ਭਾਰਤ ਦੇ ਸੰਵਿਧਾਨ ਦੀ ਮੂਲ ਭਾਵਨਾ ਦੀ ਰਾਖੀ ਲਈ ਫ਼ਰੀਦਕੋਟ ਵਿਖੇ ਸਮਾਗਮ 14 ਨੂੰ
ਜੱਲ੍ਹਿਆਂ ਵਾਲਾ ਬਾਗ ਦੇ ਸ਼ਹੀਦਾਂ ਅਤੇ ਡਾ .ਭੀਮ ਰਾਓ ਅੰਬੇਦਕਰ ਜੀ ਨੂੰ ਕੀਤਾ ਜਾਵੇਗਾ ਯਾਦ
ਕੋਟਕਪੂਰਾ , 12 ਅਪ੍ਰੈਲ – ਰਾਮ ਮੁਹੰਮਦ ਸਿੰਘ ਅਜ਼ਾਦ ਵੈਲਫੇਅਰ ਸੋਸਾਇਟੀ( ਰਜਿ;) ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਅਸ਼ੋਕ ਕੌਸ਼ਲ , ਜਨਰਲ ਸਕੱਤਰ ਕੁਲਵੰਤ ਸਿੰਘ ਚਾਨੀ, ਵਿੱਤ ਸਕੱਤਰ ਸੋਮ ਨਾਥ ਅਰੋਡ਼ਾ, ਪ੍ਰੋ. ਹਰਬੰਸ ਸਿੰਘ ਪਦਮ, ਮਨਦੀਪ ਸਿੰਘ ਮਿੰਟੂ ਗਿੱਲ, ਰਜਿੰਦਰ ਸਿੰਘ ਸਰਾਂ ਸੇਵਾ ਮੁਕਤ ਤਹਿਸੀਲਦਾਰ ਅਤੇ ਸਲਾਹਕਾਰ ਗੁਰਿੰਦਰ ਸਿੰਘ ਮਹਿੰਦੀਰੱਤਾ ਨੇ ਦੱਸਿਆ ਹੈ ਕਿ ਸੁਸਾਇਟੀ ਵੱਲੋਂ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲਾ ਫਰੀਦਕੋਟ, ਕੁੱਲ ਹਿੰਦ ਕਿਸਾਨ ਸਭਾ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ, ਨਰੇਗਾ ਰੁਜ਼ਗਾਰ ਪ੍ਰਾਪਤੀ ਮਜ਼ਦੂਰ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਜ਼ਿਲ੍ਹਾ ਫ਼ਰੀਦਕੋਟ ਵਿੱਚ ਸ਼ਾਮਲ ਜੱਥੇਬੰਦੀਆਂ ਤੇ ਕਈ ਹੋਰ ਸੰਸਥਾਵਾਂ ਦੇ ਸਹਿਯੋਗ ਨਾਲ 14 ਅਪ੍ਰੈਲ ਦਿਨ ਵੀਰਵਾਰ ਨੂੰ ਸਵੇਰੇ
9-30 ਵਜੇ ਸਰਕਾਰੀ ਮਿਡਲ ਸਕੂਲ , ਮਨਜੀਤ ਇੰਦਰਪੁਰਾ ਡੋਗਰ ਬਸਤੀ ਗਲੀ ਨੰਬਰ 8 ਸੱਜੇ ਫਰੀਦਕੋਟ ਵਿਖੇ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਯਾਦ ਕਰਨ ਅਤੇ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਵਸ ਸਾਂਝੇ ਤੌਰ ਤੇ ਮਨਾਇਆ ਜਾ ਰਿਹਾ ਹੈ।
