Image default
About us

ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਾਹਮਣੇ ਆਏ 797 ਨਵੇਂ ਕੇਸ, 5 ਲੋਕਾਂ ਦੀ ਹੋਈ ਮੌਤ

ਭਾਰਤ ਵਿਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਸਾਹਮਣੇ ਆਏ 797 ਨਵੇਂ ਕੇਸ, 5 ਲੋਕਾਂ ਦੀ ਹੋਈ ਮੌਤ

 

 

ਚੰਡੀਗੜ੍ਹ, 29 ਦਸੰਬਰ (ਰੋਜਾਨਾ ਸਪੋਕਸਮੈਨ)- ਭਾਰਤ ਵਿਚ ਪਿਛਲੇ 24 ਘੰਟਿਆਂ ਵਿਚ ਕੋਵਿਡ-19 ਦੇ 797 ਨਵੇਂ ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇਸ਼ ਵਿੱਚ ਕੋਰੋਨਾ ਦੇ 4091 ਐਕਟਿਵ ਕੇਸ ਹੋ ਚੁੱਕੇ ਹਨ। ਜੇਕਰ ਦੇਖਿਆ ਜਾਵੇ ਤਾਂ ਵਧਦੀ ਠੰਡ ਕਾਰਨ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਕੇਂਦਰੀ ਸਿਹਤ ਮੰਤਰਾਲੇ ਨੇ ਆਪਣੀ ਰਿਪੋਰਟ ਵਿਚ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕੋਵਿਡ-19 ਦੀ ਲਾਗ ਕਾਰਨ 5 ਲੋਕਾਂ ਦੀ ਮੌਤ ਵੀ ਹੋਈ ਹੈ।

Advertisement

ਕੇਰਲ ਵਿਚ 2 ਮਰੀਜ਼ਾਂ ਦੀ ਮੌਤ ਹੋ ਗਈ ਹੈ ਅਤੇ ਮਹਾਰਾਸ਼ਟਰ, ਪੁਡੂਚੇਰੀ ਅਤੇ ਤਾਮਿਲਨਾਡੂ ਵਿੱਚ 1-1 ਮਰੀਜ਼ ਦੀ ਮੌਤ ਹੋਈ ਹੈ। ਇਸ ਤੋਂ ਪਹਿਲਾਂ 5 ਦਸੰਬਰ ਤੱਕ ਰੋਜ਼ਾਨਾ ਮਾਮਲਿਆਂ ਦੀ ਗਿਣਤੀ ਦੋਹਰੇ ਅੰਕਾਂ ‘ਤੇ ਆ ਗਈ ਸੀ। ਸਾਲ 2020 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਲਗਭਗ ਚਾਰ ਸਾਲਾਂ ਵਿੱਚ, ਦੇਸ਼ ਭਰ ਵਿੱਚ 4.5 ਕਰੋੜ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ ਅਤੇ ਇਸ ਨਾਲ 5.3 ਲੱਖ ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ।

ਸਿਹਤ ਮੰਤਰਾਲੇ ਦੀ ਵੈੱਬਸਾਈਟ ਮੁਤਾਬਕ ਇਸ ਬਿਮਾਰੀ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ 4.4 ਕਰੋੜ ਹੋ ਗਈ ਹੈ। ਰਾਸ਼ਟਰੀ ਰਿਕਵਰੀ ਦਰ 98.81 ਪ੍ਰਤੀਸ਼ਤ ਹੈ, ਜਦੋਂ ਕਿ ਮੌਤ ਦਰ 1.19 ਪ੍ਰਤੀਸ਼ਤ ਹੈ। ਮੰਤਰਾਲੇ ਦੇ ਅਨੁਸਾਰ, ਕੋਵਿਡ-19 ਵਿਰੋਧੀ ਟੀਕਾਕਰਨ ਮੁਹਿੰਮ ਤਹਿਤ ਦੇਸ਼ ਵਿੱਚ ਹੁਣ ਤੱਕ 220.67 ਕਰੋੜ ਖੁਰਾਕਾਂ ਦਿੱਤੀਆਂ ਜਾ ਚੁੱਕੀਆਂ ਹਨ।

Related posts

ਪੰਜਾਬ ਦਾ ਚੌਗਿਰਦਾ ਤੇ ਪਾਣੀ ਬਚਾਉਣ ਲਈ ਮੁੱਖ ਮੰਤਰੀ ਵੱਲੋਂ ਵਿਆਪਕ ਮੁਹਿੰਮ ਵਿੱਢਣ ਦਾ ਐਲਾਨ

punjabdiary

Breaking- ਪੰਜਾਬ ਕੇਸਰੀ ਦੇ ਨਾਮ ਨਾਲ ਸਤਿਕਾਰੇ ਜਾਂਦੇ ਲਾਲਾ ਲਾਜਪਤ ਰਾਏ ਜੀ ਦੀ ਜਨਮ ਵਰ੍ਹੇਗੰਢ ਮੌਕੇ ਤੇ ਸੀਐਮ ਭਗਵੰਤ ਮਾਨ ਨੇ ਉਨ੍ਹਾਂ ਨੂੰ ਪ੍ਰਣਾਮ ਕੀਤਾ

punjabdiary

RRTS ‘ਤੇ ਦਿੱਲੀ ਸਰਕਾਰ ਨੂੰ ਅਲਟੀਮੇਟਮ, ”1 ਹਫ਼ਤੇ ‘ਚ ਦਿਓ 415 ਕਰੋੜ, ਨਹੀਂ ਰੋਕਾਂਗੇ ਇਸ਼ਤਿਹਾਰਬਾਜ਼ੀ ਬਜਟ”

punjabdiary

Leave a Comment