮਲੇ ‘ਚ ਸੁਪਰੀਮ ਕੋਰਟ ਨੇ ਪਲਟਿਆ ਗੁਜਰਾਤ ਸਰਕਾਰ ਦਾ ਫੈਸਲਾ, ਦੋਸ਼ੀਆਂ ਦੀ ਸਜ਼ਾ ਮੁਆਫੀ ਕੀਤੀ ਰੱਦ

 

 

 

Advertisement

ਨਵੀਂ ਦਿੱਲੀ, 8 ਜਨਵਰੀ (ਡੇਲੀ ਪੋਸਟ ਪੰਜਾਬੀ)- ਬਿਲਕਿਸ ਬਾਨੋ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਗੁਜਰਾਤ ਸਰਕਾਰ ਦੇ ਫੈਸਲੇ ਨੂੰ ਪਲਟਦੇ ਹੋਏ ਦੋਸ਼ੀਆਂ ਦੀ ਸਜ਼ਾ ਮੁਆਫੀ ਰੱਦ ਕਰ ਦਿੱਤੀ ਹੈ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਦੋਸ਼ੀਆਂ ਨੂੰ ਹੁਣ ਫਿਰ ਤੋਂ ਜੇਲ੍ਹ ਜਾਣਾ ਪਵੇਗਾ। ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਉੱਜਲ ਭੁਇਆ ਦੀ ਬੇਂਚ ਨੇ ਸੋਮਵਾਰ ਨੂੰ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਸਜ਼ਾ ਅਪਰਾਧ ਰੋਕਣ ਦੇ ਲਈ ਦਿੱਤੀ ਜਾਂਦੀ ਹੈ। ਪੀੜਤ ਦੇ ਅਧਿਕਾਰ ਦੀ ਵੀ ਚਿੰਤਾ ਕਰਨੀ ਪਵੇਗੀ। ਸੁਪਰੀਮ ਕੋਰਟ ਨੇ ਕਿਹਾ ਕਿ ਜਿੱਥੇ ਅਪਰਾਧੀ ਦੇ ਖ਼ਿਲਾਫ਼ ਮੁਕੱਦਮਾ ਚੱਲਿਆ ਤੇ ਸਜ਼ਾ ਸੁਣਾਈ ਗਈ, ਸਿਰਫ਼ ਓਹੀ ਸੂਬਾ ਦੋਸ਼ੀਆਂ ਦੀ ਸਜ਼ਾ ਮੁਆਫੀ ਦਾ ਫੈਸਲਾ ਕਰ ਸਕਦਾ ਹੈ। ਕੋਰਟ ਨੇ ਕਿਹਾ ਕਿ ਦੋਸ਼ੀਆਂ ਦੀ ਸਜ਼ਾ ਮੁਆਫੀ ਦਾ ਫੈਸਲਾ ਗੁਜਰਾਤ ਸਰਕਾਰ ਨਹੀਂ ਕਰ ਸਕਦੀ ਬਲਕਿ ਮਹਾਰਾਸ਼ਟਰ ਸਰਕਾਰ ਇਸ ‘ਤੇ ਫੈਸਲਾ ਕਰੇਗੀ।

ਦੱਸ ਦੇਈਏ ਕਿ ਗੁਜਰਾਤ ਸਰਕਾਰ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ, ਜਿਸ ‘ਤੇ ਸੁਪਰੀਮ ਕੋਰਟ ਨੇ ਅੱਜ ਆਪਣਾ ਫੈਸਲਾ ਸੁਣਾਇਆ। ਜਸਟਿਸ ਬੀਵੀ ਨਾਗਰਤਨਾ ਤੇ ਜਸਟਿਸ ਉੱਜਵਲ ਭੁਇਆ ਦੀ ਬੇਂਚ ਨੇ ਮਾਮਲੇ ਦੀ ਸੁਣਵਾਈ ਕੀਤੀ ਅਤੇ 12 ਅਕਤੂਬਰ 2023 ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਗੌਰਤਲਬ ਹੈ ਕਿ ਗੁਜਰਾਤ ਸਰਕਾਰ ਦੀ ਮੁਆਫੀ ਨੀਤੀ ਤਹਿਤ ਸਾਲ 2022 ਵਿੱਚ ਬਿਲਕਿਸ ਬਾਨੋ ਮਾਮਲੇ ਵਿੱਚ ਦੋਸ਼ੀਆਂ ਦੀ ਸਜ਼ਾ ਮੁਆਫ ਕਰ ਦਿੱਤੀ ਸੀ ਤੇ ਉਨ੍ਹਾਂ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਸੀ। ਹਾਲਾਂਕਿ ਹੁਣ ਸੁਪਰੀਮ ਕੋਰਟ ਦੇ ਫੈਸਲੇ ਦੇ ਬਾਅਦ ਦੋਸ਼ੀਆਂ ਨੂੰ ਫਿਰ ਤੋਂ ਜੇਲ੍ਹ ਜਾਣਾ ਪਵੇਗਾ। ਇੰਹਨਾਂ ਦੋਸ਼ੀਆਂ ਨੂੰ CBI ਦੀ ਵਿਸ਼ੇਸ਼ ਅਦਾਲਤ ਨੇ ਸਾਲ 2008 ਵਿੱਚ ਉਮਰਕੈਦ ਦੀ ਸਜ਼ਾ ਸੁਣਾਈ ਸੀ, ਜਿਸ ‘ਤੇ ਬੰਬੇ ਹਾਈਕੋਰਟ ਨੇ ਵੀ ਆਪਣੀ ਮੁਹਰ ਲਗਾਈ ਸੀ।

 

Advertisement

 

 

 

 

Advertisement

Related posts

ਤੰਬਾਕੂਨੋਸ਼ੀ ਵਿਰੋਧੀ ਦਿਵਸ ਮੌਕੇ ਤੰਬਾਕੂਨੋਸ਼ੀ ਅਤੇ ਕੋਟਪਾ ਕਾਨੂੰਨ ਸਬੰਧੀ ਕੀਤਾ ਜਾਗਰੂਕ

punjabdiary

ਈਮੇਲ ਰਾਹੀਂ ਮਿਲੀ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ; ਪੁਲਿਸ ਨੇ ਜਾਂਚ ਕੀਤੀ ਸ਼ੁਰੂ

Balwinder hali

1984 ਸਿੱਖ ਨਸਲਕੁਸ਼ੀ ਮਾਮਲਾ: ਰਾਊਜ਼ ਐਵੇਨਿਊ ਕੋਰਟ ‘ਚ ਸੱਜਣ ਕੁਮਾਰ ‘ਤੇ ਫ਼ੈਸਲਾ ਟਲਿਆ

punjabdiary

Leave a Comment