Image default
ਤਾਜਾ ਖਬਰਾਂ

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ, 79 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਹੋਇਆ ਦੇਹਾਂਤ, 79 ਸਾਲ ਦੀ ਉਮਰ ‘ਚ ਲਏ ਆਖਰੀ ਸਾਹ

 

 

ਚੰਡੀਗੜ੍ਹ, 11 ਮਈ (ਡੇਲੀ ਪੋਸਟ ਪੰਜਾਬੀ)- ਲੇਖਕ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਮਸ਼ਹੂਰ ਸ਼ਾਇਰ ਸੁਰਜੀਤ ਪਾਤਰ ਦਾ ਦੇਹਾਂਤ ਹੋਇਆ ਹੈ। ਉਨ੍ਹਾਂ ਨੇ 79 ਸਾਲ ਦੀ ਉਮਰ ਵਿਚ ਦੁਨੀਆ ਨੂੰ ਅਲਵਿਦਾ ਕਿਹਾ। ਸੁਰਜੀਤ ਪਾਤਰ ਦਾ ਦੇਹਾਂਤ ਹਾਰਟ ਅਟੈਕ ਨਾਲ ਹੋਇਆ ਦੱਸਿਆ ਜਾ ਰਿਹਾ ਹੈ ਤੇ ਲੁਧਿਆਣਾ ਵਿਚ ਉਨ੍ਹਾਂ ਨੇ ਆਖਰੀ ਸਾਹ ਲਏ ਹਨ।

Advertisement

ਦੱਸ ਦੇਈਏ ਕਿ ਸੁਰਜੀਤ ਪਾਤਰ ਦਾ ਜਨਮ 14 ਜਨਵਰੀ 1945 ਨੂੰ ਹੋਇਆ ਸੀ । ਉਹ ਜਲੰਧਰ ਦੇ ਪਿੰਡ ਪਤਾੜ ਕਲਾਂ ਦੇ ਜੰਮਪਲ ਸਨ। ਆਪਣੀਆਂ ਕਵਿਤਾਵਾਂ ਤੇ ਲਿਖਤਾਂ ਨਾਲ ਉਨ੍ਹਾਂ ਨੇ ਸਾਹਿਤ ਦੇ ਖੇਤਰ ਵਿਚ ਪ੍ਰਸਿੱਧੀ ਹਾਸਲ ਕੀਤੀ ਸੀ। ਪੰਜਾਬ ਯੂਨੀਵਰਸਿਟੀ, ਪਟਿਆਲਾ ਤੋਂ ਆਪਣੀ ਮਾਸਟਰ ਡਿਗਰੀ ਪੂਰੀ ਕਰਨ ਤੋਂ ਬਾਅਦ, ਪਾਤਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਪੀਐਚਡੀ ਕੀਤੀ। ਉਸ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਿੱਚ ਪੰਜਾਬੀ ਦੇ ਪ੍ਰੋਫੈਸਰ ਵਜੋਂ ਯੋਗਦਾਨ ਪਾਇਆ ਅਤੇ ਉੱਥੋਂ ਸੇਵਾਮੁਕਤ ਹੋ ਗਏ।

Related posts

ਮੁੱਖ ਮੰਤਰੀ ਭਗਵੰਤ ਮਾਨ ਦੀ ਰਡਾਰ ‘ਤੇ ਦੋ ਹੋਰ ਮੰਤਰੀ, ਬੁਲਾ ਕੇ ਦਿੱਤੀ ਚਿਤਾਵਨੀ

punjabdiary

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜਾ ਵੜਿੰਗ ਨੇ ਦਿੱਤੀ ਨਸੀਹਤ : ਦਿੱਲੀ ਵੱਲ ਭੱਜਣਾ ਘਟਾਓ, ਪੰਜਾਬ ਨੂੰ ਜੁਮਲਿਆਂ ਨਾਲ ਨਹੀਂ, ਨੀਤੀ ਅਤੇ ਨੀਅਤ ਨਾਲ ਚਲਾਓ…!

punjabdiary

Breaking News– ਪਟਿਆਲਾ ‘ਚ 15 ਮਿੰਟ ਤੱਕ ਭਟਕਿਆ ਰਾਹੁਲ ਗਾਂਧੀ ਦਾ ਕਾਫਲਾ, ਸਿੱਧੂ ਮੂਸੇਵਾਲਾ ਦੇ ਘਰ ਪਹੁੰਚੇ ਰਾਹੁਲ ਗਾਂਧੀ

punjabdiary

Leave a Comment