ਮਹਾਨ ਸ਼ਬਦ ਕੋਸ਼ ਦੀ ਬੇਅਦਬੀ ਮਾਮਲੇ ਵਿੱਚ ਵੱਡੀ ਕਾਰਵਾਈ, ਪੀਯੂ ਦੇ ਵਾਈਸ ਚਾਂਸਲਰ ਸਮੇਤ ਪੰਜ ਖ਼ਿਲਾਫ਼ ਕੇਸ ਦਰਜ
ਅਰਬਨ ਸਟੇਟ ਪੁਲਿਸ ਨੇ ਮਹਾਨ ਸ਼ਬਦ ਕੋਸ਼ ਨੂੰ ਮਿੱਟੀ ਵਿੱਚ ਦੱਬਣ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜਗਦੀਪ ਸਿੰਘ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪਟਿਆਲਾ: ਅਰਬਨ ਸਟੇਟ ਪੁਲਿਸ ਨੇ ਮਹਾਨ ਸ਼ਬਦ ਕੋਸ਼ ਨੂੰ ਮਿੱਟੀ ਵਿੱਚ ਦੱਬਣ ਦੇ ਮਾਮਲੇ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਜਗਦੀਪ ਸਿੰਘ ਸਮੇਤ ਪੰਜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਉਨ੍ਹਾਂ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਡੀਨ ਅਕਾਦਮਿਕ ਜਸਵਿੰਦਰ ਸਿੰਘ, ਡਾ. ਦਵਿੰਦਰ ਸਿੰਘ ਰਜਿਸਟਰਾਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਅਤੇ ਇੰਚਾਰਜ ਪਬਲੀਕੇਸ਼ਨ ਬਿਊਰੋ ਹਰਜਿੰਦਰ ਪਾਲ ਸਿੰਘ ਸ਼ਾਮਲ ਹਨ। ਪੁਲਿਸ ਨੇ ਮਨਵਿੰਦਰ ਸਿੰਘ, ਨਿਰਮਲਜੀਤ ਸਿੰਘ, ਯਾਦਵਿੰਦਰ ਸਿੰਘ, ਮਨਦੀਪ ਸਿੰਘ, ਸਾਹਿਲਦੀਪ ਸਿੰਘ, ਕੁਲਦੀਪ ਸਿੰਘ ਅਤੇ ਬਲਵਿੰਦਰ ਸਿੰਘ ਦੀ ਸ਼ਿਕਾਇਤ ਦੇ ਆਧਾਰ ‘ਤੇ ਉਪਰੋਕਤ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਲਈ ਅਗਲੇ 48 ਘੰਟੇ ਖ਼ਤਰਨਾਕ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
ਉਨ੍ਹਾਂ ਵਿਦਿਆਰਥੀਆਂ ਨੇ ਦੋਸ਼ ਲਗਾਇਆ ਸੀ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਭਾਈ ਕਾਨ ਸਿੰਘ ਨਾਭਾ ਜੀ ਦੁਆਰਾ ਲਿਖੀਆਂ ਗੁਰੂ ਸ਼ਬਦ ਰਤਨਾਕਰ ਮਹਾਨ ਕੋਸ਼ ਦੀਆਂ ਕਿਤਾਬਾਂ ਦਾ ਪੰਜਾਬੀ ਯੂਨੀਵਰਸਿਟੀ ਦੁਆਰਾ ਨਾਮਜ਼ਦ ਕਮੇਟੀ ਦੁਆਰਾ ਇੱਕ ਸਾਜ਼ਿਸ਼ ਤਹਿਤ ਬਿਨਾਂ ਕਿਸੇ ਮਾਣ ਜਾਂ ਸਤਿਕਾਰ ਦੇ ਅਪਮਾਨ ਕੀਤਾ ਗਿਆ ਸੀ। ਉਨ੍ਹਾਂ ਨੇ ਪੰਜਾਬੀ ਯੂਨੀਵਰਸਿਟੀ ਕੈਂਪਸ ਦੇ ਬਾਗਬਾਨੀ ਵਿਭਾਗ ਦੇ ਅੰਦਰ ਇੱਕ ਟੋਆ ਪੁੱਟਿਆ ਅਤੇ ਉਸ ਨੂੰ ਪਾਣੀ ਨਾਲ ਭਰ ਦਿੱਤਾ ਅਤੇ ਗੁਰੂ ਸ਼ਬਦ ਰਤਨਾਕਰ ਮਹਾਨ ਕੋਸ਼ ਨੂੰ ਆਪਣੇ ਪੈਰਾਂ ਹੇਠ ਮਿੱਧ ਦਿੱਤਾ। ਜ਼ਿਕਰਯੋਗ ਹੈ ਕਿ ਇਸ ਮਾਮਲੇ ਨੂੰ ਲੈ ਕੇ ਕੱਲ੍ਹ ਪੰਜਾਬੀ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਵੱਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਵੀ ਕੀਤਾ ਗਿਆ ਸੀ, ਜਿਸ ਵਿੱਚ ਕਈ ਰਾਜਨੀਤਿਕ ਆਗੂ ਵੀ ਪਹੁੰਚੇ ਅਤੇ ਇਸ ਦਾ ਵਿਰੋਧ ਕੀਤਾ।
-(ਜਗਬਾਣੀ)
ਨੋਟ- ਤਾਜ਼ੀਆਂ ਖ਼ਬਰਾਂ ਪੰਜਾਬੀ ਵਿੱਚ ਸਭ ਤੋਂ ਪਹਿਲਾਂ ਪੰਜਾਬ ਡਾਇਰੀ ‘ਤੇ ਪੜ੍ਹੋ। ਸਭ ਤੋਂ ਭਰੋਸੇਮੰਦ ਵੈੱਬਸਾਈਟ ਬਾਲੀਵੁੱਡ, ਜੀਵਨਸ਼ੈਲੀ ਅਤੇ ਖੇਡਾਂ ਨਾਲ ਸਬੰਧਤ ਖਬਰਾਂ ਇਸ ਲਿੰਕ https://punjabdiary.com/ ‘ਤੇ ਜਾ ਕੇ ਪੜ੍ਹੋ।


