Image default
ਤਾਜਾ ਖਬਰਾਂ

ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

ਮਾਨ ਸਰਕਾਰ ਨੇ ਕਿਉਂ ਰੋਕੀ BJP ਉਮੀਦਵਾਰ ਪਰਮਪਾਲ ਕੌਰ ਸਿੱਧੂ ਦੀ VRS, ਸਾਹਮਣੇ ਆਇਆ ਵੱਡਾ ਕਾਰਨ

 

 

 

Advertisement

ਚੰਡੀਗੜ੍ਹ, 8 ਮਈ (ਪੀਟੀਸੀ ਨਿਊਜ)- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਭਾਜਪਾ ਉਮੀਦਵਾਰ ਪਰਮਪਾਲ ਕੌਰ ਸਿੱਧੂ ਦਾ ਅਸਤੀਫਾ ਮਨਜੂਰ ਨਹੀਂ ਕੀਤਾ ਹੈ। ਪੰਜਾਬ ਸਰਕਾਰ ਨੇ ਪਰਮਪਾਲ ਕੌਰ ਦੀਆਂ ਸੇਵਾਵਾਂ ਨੂੰ ਬਹਾਲ ਰੱਖਦਿਆਂ VRS (ਸਮੇਂ ਤੋਂ ਪਹਿਲਾਂ ਸੇਵਾ ਮੁਕਤੀ) ਨੂੰ ਰੱਦ ਕਰ ਦਿੱਤਾ ਹੈ।

ਦੱਸ ਦਈਏ ਕਿ ਪੰਜਾਬ ਦੀ ਮਹਿਲਾ ਆਈਏਐਸ ਪਰਮਪਾਲ ਕੌਰ ਸਿੱਧੂ (IAS Parampal Kaur Sidhu) ਨੇ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਹ ਇਸ ਸਮੇਂ ਪੰਜਾਬ ਉਦਯੋਗਿਕ ਵਿਭਾਗ ਦੇ ਮੈਨੇਜਿੰਗ ਡਾਇਰੈਕਟਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

ਪੰਜਾਬ ਕਾਡਰ ਦੀ ਮਹਿਲਾ ਅਧਿਕਾਰੀ ਪਰਮਪਾਲ ਕੌਰ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਹੈ। ਪਰਮਪਾਲ ਕੌਰ ਸਿੱਧੂ ਨੇ ਆਪਣਾ ਅਸਤੀਫਾ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਭੇਜਿਆ ਸੀ, ਜਿਸ ਤੋਂ ਬਾਅਦ ਉਹ ਮਨਜੂਰੀ ਲਈ ਮੁੱਖ ਮੰਤਰੀ ਭਗਵੰਤ ਮਾਨ ਕੋਲ ਗਿਆ, ਪਰ ਅਸਤੀਫੇ ਨੂੰ ਮਨਜ਼ੂਰੀ ਨਹੀਂ ਮਿਲੀ।

ਪੰਜਾਬ ਸਰਕਾਰ ਨੇ ਕਿਉਂ ਰੋਕੀ ਸੇਵਾ ਮੁਕਤੀ
ਸੂਤਰਾਂ ਦਾ ਕਹਿਣਾ ਹੈ ਕਿ ਨੌਕਰੀ ਛੱਡਣ ਲਈ 3 ਮਹੀਨੇ ਦਾ ਨੋਟਿਸ ਪੀਰੀਅਡ ਹੈ ਅਤੇ ਨੌਕਰੀ ਛੱਡਣ ਲੱਗਿਆਂ 3 ਮਹੀਨੇ ਦਾ ਨੋਟਿਸ ਨਹੀਂ ਦਿੱਤਾ ਗਿਆ। ਸਰਕਾਰ ਦਾ ਤਰਕ ਹੈ ਕਿ ਅਧਿਕਾਰੀਆਂ ਦੀ ਪਹਿਲਾਂ ਹੀ ਕਾਫ਼ੀ ਘਾਟ ਹੈ ਅਤੇ ਇਸ ਤਰ੍ਹਾਂ ਕਿਸੇ ਅਧਿਕਾਰੀ ਨੂੰ ਬਿਨਾਂ ਨੋਟਿਸ ਪੀਰੀਅਡ ਪੂਰਾ ਕੀਤਿਆਂ ਫ਼ਾਰਗ ਨਹੀਂ ਕੀਤਾ ਜਾ ਸਕਦਾ।

Advertisement

ਦੱਸ ਦਈਏ ਕਿ ਪਰਮਪਾਲ ਕੌਰ ਸਿੱਧੂ ਨੇ ਬੀਤੇ ਦਿਨੀਂ ਆਈ.ਏ.ਐਸ. ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਲ ਹੋਣ ਦਾ ਫ਼ੈਸਲਾ ਕੀਤਾ ਸੀ। ਉਨ੍ਹਾਂ ਨੂੰ ਪਾਰਟੀ ਵੱਲੋਂ ਬਠਿੰਡਾ ਹਲਕੇ ਤੋਂ ਟਿਕਟ ਵੀ ਦੇ ਦਿੱਤੀ ਗਈ ਸੀ। ਉਨ੍ਹਾਂ ਦਾ ਅਸਤੀਫ਼ਾ ਕੇਂਦਰ ਸਰਕਾਰ ਵੱਲੋਂ ਮਨਜ਼ੂਰ ਕਰ ਲਿਆ ਗਿਆ ਸੀ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ।

Related posts

Breaking- ਗਣੇਸ਼ ਮੂਰਤੀ ਵਿਸਰਜਨ ਕਰਦੇ ਸਮੇਂ ਡੁੱਬ ਕੇ ਮਰਨ ਵਾਲਿਆਂ ਲੋਕਾਂ ਵਿਚ ਬੱਚੇ ਵੀ ਸ਼ਾਮਿਲ

punjabdiary

ਆਪ੍ਰੇਸ਼ਨ ਬਲੂ ਸਟਾਰ ਬਰਸੀ, ਅੰਮ੍ਰਿਤਸਰ ਬੰਦ ਦਾ ਐਲਾਨ, ਪੁਲਿਸ ਮੁਸਤੈਦ, 5 ਜ਼ਿਲ੍ਹਿਆਂ ਦੀ ਪੁਲਿਸ ਫੋਰਸ ਤਾਇਤਾਨ

punjabdiary

Breaking- ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ‘ਤੇ ਹੋਈ ਵਿਚਾਰ ਚਰਚਾ

punjabdiary

Leave a Comment