ਆਗੂਆਂ ਨੇ ਅੱਗੇ ਦੱਸਿਆ ਕਿ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਦੀਆਂ ਨੀਤੀਆਂ ਕਾਰਨ ਅੱਜ ਦੇਸ਼ ਵਿੱਚ ਫਿਰਕੂ ਅਤੇ ਜਾਤਵਾਦੀ ਵੰਡੀਆਂ ਪਾਉਣ ਵਾਲੀਆਂ ਤਾਕਤਾਂ ਦੀ ਚੜ੍ਹ ਮਚੀ ਹੋਈ ਹੈ, ਭਾਈਚਾਰਕ ਸਾਂਝ ਅਤੇ ਦੇਸ਼ ਦੇ ਧਰਮ ਨਿਰਪੱਖਤਾ ਵਾਲੇ ਸੰਵਿਧਾਨ ਦੀ ਹੋਂਦ ਖਤਰੇ ਵਿੱਚ ਪਈ ਹੋਈ ਹੈ। ਆਗੂਆਂ ਨੇ ਅੱਗੇ ਕਿਹਾ ਕਿ ਧਰਮ ਨਿਰਪੱਖ ਸ਼ਕਤੀਆਂ ਵੱਲੋਂ ਅਜਿਹੇ ਸਮਾਗਮ ਕਰਨਾ ਸਮੇਂ ਦੀ ਮੁੱਖ ਲੋੜ ਬਣ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਦੀ ਧਰਮ ਨਿਰਪੱਖਤਾ ਨੂੰ ਵੇਲੇ ਦੀ ਹਾਕਮ ਜਮਾਤ ਵੱਲੋਂ ਖੋਰਿਆ ਅਤੇ ਲਿਤਾੜਿਆ ਜਾ ਰਿਹਾ ਹੈ। ਆਗੂਆਂ ਨੇ ਸਮੂਹ ਭਰਾਤਰੀ ਜੱਥੇਬੰਦੀਆਂ ਦੇ ਆਗੂਆਂ ਨੂੰ ਸੱਦਾ ਦਿੱਤਾ ਕਿ ਜੱਲਿਆਂਵਾਲੇ ਬਾਗ ਦੇ ਸ਼ਹੀਦਾਂ ਦੀ ਯਾਦ ਨੂੰ ਹਮੇਸ਼ਾ ਤਾਜ਼ਾ ਰੱਖਣ ਅਤੇ ਭਾਰਤੀ ਸੰਵਿਧਾਨ ਦੀ ਮੂਲ ਭਾਵਨਾ ਦੀ ਰਾਖੀ ਲਈ ਇਸ ਸਮਾਗਮ ਵਿੱਚ ਸ਼ਾਮਲ ਹੋਣ।
ਇਸ ਮੌਕੇ ‘ਤੇ ਹੋਰਨਾਂ ਤੋਂ ਇਲਾਵਾ ਮੁਲਾਜ਼ਮ ਆਗੂ ਨਛੱਤਰ ਸਿੰਘ ਭਾਣਾ, ਹਰਵਿੰਦਰ ਸ਼ਰਮਾ , ਆਲ ਇੰਡੀਆ ਆਸ਼ਾ ਵਰਕਰਾਂ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ, ਅਧਿਆਪਕ ਆਗੂ ਸ਼ਿੰਦਰਪਾਲ ਸਿੰਘ ਢਿੱਲੋਂ, ਦਰਸ਼ਨ ਸਿੰਘ ਸਰਾਵਾਂ, ਵੀਰ ਸਿੰਘ ਕੰਮੇਆਣਾ, ਰੇਸ਼ਮ ਸਿੰਘ ਜਟਾਣਾ, ਸੁਖਚੈਨ ਸਿੰਘ ਥਾਂਦੇਵਾਲਾ, ਗੁਰਚਰਨ ਸਿੰਘ ਮਾਨ, ਹਰਪਾਲ ਸਿੰਘ ਮਚਾਕੀ, ਇਕਬਾਲ ਸਿੰਘ ਮੰਘੇਡ਼ਾ, ਤਰਸੇਮ ਨਰੂਲਾ , ਸੁਖਦਰਸ਼ਨ ਸਿੰਘ ਗਿੱਲ, ਸੁਖਚਰਨ ਸਿੰਘ ਤੇ ਚਮਕੌਰ ਸਿੰਘ ਆਗੂ ਪੀ .ਆਰ .ਟੀ .ਸੀ. , ਪ੍ਰਦੀਪ ਸਿੰਘ ਬਰਾੜ, ਸ਼ਿਵ ਨਾਥ ਦਰਦੀ ਤੇ ਸੁਖਵਿੰਦਰ ਸਿੰਘ ਸਕਿਉਰਿਟੀ ਗਾਰਡ , ਵਿਦਿਆਰਥੀ ਆਗੂ ਗੁਰਪ੍ਰੀਤ ਸਿੰਘ ਤੇ ਰਾਕੇਸ਼ ਕਟਾਰੀਆ ਆਦਿ ਹਾਜ਼ਰ ਸਨ।